ਅਨਾਥ ਹੋਏ ਬੱਚਿਆਂ ਤੇ ਕਮਾਊ ਜੀਅ ਗੁਆਉਣ ਵਾਲੇ ਪਰਿਵਾਰਾਂ ਲਈ 1500 ਰੁ: ਪ੍ਰਤੀ ਮਹੀਨਾ ਪੈਨਸ਼ਨ ਦਾ ਐਲਾਨ
Published : May 20, 2021, 6:47 pm IST
Updated : May 20, 2021, 6:47 pm IST
SHARE ARTICLE
Chief Minister
Chief Minister

 ਪੀੜਤ ਪਰਿਵਾਰ ਆਸ਼ੀਰਵਾਦ ਸਕੀਮ ਤਹਿਤ 51000 ਰੁਪਏ, ਮੁਫਤ ਰਾਸ਼ਨ ਅਤੇ ਸਿਹਤ ਬੀਮਾ ਯੋਜਨਾ ਦੇ ਵੀ ਹੱਕਦਾਰ ਹੋਣਗੇ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ ਵਿੱਚ ਅਨਾਥ ਹੋਏ ਸਾਰੇ ਬੱਚਿਆਂ ਦੇ ਨਾਲ-ਨਾਲ ਕਮਾਊ ਜੀਅ ਗੁਆ ਚੁੱਕੇ ਸਾਰੇ ਪਰਿਵਾਰਾਂ ਨੂੰ 1 ਜੁਲਾਈ, 2021 ਤੋਂ 1500 ਰੁਪਏ ਪ੍ਰਤੀ ਮਹੀਨਾ ਸਮਾਜਿਕ ਸੁਰੱਖਿਆ ਪੈਨਸ਼ਨ ਅਤੇ ਗ੍ਰੈਜੂਏਸ਼ਨ ਤੱਕ ਮੁਫਤ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਅਣਕਿਆਸੀ ਮਹਾਂਮਾਰੀ ਵਿੱਚ ਜਿਹੜੇ ਬੱਚੇ ਮਾਂ-ਬਾਪ ਤੋਂ ਮਹਿਰੂਮ ਹੋ ਗਏ, ਉਨ੍ਹਾਂ ਬੱਚਿਆਂ ਦਾ ਪਾਲਣ-ਪੋਸ਼ਣ ਕਰਨ ਨੂੰ ਸੂਬਾ ਸਰਕਾਰ ਦਾ ਫਰਜ਼ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ, ਜਿਨ੍ਹਾਂ ਦੇ ਕਮਾਊ ਜੀਅ ਕੋਵਿਡ ਕਾਰਨ ਫੌਤ ਹੋ ਗਏ, ਲਈ ਸਰਕਾਰੀ ਸੰਸਥਾਵਾਂ ਵਿੱਚ ਮੁਫਤ ਸਿੱਖਿਆ ਯਕੀਨੀ ਬਣਾਏਗੀ।    

 pensionpension

ਕੋਵਿਡ ਦੀ ਸਥਿਤੀ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਪੀੜਤ ਵਿਅਕਤੀ ਇਕ ਜੁਲਾਈ ਤੋਂ ਆਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਦੇ ਯੋਗ ਹੋਣਗੇ ਅਤੇ ਸੂਬੇ ਦੀ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਮੁਫਤ ਰਾਸ਼ਨ ਲਈ ਵੀ ਹੱਕਦਾਰ ਹੋਣਗੇ ਅਤੇ ਇਸ ਤੋਂ ਇਲਾਵਾ ਸਰਬੱਤ ਸਿਹਤ ਬੀਮਾ ਯੋਜਨਾ ਦੇ ਦਾਇਰੇ ਵਿੱਚ ਵੀ ਆਉਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਿਕ ਮੈਂਬਰਾਂ ਨੂੰ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਢੁੱਕਵੀਂ ਨੌਕਰੀ ਦਵਾਉਣ ਵਿੱਚ ਸਹਾਇਤਾ ਕਰੇਗੀ।   

Corona CaseCorona

ਅਨਾਥ ਬੱਚਿਆਂ ਨੂੰ 21 ਸਾਲ ਦੀ ਉਮਰ ਹੋਣ ਤੱਕ ਇਹ ਰਾਹਤ ਮੁਹੱਈਆ ਕਰਵਾਈ ਜਾਵੇਗੀ। ਜਿੱਥੋਂ ਤੱਕ ਕਿਸੇ ਪਰਿਵਾਰ ਦੇ ਕਮਾਊ ਜੀਅ ਦੇ ਤੁਰ ਜਾਣ ਦਾ ਸਬੰਧ ਹੈ ਤਾਂ ਉਸ ਮਾਮਲੇ ਵਿੱਚ ਤਿੰਨ ਸਾਲ ਦੇ ਸ਼ੁਰੂਆਤੀ ਸਮੇਂ ਵਿੱਚ ਇਹ ਰਾਹਤ ਮੁਹੱਈਆ ਕਰਵਾਈ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨੂੰ ਮੁੜ ਘੋਖਿਆ ਜਾਵੇਗਾ ਅਤੇ ਜਿੱਥੇ ਵੀ ਹਾਲਤ ਪਹਿਲਾਂ ਵਾਂਗ ਹੀ ਰਹੀ, ਉਸ ਸੂਰਤ ਵਿੱਚ ਇਹ ਰਾਹਤ ਢੁੱਕਵੇਂ ਸਮੇਂ ਲਈ ਵਧਾਈ ਜਾ ਸਕਦੀ ਹੈ।   

Captain Amarinder Singh Captain Amarinder Singh

ਮੁੱਖ ਮੰਤਰੀ ਨੇ ਸਮਾਜਿਕ ਸੁਰੱਖਿਆ ਅਤੇ ਮਹਿਲਾਵਾਂ ਤੇ ਬਾਲ ਵਿਕਾਸ ਮੰਤਰੀ ਦੀ ਅਗਵਾਈ ਵਿੱਚ ਨਿਗਰਾਨ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ ਜੋ ਹਰੇਕ ਕੇਸ ਵਿੱਚ ਰਾਹਤ ਕਾਰਜਾਂ ਅਤੇ ਪ੍ਰਗਤੀ ਦੀ ਸਮੀਖਿਆ ਕਰੇਗੀ। ਇਹ ਕਮੇਟੀ ਇਕ ਮਹੀਨੇ ਵਿੱਚ ਘੱਟੋ-ਘੱਟ ਇਕ ਵਾਰ ਮੀਟਿੰਗ ਕਰੇਗੀ। ਸਮਾਜਿਕ ਸੁਰੱਖਿਆ ਅਤੇ ਮਹਿਲਾਵਾਂ ਤੇ ਬਾਲ ਵਿਕਾਸ ਵਿਭਾਗ ਕੋਵਿਡ ਪੀੜਤ ਵਿਅਕਤੀਆਂ ਲਈ ਰਾਹਤ ਕਾਰਜਾਂ ਨੂੰ ਅਮਲ ਵਿੱਚ ਲਿਆਉਣ ਵਾਸਤੇ ਨੋਡਲ ਵਿਭਾਗ ਹੋਵੇਗਾ। ਇਹ ਕਮੇਟੀ ਅਜਿਹੇ ਸਾਰੇ ਪ੍ਰਭਾਵਿਤ ਵਿਅਕਤੀਆਂ ਦਾ ਰਿਕਾਰਡ ਰੱਖੇਗੀ ਅਤੇ ਉਨ੍ਹਾਂ ਨੂੰ ਦਿੱਤੀ ਜਾ ਰਹੀ ਰਾਹਤ ਬਾਰੇ ਜਾਣੂੰ ਕਰਵਾਏਗੀ। ਇਸ ਤੋਂ ਇਲਾਵਾ ਇਹ ਕਮੇਟੀ ਲੋੜੀਂਦੀ ਰਾਹਤ ਉਪਲਬਧ ਨਾ ਹੋਣ ਤੱਕ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement