
ਡਾਕਟਰ ਤੇ ਸਟਾਫ ਪਹੁੰਚ ਚੁੱਕੇ ਹਨ ਐਮਰਜੈਂਸੀ ਹਾਲਾਤ ਲਈ ਐਂਬੂਲੈਂਸਾਂ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਫਿਰੋਜ਼ਪੁਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ 'ਚ ਕੋਰੋਨਾ ਮਹਾਮਾਰੀ ਦੀ ਮਾਰ ਝੱਲ ਰਹੇ ਆਕਸੀਜਨ ਦੀ ਕਮੀ ਵਾਲੇ ਮਰੀਜ਼ਾਂ ਲਈ 25 ਬੈੱਡ ਵਾਲੇ ਹਸਪਤਾਲ ਦਾ ਅਗਾਜ਼ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਜਨਮੇਜਾ ਸਿੰਘ ਸੇਖੋ ਸਾਬਕਾ ਕੈਬਨਿਟ ਮੰਤਰੀ ਪੰਜਾਬ ਵੱਲੋਂ ਕੀਤਾ ਗਿਆ ਹੈ। ਇਸ ਮੌਕੇ ਵਰਦੇਵ ਸਿੰਘ ਮਾਨ ਜ਼ਿਲ੍ਹਾ ਪ੍ਰਧਾਨ ਫਿਰੋਜਪੁਰ ਜੋਗਿੰਦਰ ਸਿੰਘ ਜਿੰਦੂ ਸਾਬਕਾ ਐਮਐਲਏ, ਰੋਜ਼ੀ ਬਰਕੰਦੀ ਵਿਧਾਇਕ ਮੁਕੱਤਸਰ ਸਾਹਿਬ, ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਤੇ ਹੋਰ ਆਗੂ ਵੀ ਹਾਜ਼ਰ ਸਨ।
ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦੱਸਿਆ ਕਿ ਦੁਨੀਆ 'ਚ ਫੈਲੀ ਕੋਰੋਨਾ ਮਹਾਮਾਰੀ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੁਆਰਾ ਸਰਬੱਤ ਦੇ ਭਲੇ ਲਈ ਇਹ ਕਾਰਜ ਕੀਤੇ ਜਾ ਰਹੇ ਹਨ, ਜਿਸ ਵੱਲੋਂ ਫਿਰੋਜ਼ਪੁਰ ਇਲਾਕਾ ਵਾਸੀਆਂ ਨੂੰ ਇਲਾਜ ਦੀ ਵੱਡੀ ਸਹੂਲਤ ਦੇਣ ਲਈ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਧਰਤ ਪਿੰਡ ਬਜੀਦਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਦੇ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਸਕੂਲ 'ਚ 25 ਬੈੱਡ ਦਾ ਹਸਪਤਾਲ ਬਣਾਇਆ ਗਿਆ ਹੈ ਜਿਸ ਅੰਦਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
corona
ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਤਿ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਥਾਂ-ਥਾਂ ਆਕਸੀਜਨ ਦਾ ਲੰਗਰ, ਆਕਸੀਜਨ ਕੰਸਨਟਰੇਟਰ, ਵੈਂਟੀਲੇਟਰ, ਐਬੂਲੈਂਸ ਅਤੇ ਡਾਕਟਰੀ ਟੀਮਾਂ ਦਾ ਪ੍ਰਬੰਧ ਕੀਤੇ ਜਾਣ ਤੋਂ ਇਲਾਵਾ ਗੁਰਦੁਆਰਾ ਗੁਰੂਸਰ ਜਾਮਣੀ ਸਾਹਿਬ ਪਾਤਸ਼ਾਹੀ ਦਸਵੀਂ, ਵਿਖੇ ਕੋਰੋਨਾ ਮਰੀਜ਼ਾਂ ਲਈ ਸਪੈਸ਼ਲ ਵਾਰਡ ਤਿਆਰ ਕਰਕੇ ਗੰਭੀਰ ਮਰੀਜ਼ਾਂ ਲਈ ਵਿਦੇਸ਼ੀ ਆਕਸੀਜਨ ਕੰਸਨਟਰੇਟਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸਬੰਧੀ ਸਟਾਫ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਡਾਕਟਰ ਤੇ ਸਟਾਫ ਪਹੁੰਚ ਚੁੱਕੇ ਹਨ ਐਮਰਜੈਂਸੀ ਹਾਲਾਤ ਲਈ ਐਂਬੂਲੈਂਸਾਂ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।