ਕਾਂਗਰਸੀ ਕੋਰੋਨਾ ਦੇ ਹੱਲ ਦੀ ਥਾਂ ਆਪਸ 'ਚ ਇੱਕ-ਦੂਜੇ ਦੀ ਬਾਂਹ ਮਰੋੜਨ 'ਚ ਲੱਗੇ: ਭਗਵੰਤ ਮਾਨ
Published : May 20, 2021, 6:30 pm IST
Updated : May 20, 2021, 6:30 pm IST
SHARE ARTICLE
 Bhagwant Mann
Bhagwant Mann

ਜਨਤਾ ਦੀ ਅਦਾਲਤ ਵਿੱਚ ਅਕਾਲੀ ਤੇ ਕਾਂਗਰਸੀ  ਨਿਸਚਿਤ ਤੌਰ 'ਤੇ ਦੋਸ਼ੀ ਸਾਬਤ ਹੋਣਗੇ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਪੰਜਾਬ ਦੇ ਲੋਕ ਤਰਾਹ-ਤਰਾਹ ਕਰ ਰਹੇ ਹਨ, ਪਰ ਕੋਰੋਨਾ ਦੇ ਸੰਕਟ ਵਿੱਚ ਕੈਪਟਨ ਅਤੇ ਬਾਕੀ ਕਾਂਗਰਸੀ ਲੋਕਾਂ ਦੀ ਬਾਂਹ ਫੜ੍ਹਨ ਦੀ ਥਾਂ ਇੱਕ ਦੂਜੇ ਦੀ ਬਾਂਹ ਮਰੋੜਨ ਵਿੱਚ ਮਸਰੂਫ ਹਨ। ਜਦੋਂ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਸਿਰ ਤੋੜ ਯਤਨ ਕੀਤੇ ਹਨ ਅਤੇ ਕੋਰੋਨਾ ਪੀੜਤ ਪਰਿਵਾਰਾਂ ਦੇ ਚੰਗੇ ਜੀਵਨ ਬਸਰ ਲਈ ਨਗਦ ਰਾਸੀ ਅਤੇ ਪੈਨਸਨ ਦੇਣ ਦੇ ਐਲਾਨ ਕੀਤੇ ਹਨ।

Delhi CM Arvind KejriwalDelhi CM Arvind Kejriwal

ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਉਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦੱਸਿਆ ਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਰਹਿਣ ਵਾਲੇ ਕੋਰੋਨਾ ਮਹਾਮਾਰੀ ਕਾਰਨ ਬੇਸਹਾਰਾ ਹੋਣ ਵਾਲੇ ਬੱਚਿਆਂ ਨੂੰ 2500 ਰੁਪਏ 25 ਸਾਲ ਦੀ ਉਮਰ ਹੋਣ ਤੱਕ ਦੇਣ ਦਾ ਫੈਸਲਾ ਕੀਤਾ ਹੈ, ਜਦੋਂ ਕਿ ਪਰਿਵਾਰਕ ਮੈਂਬਰ ਦੀ ਕੋਰੋਨਾ ਨਾਲ ਮੌਤ ਹੋਣ 'ਤੇ 2500 ਰੁਪਏ ਪੈਨਸਨ ਦੇਣ ਦਾ ਨਿਰਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਵਿੱਚੋਂ ਕਮਾਉਣ ਵਾਲੇ ਦੀ ਕੋਰੋਨਾ ਨਾਲ ਮੌਤ ਹੋ ਜਾਣ 'ਤੇ 50 ਹਜਾਰ ਰੁਪਏ ਮੁਆਵਜਾ ਦੇਣ ਦਾ ਐਲਾਨ ਕੀਤਾ ਜਦੋਂ ਕਿ ਦਿੱਲੀ ਵਿੱਚ ਰਹਿਣ ਵਾਲੇ ਬਿਨਾਂ ਰਾਸਨ ਕਾਰਡ ਵਾਲੇ ਗਰੀਬ ਪਰਿਵਾਰਾਂ ਸਮੇਤ 72 ਲੱਖ ਲੋਕਾਂ ਨੂੰ ਮੁਫਤ ਰਾਸਣ ਦੇਣ ਵੀ ਆਦੇਸ ਜਾਰੀ ਕੀਤੇ ਗਏ ਹਨ।

Bhagwant Mann Press Confrence Bhagwant Mann Press Confrence

ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਿੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਮੁਸੀਬਤ ਵਿੱਚ ਲੋਕਾਂ ਦੀ ਬਾਂਹ ਫੜ੍ਹਨੀ ਸਰਕਾਰ ਦੀ ਜ਼ਿਮੇਵਾਰੀ ਹੁੰਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਅਤੇ ਮਹਾਮਾਰੀ ਨਾਲ ਪੀੜਤ ਪਰਿਵਾਰਾਂ ਦੀ ਵਿੱਤੀ ਮਦਦ ਕਰਨ ਵਿੱਚ ਬੁਰੀ ਤਰ੍ਹਾਂ ਫੇਲ ਹੋਏ ਹਨ। ਊਨ੍ਹਾਂ ਦੋਸ ਲਾਇਆ ਕਿ ਕੈਪਟਨ ਸਰਕਾਰ ਕੋਰੋਨਾ ਯੋਧਿਆਂ ਲਈ 50 ਲੱਖ ਦਾ ਬਜਟ ਐਲਾਨ ਕਰਕੇ ਵੀ ਮੁਕਰ ਗਈ ਹੈ।

Captain Amarinder Singh Captain Amarinder Singh

ਮਾਨ ਨੇ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਲਾਵਾਰਸ ਛੱਡ ਦਿੱਤਾ ਹੈ ਅਤੇ ਇਸੇ ਲਈ ਕੁੱਝ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਰੋਨਾ ਦੇ ਇਲਾਜ ਦੇ ਨਾਂ 'ਤੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਸੈਅ ਨਹੀਂ,ਕਿਉਂਕਿ  ਕੈਪਟਨ ਅਮਰਿੰਦਰ ਸਿੰਘ ਠੰਡੀਆਂ ਵਾਦੀਆਂ ਵਿਚਲੇ ਆਪਣੇ ਬਾਗਾਂ ਵਿੱਚ ਮਸਤ ਹਨ।

Corona CaseCorona Case

ਸੰਸਦ ਮੈਂਬਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਉਤੇ ਤਾਨਾਸਾਹੀ ਤਰੀਕਿਆਂ ਨਾਲ ਰਾਜ ਕਰ ਰਹੇ ਹਨ, ਜਿਵੇਂ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਰਿਆਸਤ ਹੋਵੇ। ਉਨ੍ਹਾਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਸਰਬ ਪਾਰਟੀ ਮੀਟਿੰਗ ਅਤੇ ਵਿਧਾਨ ਸਭਾ ਦਾ ਵਿਸੇਸ ਸੈਸਨ ਬਲਾਉਣਾ ਚਾਹੀਦਾ ਹੈ।

Bhagwant Mann Bhagwant Mann

ਮਾਨ ਨੇ ਕਿਹਾ ਕਿ ਜਨਤਾ  ਦੀ ਅਦਾਲਤ ਵਿੱਚ ਅਕਾਲੀ ਤੇ ਕਾਂਗਰਸੀ  ਨਿਸਚਿਤ ਤੌਰ 'ਤੇ ਦੋਸੀ ਸਾਬਤ ਹੋਣਗੇ ਕਿਉਂਕਿ ਬਾਦਲਾਂ ਦੀ ਤਰ੍ਹਾਂ ਹੀ ਕਾਂਗਰਸ ਸਰਕਾਰ ਨੇ ਪੰਜਾਬ ਵਿਚ ਮਾਫੀਆ ਰਾਜ ਕਾਇਮ ਕੀਤਾ ਹੈ। ਕੈਪਟਨ ਸਰਕਾਰ ਨੇ ਬੇਅਦਬੀ ਦੇ ਦੋਸੀਆਂ ਨੂੰ ਸਜਾਵਾਂ ਨਹੀਂ ਦਿੱਤੀਆਂ, ਇਸੇ ਲਈ ਹੁਣ ਕਾਂਗਰਸੀ ਮੰਤਰੀ ਅਤੇ ਆਗੂ ਪਿੰਡਾਂ ਵਿੱਚ ਜਾਣ ਤੋਂ ਡਰਨ ਲੱਗੇ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਕਾਂਗਰਸ ਸਰਕਾਰ ਦੇ ਰਹਿੰਦੇ ਸਮੇਂ ਵਿੱਚ ਪੰਜਾਬ ਤੇ ਪੰਜਾਬ ਦੇ ਲੋਕਾਂ ਨੂੰ ਬਚਾਉਣ ਲਈ ਕੰਮ ਕਰਨ। ਇਸੇ ਸਮੇਂ ਵਿਧਾਇਕ ਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਮਨਜੀਤ ਸਿੰਘ ਬਲਾਸਪੁਰ, ਵਿਧਾਇਕ ਅਮਰਜੀਤ ਸਿੰਘ ਸੰਦੋਆ, ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਖਜਾਨਚੀ ਮੈਡਮ ਨੀਨਾ ਮਿੱਤਲ ਹਾਜਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement