ਜਾਖੜ ਨੇ ਕੈਪਟਨ-ਵਿਰੋਧੀਆਂ ਵਿਰੁਧ ਮੋਰਚਾ ਆਪ ਸੰਭਾਲਿਆ
Published : May 20, 2021, 11:58 pm IST
Updated : May 20, 2021, 11:58 pm IST
SHARE ARTICLE
image
image

ਜਾਖੜ ਨੇ ਕੈਪਟਨ-ਵਿਰੋਧੀਆਂ ਵਿਰੁਧ ਮੋਰਚਾ ਆਪ ਸੰਭਾਲਿਆ

ਹਾਈ ਕਮਾਨ ਨੂੰ ਦਿਤੀ ਸਾਰੀ ਜਾਣਕਾਰੀ, ਕਿਹਾ ਕੁੱਝ ਆਗੂ ਸੰਕਟ ਸਮੇਂ ਭਾਲ ਰਹੇ ਹਨ ਅਪਣਾ ਦਾਅ ਲਾਉਣ ਦਾ ਮੌਕਾ, ਪ੍ਰਤਾਪ ਸਿੰਘ ਬਾਜਵਾ ਵਿਰੁਧ ਉਚੇਚੀ ਸ਼ਿਕਾਇਤ ਕੀਤੀ

ਚੰਡੀਗੜ੍ਹ, 20 ਮਈ (ਗਰਉਪਦੇਸ਼ ਭੱਲਰ) : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਇਕ ਵਾਰ ਫਿਰ ਹਾਕਮ ਧਿਰ ’ਚ ਧੜੇਬੰਦਕ ਸਰਗਰਮੀਆਂ ਦੇ ਚਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਨ ਵਿਚ ਖੁਲ੍ਹ ਕੇ ਸਾਹਮਣੇ ਆਏ ਤੇ ਉਨ੍ਹਾਂ ਵਖਰੀਆਂ ਮੀਟਿੰਗਾਂ ਕਰ ਰਹੇ ਕੁੱਝ ਨਾਰਾਜ਼ ਆਗੂਆਂ ਦੇ ਧੜੇ ਨੂੰ ਲੰਮੇ ਹੱਥੀਂ ਲੈਂਦਿਆਂ ਇਥੋਂ ਤਕ ਕਹਿ ਦਿਤਾ ਕਿ ਕੁੱਝ ਆਗੂ ਸੰਕਟ ਦੇ ਸਮੇਂ ਵਿਚ ਮੌਕਾ ਭਾਲ ਰਹੇ ਹਨ ਕਿ ਸ਼ਾਇਦ ਉਨ੍ਹਾਂ ਦਾ ਹੀ ਦਾਅ ਲੱਗ ਜਾਵੇ। ਇਸ ਤੋਂ ਸਪੱਸ਼ਟ ਹੈ ਕਿ ਪਾਰਟੀ ਵਿਚ ਚੱਲ ਰਿਹਾ ਆਪਸੀ ਘਮਸਾਨ ਰੁਕ ਨਹੀਂ ਰਿਹਾ। ਜਾਖੜ ਨੇ ਪਾਰਟੀ ਹਾਈ ਕਮਾਨ ਦੇ ਆਗੂਆਂ ਨਾਲ ਦਿੱਲੀ ਵਿਚ ਮੁਲਾਕਾਤ ਤੋਂ ਬਾਅਦ ਇਕ ਬਿਆਨ ਜਾਰੀ ਕੀਤਾ ਹੈ। ਭਾਵੇਂ ਪੈਦਾ ਹੋਈ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਹਾਲੇ ਚੁੱਪ ਹਨ ਤੇ ਉਨ੍ਹਾਂ ਵਖਰੀਆਂ ਮੀਟਿੰਗਾਂ ਕਰ ਰਹੇ ਕੁੱਝ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਵਿਰੁਧ ਕੋਈ ਟਿਪਣੀ ਹਾਲੇ ਤਕ ਨਹੀਂ ਕੀਤੀ ਪਰ ਜਾਖੜ ਨੇ ਮੁੱਖ ਮੰਤਰੀ ਦੀ ਥਾਂ ਅਸਿੱਧੇ ਤੌਰ ’ਤੇ ਨਾਰਾਜ਼ ਆਗੂਆਂ ਵਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਰੁਧ ਕੈਪਟਨ ਦੇ ਹੱਕ ਵਿਚ ਕਮਾਨ ਸੰਭਾਲੀ ਹੈ।
  ਭਾਵੇਂ ਜਾਖੜ ਨੇ ਅੱਜ ਜਾਰੀ ਬਿਆਨ ਵਿਚ ਨਾਰਾਜ਼ ਆਗੂਆਂ ਬਾਰੇ ਸਖ਼ਤ ਟਿੱਪਣੀਆਂ ਤਾਂ ਕੀਤੀਆਂ ਹਨ ਪਰ ਦਿੱਲੀ ਵਿਚ ਹਾਈਕਮਾਨ ਨਾਲ ਹੋਈ ਗੱਲਬਾਤ ਦਾ ਕੋਈ ਜ਼ਿਕਰ ਨਹੀਂ ਕੀਤਾ। ਸੂਤਰਾਂ ਦੀ ਮੰਨੀਏ ਤਾਂ ਦਿੱਲੀ ਜਾ ਕੇ ਜਾਖੜ ਨੇ ਬੇਅਦਬੀ ਤੇ ਗੋਲੀਕਾਂਡ ਦੇ ਮੁੱਦੇ ਨੂੰ ਆਧਾਰ ਬਣਾ ਕੇ ਕੀਤੀਆਂ ਜਾ ਰਹੀਆਂ ਵਖਰੀਆਂ ਸਰਗਰਮੀਆਂ ਦੀ ਪੂਰੀ ਲਿਖਤੀ ਰਿਪੋਰਟ ਦਿਤੀ ਹੈ। ਇਸ ਵਿਚ ਵਿਸ਼ੇਸ਼ ਤੌਰ ’ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਮੀਡੀਆ ’ਚ ਕੀਤੀਆਂ ਜਾ ਰਹੀਆਂ ਟਿਪਣੀਆਂ ਦੀਆਂ ਵੀਡੀਉਜ਼ ਸਬੂਤ ਵਜੋਂ ਪੇਸ਼ ਕਰਦਿਆਂ ਪੰਜਾਬ ਕਾਂਗਰਸ ਅੰਦਰ ਧੜੇਬੰਦੀ ਕਾਇਮ ਕਰਨ ਤੇ ਅਪਣੀ ਹੀ ਸਰਕਾਰ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਗਾਏ ਹਨ। 
ਕੁੱਝ ਹੋਰ ਆਗੂਆਂ ਦੀਆਂ ਮੀਟਿੰਗਾਂ ’ਤੇ ਬਿਆਨਾਂ ਦੀ ਰਿਪੋਰਟ ਵੀ ਹਾਈਕਮਾਨ ਕੋਲ ਦਿੰਦਿਆਂ ਅਜਿਹੀਆਂ ਪਾਰਟੀ ਅੰਦਰਲੀਆਂ ਸਰਗਰਮੀਆਂ ’ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਹੈ।
  ਅੱਜ ਜੋ ਬਿਆਨ ਦਿਤਾ ਉਸ ਵਿਚ ਉਨ੍ਹਾਂ ਕਿਹਾ ਕਿ ਇਸ ਸਮੇਂ ਵਕਤੀ ਤੌਰ ਤੇ ਸਾਡੇ ਸਾਹਮਣੇ ਸੱਭ ਤੋਂ ਵੱਡੀ ਚੁਨੌਤੀ ਲੋਕਾਂ ਨੂੰ ਕੋਵਿਡ ਦੇ ਕਹਿਰ ਤੋਂ ਬਚਾਉਣਾ ਹੈ ਅਤੇ ਇਸ ਅਸਲ ਮੁੱਦੇ ਤੋਂ ਧਿਆਨ ਭਟਕਾਉਣ ਦੇ ਇਰਾਦੇ ਲੋਕ ਹਿਤ ਨਹੀਂ ਕਹੇ ਜਾ ਸਕਦੇ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਸਿੱਟ ਦੀ ਜਾਂਚ ਸਬੰਧੀ ਆਏ ਫ਼ੈਸਲੇ ਤੋਂ ਬਾਅਦ ਬੇਸ਼ਕ ਲੋਕਾਂ ਦੇ ਮਨਾਂ ਵਿਚ ਇਸ ਕੇਸ ਨੂੰ ਲੈ ਕੇ ਚਿੰਤਾਵਾਂ ਪੈਦਾ ਹੋਈਆਂ ਹਨ ਪਰ ਪੰਜਾਬ ਸਰਕਾਰ ਅਤੇ ਕਾਂਗਰਸ ਹਾਈ ਕਮਾਂਡ ਇਸ ਵਿਸ਼ੇ ਤੇ ਪੂਰੀ ਗੰਭੀਰ ਹੈ ਅਤੇ ਇਸ ਕੇਸ ਵਿਚ ਇਨਸਾਫ਼ ਲਾਜ਼ਮੀ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਅਪਣੀਆਂ ਮੀਟਿੰਗਾਂ ਵਿਚ ਹਾਜ਼ਰ ਲੋਕਾਂ ਦੇ ਝੂਠੇ ਅੰਕੜੇ ਦੇ ਕੇ ਇਹ ਨੇਤਾ ਅਜਿਹੀ ਮੁਹਿੰਮ ਦੀ ਲੀਡਰਸ਼ਿਪ ਕਰਨ ਦਾ ਭਰਮ ਪਾਲ ਰਹੇ ਹਨ ਜੋ ਕਿ ਅਸਲ ਵਿਚ ਕੋਈ ਮੁਹਿੰਮ ਹੈ ਹੀ ਨਹੀਂ। ਉਨ੍ਹਾਂ ਨੇ ਅਲਟੀਮੇਟਮ ਦੇ ਕੇ ਝੂਠੀ ਵਾਹਵਾਹੀ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਨੇਤਾਵਾਂ ਤੋਂ ਪਾਰਟੀ ਆਗੂਆਂ ਨੂੰ ਅਗਾਹ ਕਰਦਿਆਂ ਕਿਹਾ ਕਿ ਇਨ੍ਹਾਂ ਦੀਆਂ ਪਾਰਟੀ ਦੀ ਸਾਖ ਨੂੰ ਵੱਟਾ ਲਗਾਉਣ ਵਾਲੀਆਂ ਕਾਰਵਾਈਆਂ ’ਤੇ ਪਾਰਟੀ ਹਾਈਕਮਾਨ ਨਜ਼ਰ ਰੱਖ ਰਹੀ ਹੈ ਅਤੇ ਅਜਿਹੇ ਨੇਤਾਵਾਂ ਦਾ ਸਾਥ ਘਾਟੇ ਦਾ ਸੌਦਾ ਹੀ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਫਿਰ ਵੀ ਜੇਕਰ ਕਿਸੇ ਸੀਨਿਅਰ ਆਗੂ ਦੀ ਕੋਈ ਭਾਵਨਾ ਆਹਤ ਹੋਈ ਹੈ ਤਾਂ ਉਸ ਦਾ ਹੱਲ ਕਰਨ ਲਈ ਹਾਈਕਮਾਂਡ ਮੌਜੂਦ ਹੈ।  

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement