ਢਾਈ ਲੱਖ ਤੋਂ ਵੱਧ ਮਜ਼ਦੂਰ ਵਿਸ਼ੇਸ਼ ਰੇਲ ਗੱਡੀਆਂ ਰਾਂਹੀ ਪੰਜਾਬ ਤੋਂ ਪਿੱਤਰੀ ਰਾਜਾਂ ’ਚ ਵਾਪਸ ਭੇਜੇ
Published : May 20, 2020, 7:38 am IST
Updated : May 20, 2020, 7:38 am IST
SHARE ARTICLE
Photo
Photo

ਡੀ ਸੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਅੰਮ੍ਰਿਤਸਰ ਤੋਂ 200 ਵੀਂ ਟ੍ਰੇਨ ਹਰੀ ਝੰਡੀ ਦਿਖਾ ਕੇ ਪ੍ਰਵਾਸੀਆਂ ਨੂੰ ਮਹਾਰਾਸ਼ਟਰ(ਮਜ਼ਦੂਰਾਂ ਦੇ ਪਿੱਤਰੀ ਸੂਬੇ) ਭੇਜਣ ਲਈ ਰਵਾਨਾ ਕੀਤੀ

ਚੰਡੀਗੜ੍ਹ : ਅੰਮ੍ਰਿਤਸਰ ਤੋਂ 200ਵੀਂ ਸ਼੍ਰਮਿਕ ਰੇਲ ਦੀ ਰਵਾਨਗੀ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ  ਵਿਸ਼ੇਸ਼ ਰੇਲ ਗੱਡੀਆਂ ਰਾਹੀਂ 2,50,000 ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਪਿੱਤਰੀ ਰਾਜਾਂ ਵਿੱਚ ਵਾਪਸ ਜਾਣ ਦੀ ਸਹੂਲਤ ਮੁਹੱਈਆ ਕਰਵਾਈ ਹੈ। 

PhotoPhoto

ਨੋਡਲ ਅਧਿਕਾਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਸਰਕਾਰ ਪ੍ਰਵਾਸੀ ਮਜ਼ਦੂਰਾਂ ਲਈ 15 ਹੋਰ ਵਿਸ਼ੇਸ਼ ਰੇਲਾਂ ਚਲਾਉਣ ਨਾਲ ਹੁਣ 5 ਤੋਂ 19 ਮਈ ਤੱਕ ਅਜਿਹੀ ਰੇਲਾਂ ਦੀ ਕੁੱਲ ਗਿਣਤੀ 215 ਹੋ ਗਈ ਹੈ ਅਤੇ ਅਜਿਹਾ ਕਰਨ ਵਾਲਾ ਪੰਜਾਬ ਮੋਹਰੀ ਸੂਬਾ ਬਣ ਗਿਆ ਹੈ। 

Migrant workers to get free grains and pulses nirmala sitharamanPhoto

ਡੀ ਸੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਅੰਮ੍ਰਿਤਸਰ ਤੋਂ 200 ਵੀਂ ਟ੍ਰੇਨ ਹਰੀ ਝੰਡੀ ਦਿਖਾ ਕੇ ਪ੍ਰਵਾਸੀਆਂ ਨੂੰ ਮਹਾਰਾਸ਼ਟਰ (ਮਜ਼ਦੂਰਾਂ ਦੇ ਪਿੱਤਰੀ ਸੂਬੇ) ਭੇਜਣ ਲਈ ਰਵਾਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਵਾਪਸ ਜਾਣ ਦੀ ਇੱਛਾ ਰੱਖਣ ਵਾਲੇ ਪ੍ਰਵਾਸੀ ਜਲਦੀ ਤੋਂ ਜਲਦੀ ਬਿਨਾਂ ਕਿਸੇ ਮੁਸ਼ਕਲ ਤੋਂ ਆਪਣੇ ਪਰਿਵਾਰਾਂ ਕੋਲ ਪਹੁੰਚ ਸਕਣ।

Pictures Indian Migrant workersPhoto

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਸਰਕਾਰ ਸਾਡੇ ਪ੍ਰਵਾਸੀ ਕਾਮਿਆਂ ਨੂੰ ਹਰ ਤਰ੍ਹਾਂ ਦੀ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਹੀ ਹੈ। ਨੋਡਲ ਅਫ਼ਸਰ ਵਿਕਾਸ ਪ੍ਰਤਾਪ ਨੇ ਕਿਹਾ ਕਿ ਡਿਪਟੀ ਕਮਿਸ਼ਨਰਜ਼ ਅਤੇ ਅੰਬਾਲਾ ਤੇ ਫਿਰੋਜ਼ਪੁਰ ਡਿਵੀਜ਼ਨ ਦੇ ਰੇਲਵੇ ਅਧਿਕਾਰੀਆਂ ਦੇ ਸਹਿਯੋਗ ਨਾਲ ਇਹ ਕੰਮ ਪੂਰਾ ਕੀਤਾ ਜਾ ਰਿਹਾ ਹੈ।

PhotoPhoto

ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਕਟ ਦੇ ਸ਼ੁਰੂ ਤੋਂ ਹੀ ਸੂਬੇ ਵਿੱਚ ਕੰਮ ਕਰ ਰਹੇ ਸਾਰੇ ਪ੍ਰਵਾਸੀਆਂ, ਜੋ ਆਪਣੇ ਪਿੱਤਰੀ ਰਾਜਾਂ ਨੂੰ ਵਾਪਸ ਜਾਣਾ ਚਾਹੁੰਦੇ ਹਨ, ਨੂੰ ਹਰ ਤਰਾਂ ਦੀ ਸਹਾਇਤਾ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਸੀ। ਪ੍ਰਵਾਸੀਆ ਨੂੰ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਪਹੁੰਚਾਉਣ ਲਈ ਕੁੱਲ 215 ਵਿਚੋਂ, ਸਭ ਤੋਂ ਵੱਧ ਰੇਲ ਗੱਡੀਆਂ (89) ਲੁਧਿਆਣਾ ਤੋਂ ਅਤੇ 61 ਰੇਲ ਗੱਡੀਆਂ ਜਲੰਧਰ ਤੋਂ ਚਲਾਈਆਂ ਗਈਆਂ ਹਨ।

Bjp attacks mamata government on migrant labour issue trainPhoto

ਹੋਰ ਥਾਵਾਂ  ਜਿੱਥੋਂ ਰੇਲ ਗੱਡੀਆਂ ਪ੍ਰਵਾਸੀਆਂ ਨੂੰ ਲੈ ਕੇ ਰਵਾਨਾ ਹੋਈਆਂ ਹਨ ਉਨਾਂ ਵਿਚ ਅੰਮ੍ਰਿਤਸਰ ਤੋਂ 19, ਪਟਿਆਲਾ(16), ਮੁਹਾਲੀ(15), ਬਠਿੰਡਾ(3), ਫਿਰੋਜ਼ਪੁਰ(6) ਅਤੇ ਸਰਹਿੰਦ ਤੋਂ 5 ਗੱਡੀਆਂ ਸ਼ਾਮਲ ਹਨ। ਸਭ ਤੋਂ ਵੱਧ ਰੇਲ ਗੱਡੀਆਂ ਯੂ.ਪੀ. ਅਤੇ ਉਸ ਤੋਂ ਬਾਅਦ ਬਿਹਾਰ ਅਤੇ ਝਾਰਖੰਡ ਨੂੰ ਜਾ ਰਹੀਆਂ ਹਨ। ਪੰਜਾਬ ਸਰਕਾਰ ਛੱਤੀਸਗੜ, ਮਨੀਪੁਰ, ਮੱਧ ਪ੍ਰਦੇਸ਼, ਮਹਾਂਰਾਸ਼ਟਰ, ਪੱਛਮੀ ਬੰਗਾਲ ਅਤੇ ਆਂਧਰਾ ਪ੍ਰਦੇਸ਼ ਨੂੰ ਵੀ ਰੇਲਾਂ ਭੇਜ ਰਹੀ ਹੈ।

Punjab GovtPhoto

ਪ੍ਰਵਾਸੀਆਂ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਘੱਟ ਕਰਨ ਲਈ ਸੂਬੇ ਵੱਲੋਂ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਦਾ ਭਰੋਸਾ ਦਿੰਦਿਆਂ ਉਨਾਂ ਕਿਹਾ ਕਿ ਘਰ ਵਾਪਸ ਜਾਣ ਵਾਲੇ ਸਾਰੇ ਲੋਕਾਂ  ਨੂੰ ਉਨਾਂ ਦੇ ਸਫ਼ਰ ਲਈ  ਭੋਜਨ, ਪਾਣੀ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

Train ticket refund rules indian railwayPhoto

ਇਸ ਤੋਂ ਇਲਾਵਾ, ਇਨਾਂ ਸਾਰੇ ਰਾਜਾਂ ਲਈ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ ਜੋ ਪ੍ਰਵਾਸੀਆਂ ਦੀ ਉਨਾਂ ਦੇ ਗ੍ਰਹਿ ਰਾਜਾਂ ਨੂੰ ਸੁਰੱਖਿਅਤ ਵਾਪਸੀ ਦੀ ਸਹੂਲਤ ਲਈ ਦੂਜੇ ਰਾਜਾਂ ਵਿੱਚ ਆਪਣੇ ਹਮਰੁਤਬਾ ਨਾਲ ਸਰਗਰਮੀ ਨਾਲ ਸੰਪਰਕ ਵਿੱਚ ਹਨ ਅਤੇ ਪ੍ਰਵਾਸੀਆਂ ਦੀ ਲਾਜ਼ਮੀ ਡਾਕਟਰੀ ਜਾਂਚ ਲਈ ਡਿਪਟੀ ਕਮਿਸਨਰਜ਼ ਪੱਧਰ ’ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement