ਮੁਹਾਲੀ ’ਚ ਬਣੇਗਾ 80 ਬੈੱਡਾਂ ਵਾਲਾ ਆਰਜ਼ੀ ਕੋਵਿਡ ਹਸਪਤਾਲ, 24 ਘੰਟਿਆਂ ਵਿਚ ਮਿਲੀ ਮਨਜ਼ੂਰੀ
Published : May 20, 2021, 10:16 am IST
Updated : May 20, 2021, 10:16 am IST
SHARE ARTICLE
Covid Hospital
Covid Hospital

ਮੁਹਾਲੀ ਵਿਖੇ ਅਜਿਹੇ ਪਹਿਲੇ ਪ੍ਰਾਜੈਕਟ ਨੂੰ ਸਵੈ-ਘੋਸ਼ਣਾ ਦੇ ਆਧਾਰ ’ਤੇ ਬਿਨੈ ਪੱਤਰ ਜਮ੍ਹਾਂ ਕਰਾਉਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਐਨ.ਓ.ਸੀ. ਮਿਲ ਗਿਆ ਹੈ।

ਐਸ.ਏ.ਐਸ. ਨਗਰ  (ਸੁਖਦੀਪ ਸਿੰਘ ਸੋਈਂ) : ਕੋਵਿਡ ਸੰਕਟ ਨਾਲ ਨਜਿੱਠਣ ਲਈ ਸੂਬੇ ਵਿਚ ਸਮੇਂ ਸਿਰ ਮਰੀਜਾਂ ਨੂੰ ਇਲਾਜ ਮੁਹੱਈਆ ਕਰਵਾ ਕੇ ਅਤੇ ਬੈੱਡਾਂ ਦੀ ਸਮਰੱਥਾ ਵਧਾਉਂਦਿਆਂ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਰਾਹੀਂ ਆਰਜ਼ੀ ਕੋਵਿਡ ਹਸਪਤਾਲ ਸਥਾਪਤ ਕਰਨ ਲਈ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।

ਮੁਹਾਲੀ ਵਿਖੇ ਅਜਿਹੇ ਪਹਿਲੇ ਪ੍ਰਾਜੈਕਟ ਨੂੰ ਸਵੈ-ਘੋਸ਼ਣਾ ਦੇ ਆਧਾਰ ’ਤੇ ਬਿਨੈ ਪੱਤਰ ਜਮ੍ਹਾਂ ਕਰਾਉਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਐਨ.ਓ.ਸੀ. ਮਿਲ ਗਿਆ ਹੈ। ਮਹਾਂਮਾਰੀ ਦੀ ਇਸ ਔਖੀ ਘੜੀ ਦੌਰਾਨ ਤੁਰਤ ਅਤੇ ਨਿਰਵਿਘਨ ਪ੍ਰਵਾਨਗੀ ਨੂੰ ਯਕੀਨੀ ਬਣਾਉਣ ਲਈ ਸਬੰਧਤ ਸਰਕਾਰੀ ਵਿਭਾਗਾਂ ਵਲੋਂ ਸੂਬੇ ਵਿਚ ਅਜਿਹੇ ਮੇਕ-ਸ਼ਿਫ਼ਟ ਕੋਵਿਡ ਹਸਪਤਾਲ ਸਥਾਪਤ ਕਰਨ ਦੇ ਮੱਦੇਨਜ਼ਰ ਲੋਕਾਂ ਨੂੰ ਉਤਸ਼ਾਹਤ ਕਰਨ ਲਈ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜਰਜ਼ ਵਿਚ ਢਿੱਲ ਦਿਤੀ ਗਈ ਹੈ।

Covid HospitalCovid Hospital

ਇਸ ਵਿਚ ਸਿਹਤ ਵਿਭਾਗ, ਸਥਾਨਕ ਸਰਕਾਰਾਂ, ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਲੋਕ ਨਿਰਮਾਣ ਵਿਭਾਗ ਅਤੇ ਕਿਰਤ ਵਿਭਾਗ ਸ਼ਾਮਲ ਹਨ। ਇਨਵੈਸਟ ਪੰਜਾਬ ਨੂੰ ਸਾਰੇ ਸਬੰਧਤ ਵਿਭਾਗਾਂ ਤੋਂ ਲੋੜੀਂਦੇ ਐਨ.ਓ.ਸੀ./ਸਿਧਾਂਤਕ ਪ੍ਰਵਾਨਗੀਆਂ ਜਾਰੀ ਕਰਨ ਲਈ ਨੋਡਲ ਦਫ਼ਤਰ ਬਣਾਇਆ ਗਿਆ ਹੈ। ਕੋਈ ਵੀ ਵਿਅਕਤੀ/ਸਮੂਹ ਜੋ ਅਸਥਾਈ ਹਸਪਤਾਲ ਖੋਲ੍ਹਣਾ ਚਾਹੁੰਦਾ ਹੈ, ਸਿਰਫ਼ ਬਿਨੈ-ਪੱਤਰ ਫ਼ਾਰਮ ਭਰ ਕੇ ਅਤੇ ਸਵੈ-ਘੋਸ਼ਣਾ ਪੱਤਰ ਜਮ੍ਹਾਂ ਕਰ ਕੇ ਇਨਵੈਸਟ ਪੰਜਾਬ ਨੂੰ ਅਪਲਾਈ ਕਰ ਸਕਦਾ ਹੈ।

ਇਹ ਸਹੂਲਤ ਇਸ ਲਈ ਦਿਤੀ ਗਈ ਹੈ ਤਾਂ ਜੋ ਆਰਜ਼ੀ ਹਸਪਤਾਲ ਨੂੰ ਖੋਲ੍ਹਣ ਦੇ ਚਾਹਵਾਨ ਕਿਸੇ ਵੀ ਵਿਅਕਤੀ/ਸਮੂਹ ਨੂੰ ਵਾਰ-ਵਾਰ ਦਫ਼ਤਰਾਂ ਦੇ ਚੱਕਰ ਨਾ ਲਾਉਣੇ ਪੈਣ ਅਤੇ ਸਮੇਂ ਸਿਰ ਮਨਜ਼ੂਰੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਬੰਧੀ ਸਿਧਾਂਤਕ ਪ੍ਰਵਾਨਗੀ ਜਾਰੀ ਕਰਨ ਦਾ ਅੰਤਮ ਅਧਿਕਾਰ ਕੇਵਲ ਸਿਹਤ ਵਿਭਾਗ ਕੋਲ ਹੈ।

Hospital Hospital

ਮੈਸਰਜ਼ ਮੋਹਾਲੀ ਮੈਡੀਕਲ ਗਰੁੱਪ ਪ੍ਰਾਈਵੇਟ ਲਿਮਟਿਡ ਨੂੰ ਸਵੈ-ਘੋਸ਼ਣਾ ਦੇ ਆਧਾਰ ’ਤੇ ਮੋਹਾਲੀ ਵਿਖੇ ਇਕ 80 ਬੈੱਡਾਂ ਵਾਲੇ ਆਰਜ਼ੀ ਹਸਪਤਾਲ ਦਾ ਤੁਰਤ ਨਿਰਮਾਣ ਸ਼ੁਰੂ ਕਰਨ ਲਈ ਇਸ ਤਰ੍ਹਾਂ ਦੀ ਪਹਿਲੀ ਸਿਧਾਂਤਕ ਪ੍ਰਵਾਨਗੀ ਦਿਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਨਵੈਸਟ ਪੰਜਾਬ ਦੇ  ਸੀ.ਈ.ਓ. ਸ੍ਰੀ ਰਜਤ ਅਗਰਵਾਲ ਨੇ ਦਸਿਆ ਕਿ ਇਨਵੈਸਟ ਪੰਜਾਬ ਨੇ ਸਾਰੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰ ਕੇ ਪ੍ਰਾਜੈਕਟ ਨੂੰ ਤੁਰਤ ਪ੍ਰਵਾਨਗੀ ਦਿਤੀ ਹੈ ਅਤੇ 24 ਘੰਟੇ ਦੇ ਅੰਦਰ-ਅੰਦਰ ਮਨਜ਼ੂਰੀ ਦੇਣ ਲਈ ਲੋੜੀਂਦੇ ਐਨ.ਓ.ਸੀ. ਸਿਹਤ ਵਿਭਾਗ ਨੂੰ ਉਪਲਬਧ ਕਰਵਾਏ ਗਏ ਹਨ।

ਕੋਵਿਡ ਸੰਕਟ ਨਾਲ ਨਜਿੱਠਣ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਹਰ ਐਨ.ਓ.ਸੀ. ਨੂੰ ਪਹਿਲ ਦੇ ਆਧਾਰ ’ਤੇ ਜਾਰੀ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਆਰਜ਼ੀ ਕੋਵਿਡ ਹਸਪਤਾਲ ਖੋਲ੍ਹਣ ਦਾ ਇੱਛੁਕ ਕੋਈ ਵੀ ਵਿਅਕਤੀ/ਸਮੂਹ ਨਿਰਦੇਸ਼ਾਂ ਅਤੇ ਲੋੜੀਂਦੀਆਂ ਸਹੂਲਤਾਂ ਲਈ ਨਿਵੇਸ਼ ਪੰਜਾਬ ਕੋਲ ਪਹੁੰਚ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement