ਸਿਹਤ ਕੇਂਦਰਾਂ ਵਿੱਚ ਬਲੈਕ ਫੰਗਸ ਦੀਆਂ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ
Published : May 20, 2021, 7:25 pm IST
Updated : May 20, 2021, 7:25 pm IST
SHARE ARTICLE
CM Punjab
CM Punjab

ਸੂਬੇ ਨੇ ਬੁੱਧਵਾਰ ਨੂੰ ਮਿਊਕਰ ਮਾਇਕੋਸਿਸ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕੀਤਾ

ਚੰਡੀਗੜ੍ਹ - ਪੰਜਾਬ ਸਰਕਾਰ ਵੱਲੋਂ ਮਿਊਕਰ ਮਾਇਕੋਸਿਸ (ਬਲੈਕ ਫੰਗਸ) ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕਰਨ ਦੇ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਰਕਾਰੀ ਹਸਪਤਾਲਾਂ ਤੇ ਪੇਂਡੂ ਮੁੱਢਲੇ ਸਿਹਤ ਕੇਂਦਰਾਂ ਵਿੱਚ ਇਸ ਬਿਮਾਰੀ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ।

Black FungusBlack Fungus

ਉਨ੍ਹਾਂ ਸਿਹਤ ਵਿਭਾਗ ਨੂੰ ਇਹ ਵੀ ਆਖਿਆ ਕਿ ਬਲੈਕ ਫੰਗਸ ਜਿਹੜੀ ਕਿ ਕਈ ਸੂਬਿਆਂ ਵਿੱਚ ਫੈਲ ਗਈ ਹੈ, ਦਾ ਜਲਦੀ ਪਤਾ ਲਗਾਉਣ ਅਤੇ ਇਲਾਜ ਲਈ ਪੇਂਡੂ ਖੇਤਰਾਂ ਦੇ ਮੁੱਢਲੇ ਸਿਹਤ ਕੇਂਦਰਾਂ ਵਿੱਚ ਡਾਕਟਰ ਤਾਇਨਾਤ ਕੀਤੇ ਜਾਣ। ਬਿਮਾਰੀ ਦੇ ਜਾਨਲੇਵਾ ਖਤਰੇ ਨੂੰ ਟਾਲਣ ਵਾਸਤੇ ਇਸ ਦੇ ਜਲਦੀ ਪਤਾ ਲਗਾਉਣ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਡਾ.ਕੇ.ਕੇ.ਤਲਵਾੜ ਦੀ ਅਗਵਾਈ ਵਾਲੀ ਕੋਵਿਡ ਮਾਹਿਰ ਟੀਮ ਨੂੰ ਕਿਹਾ ਕਿ ਲੈਵਲ 3 ਸਿਹਤ ਕੇਂਦਰਾਂ ਵਿੱਚ ਡਾਕਟਰ ਇਹ ਯਕੀਨੀ ਬਣਾਉਣ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਦੌਰਾਨ ਬੇਲੋੜੇ ਸਟੀਓਰਾਇਡ ਦੀ ਵਰਤੋਂ ਨਾ ਹੋਵੇ ਕਿਉਂਕਿ ਬਲੈਕ ਫੰਗਸ ਬਿਮਾਰੀ ਦਾ ਮੁੱਖ ਕਾਰਨ ਇਹੋ ਸ਼ਨਾਖ਼ਤ ਹੋਇਆ ਹੈ, ਖ਼ਾਸ ਕਰਕੇ ਸ਼ੂਗਰ ਦੇ ਮਰੀਜ਼ਾਂ ਵਿੱਚ।

Dr K. K. TalwarDr K. K. Talwar

ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੋਵਿਡ ਸਮੀਖਿਆ ਮੀਟਿੰਗ ਦੌਰਾਨ ਡਾ. ਤਲਵਾੜ ਨੇ ਦੱਸਿਆ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਵਿੱਚ ਸਟੀਓਰਾਇਡ ਦੀ ਵਾਧੂ ਵਰਤੋਂ ਬਿਮਾਰੀ ਦਾ ਮੁੱਖ ਕਾਰਨ ਹੈ।ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਬਦਲਵੀਂ ਵਰਤੋਂ ਕਰਨ ਲਈ ਆਖਿਆ ਗਿਆ ਹੈ ਅਤੇ ਮਾਹਿਰ ਗਰੁੱਪ ਵੀ ਕੋਸ਼ਿਸ਼ ਕਰ ਰਿਹਾ ਹੈ ਕਿ ਇਲਾਜ ਦਾ ਬਦਲਵਾਂ ਤੇ ਵੱਖਰਾ ਤਰੀਕਾ ਇਜਾਦ ਕੀਤਾ ਜਾਵੇ।

ਮੁੱਖ ਮੰਤਰੀ ਨੇ ਡਾ. ਤਲਵਾੜ ਅਤੇ ਉਨ੍ਹਾਂ ਦੀ ਟੀਮ ਨੂੰ ਕਿਹਾ ਕਿ ਉਹ ਇਸ ਗੱਲ ਦਾ ਅਧਿਐਨ ਕਰਨ ਕਿ ਮਰੀਜ਼ ਕੋਵਿਡ ਦੇ ਇਲਾਜ ਤੋਂ ਬਾਅਦ ਵੀ ਹਸਪਤਾਲਾਂ ਵਿੱਚ ਵਾਪਸ ਕਿਉਂ ਆ ਰਹੇ ਹਨ। ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ਵਿੱਚ ਸੂਬੇ ਵਿੱਚ ਬਲੈਕ ਫੰਗਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਭਾਵੇਂ ਕਿ ਇਸ ਸਮੇਂ ਦੌਰਾਨ ਕਈ ਦੂਜੇ ਸੂਬਿਆਂ ਵਿੱਚ ਕੇਸ ਸਾਹਮਣੇ ਆਏ।ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਨੂੰ ਆਧਾਰ ਨਹੀਂ ਬਣਾਇਆ ਜਾ ਸਕਦਾ ਅਤੇ ਸਥਿਤੀ ਕਿਸੇ ਸਮੇਂ ਵੀ ਬਦਲ ਸਕਦੀ ਹੈ, ਜਿਸ ਲਈ ਪਹਿਲਾ ਹੀ ਇਸ ਦੀ ਰੋਕਥਾਮ ਲਈ ਸਖ਼ਤ ਇਹਤਿਆਤੀ ਕਦਮ ਚੁੱਕਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਇਹੋ ਕਾਰਨ ਹੈ ਕਿ ਸੂਬਾ ਸਰਕਾਰ ਨੇ ਕੱਲ੍ਹ ਹੀ ਇਸ ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕੀਤਾ ਹੈ, ਭਾਵੇਂ ਕਿ ਅਜਿਹੇ ਕੋਈ ਦਿਸ਼ਾ ਨਿਰਦੇਸ਼ ਕੇਂਦਰ ਵੱਲੋਂ ਜਾਰੀ ਨਹੀਂ ਕੀਤੇ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement