ਪੰਜਾਬੀ ਗਾਇਕ ਬਲਕਾਰ ਸਿੱਧੂ ਨੇ ਮੁੜ ਫੜੀ 'ਆਪ' ਦੀ ਬਾਂਹ
Published : May 20, 2021, 5:49 pm IST
Updated : May 20, 2021, 6:37 pm IST
SHARE ARTICLE
Punjabi Singer Balkar Singh Sidhu returns to AAP
Punjabi Singer Balkar Singh Sidhu returns to AAP

'ਆਪ' ਛੱਡ ਕਾਂਗਰਸ 'ਚ ਸ਼ਾਮਿਲ ਹੋਏ ਸੀ ਬਲਕਾਰ ਸਿੱਧੂ

ਚੰਡੀਗੜ੍ਹ - ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ, ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਏ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਲਕਾਰ ਸਿੱਧੂ ਦਾ ਸਵਾਗਤ ਕੀਤਾ।
ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਪੀੜਤ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰ ਤਰ੍ਹਾਂ ਦੀ ਸਹੂਲਤ ਅਤੇ ਇਲਾਜ ਦੇਣ ਲਈ ਦਿਨ ਰਾਤ ਕੰਮ ਕਰ ਰਹੇ ਹਨ।

File photo

ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹੋ ਰਹੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ। ਇਸ ਲਈ ਆਮ ਆਦਮੀ ਪਾਰਟੀ ਦੇ ਕਾਫਲੇ ਵਿੱਚ ਹਰ ਵਰਗ ਦੇ ਲੋਕ ਸਾਮਲ ਹੋ ਰਹੇ ਹਨ। ਇਸ ਸਮੇਂ ਗਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਉਸ ਦੀ ਮਾਂ ਪਾਰਟੀ ਹੈ।

File photo

ਬੇਅਦਬੀ ਦੇ ਦੋਸੀਆਂ ਨੂੰ ਸਜਾਵਾਂ ਦੇਣ ਅਤੇ ਪੰਜਾਬ ਨੂੰ ਨਸਾ ਮੁਕਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਖਾਣ ਕਰਕੇ ਉਹ ਕਾਂਗਰਸ ਪਾਰਟੀ ਵੱਲ ਚਲੇ ਗਏ ਸਨ। ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਦੇ ਦੋਸੀਆਂ ਨੂੰ ਸਜਾਵਾਂ ਨਾ ਦੇਣ ਅਤੇ ਨਸਾ ਮਾਫੀਆ ਕਾਇਮ ਰਹਿਣ ਕਾਰਨ ਮਨ ਦੁੱਖੀ ਹੋ ਗਿਆ ਹੈ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਣ ਦਾ ਫੈਸਲਾ ਕੀਤਾ ਹੈ। ਬਲਕਾਰ ਸਿੱਧੂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਹਰ ਜਮਿੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement