ਸੂਬੇ ਦੀ ਨੁਹਾਰ ਬਦਲ ਸਕਦੇ ਹਨ ਪਸ਼ੂ ਪਾਲਣ ਕਿੱਤੇ : ਕੁਲਦੀਪ ਸਿੰਘ ਧਾਲੀਵਾਲ
Published : May 20, 2022, 6:15 pm IST
Updated : May 20, 2022, 6:15 pm IST
SHARE ARTICLE
Kuldeep Singh Dhaliwal
Kuldeep Singh Dhaliwal

ਪਸ਼ੂ ਪਾਲਣ ਕਿੱਤਿਆਂ ਰਾਹੀਂ ਕਿਸਾਨ ਦੀ ਆਰਥਿਕਤਾ ਨੂੰ ਬਿਹਤਰ ਕੀਤਾ ਜਾ ਸਕਦਾ ਹੈ। ਇਹ ਕਿੱਤੇ ਕਿਸਾਨ ਨੂੰ ਰੋਜ਼ਾਨਾ ਕਮਾਈ ਦੇਣ ਦੇ ਸਮਰੱਥ ਹਨ।

ਲੁਧਿਆਣਾ : ​ਪਸ਼ੂ ਪਾਲਣ ਕਿੱਤਿਆਂ ਰਾਹੀਂ ਕਿਸਾਨ ਦੀ ਆਰਥਿਕਤਾ ਨੂੰ ਬਿਹਤਰ ਕੀਤਾ ਜਾ ਸਕਦਾ ਹੈ। ਇਹ ਕਿੱਤੇ ਕਿਸਾਨ ਨੂੰ ਰੋਜ਼ਾਨਾ ਕਮਾਈ ਦੇਣ ਦੇ ਸਮਰੱਥ ਹਨ।ਇਸ ਲਈ ਸਾਨੂੰ ਪਸ਼ੂਧਨ ਕਿੱਤਿਆਂ ਦੀ ਬਿਹਤਰੀ ਅਤੇ ਉਨਤੀ ਵਾਸਤੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਰਗੀ ਸੰਸਥਾ ਤੋਂ ਫਾਇਦਾ ਲੈਣਾ ਚਾਹੀਦਾ ਹੈ। ਇਹ ਵਿਚਾਰ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਰਵਾਸੀ ਭਾਰਤੀ ਮਾਮਲੇ, ਪੰਜਾਬ ਸਰਕਾਰ ਨੇ ਅੱਜ ਯੂਨੀਵਰਸਿਟੀ ਦੇ ਪਲੇਠੇ ਦੌਰੇ ਦੌਰਾਨ ਸਾਂਝੇ ਕੀਤੇ।

Kuldeep Singh DhaliwalKuldeep Singh Dhaliwal

ਧਾਲੀਵਾਲ ਨੇ ਯੂਨੀਵਰਸਿਟੀ ਵਿਖੇ ਜਲਵਾਯੂ ਅਨੁਕੂਲ ਪਸ਼ੂ ਸ਼ੈੱਡ ਅਤੇ ਕਾਲਜ ਆਫ਼ ਫ਼ਿਸ਼ਰੀਜ਼ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ।ਇਸ ਮੌਕੇ ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਵੈਟਨਰੀ ਯੂਨੀਵਰਸਿਟੀ ਨੇ ਕਿਹਾ ਕਿ ਪਸ਼ੂਧਨ ਕਿੱਤਿਆਂ ਵਿਚ ਸਾਲਾਨਾ 8 ਪ੍ਰਤੀਸ਼ਤ ਦੀ ਦਰ ਨਾਲ ਵਿਕਾਸ ਹੋ ਰਿਹਾ ਹੈ ਜਦਕਿ ਖੇਤੀਬਾੜੀ ਵਿਚ ਇਹ ਵਾਧਾ ਦਰ 3.4 ਪ੍ਰਤੀਸ਼ਤ ਹੈ, ਇਸ ਲਈ ਸਾਨੂੰ ਪਸ਼ੂਧਨ ਕਿੱਤਿਆਂ ਵਿਚ ਬਿਹਤਰ ਨਸਲ ਦੇ ਪਸ਼ੂ ਲਿਆ ਕੇ ਵਧੇਰੇ ਉਤਪਾਦਨ ਲੈਣਾ ਚਾਹੀਦਾ ਹੈ ਅਤੇ ਦੁੱਧ ਅਤੇ ਪਸ਼ੂਧਨ ਉਤਪਾਦਾਂ ਦੀ ਪ੍ਰਾਸੈਸਿੰਗ ਕਰਕੇ ਕਿਸਾਨ ਦਾ ਮੁਨਾਫ਼ਾ ਵਧਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪਸ਼ੂਧਨ ਖੇਤਰ ਵਿਚ ਸਰਕਾਰ ਨੂੰ ਹੋਰ ਸਰਮਾਇਆ ਨਿਵੇਸ਼ ਕਰਨਾ ਚਾਹੀਦਾ ਹੈ ਜਿਸ ਨਾਲ ਕਿ ਕਿਸਾਨਾਂ ਦੀ ਬਿਹਤਰੀ ਲਈ ਵਧੇਰੇ ਕੰਮ ਕੀਤਾ ਜਾ ਸਕੇ।

Kuldeep Singh DhaliwalKuldeep Singh Dhaliwal

ਧਾਲੀਵਾਲ ਨੇ 150 ਪਸ਼ੂਆਂ ਦੇ ਜਲਵਾਯੂ ਅਨੁਕੂਲ ਪਸ਼ੂ ਸ਼ੈਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਡੇਅਰੀ ਕਿੱਤੇ ਨੂੰ ਹੋਰ ਪ੍ਰਫੁਲਿਤ ਕਰਨ ਲਈ ਯੂਨੀਵਰਸਿਟੀ ਵੱਲੋਂ ਇਸ ਕਿਸਮ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਛੋਟੇ ਕਿਸਾਨਾਂ ਲਈ ਵੀ ਇਸ ਕਿਸਮ ਦੇ ਨਮੂਨੇ ਦੇ ਸ਼ੈਡ ਬਨਾਉਣ ਲਈ ਯੂਨੀਵਰਸਿਟੀ ਤਕਨੀਕ ਵਿਕਸਤ ਕਰੇ।

Kuldeep Singh DhaliwalKuldeep Singh Dhaliwal

ਇਹ ਪ੍ਰਾਜੈਕਟ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਵਿਤੀ ਸਹਿਯੋਗ ਨਾਲ ਲਗਾਇਆ ਗਿਆ ਹੈ ਅਤੇ ਇਸ ਵਿਚ ਨਾਬਾਰਡ ਬੈਂਕ ਅਤੇ ਪੰਜਾਬ ਸਟੇਟ ਕਾਊਂਸਲ ਆਫ਼ ਸਾਇੰਸ ਅਤੇ ਤਕਨਾਲੋਜੀ ਵੱਲੋਂ ਯੋਗਦਾਨ ਪਾਇਆ ਗਿਆ ਹੈ। 250 ਫੁੱਟ ਲੰਮਾ ਅਤੇ 85 ਫੁੱਟ ਚੌੜਾ ਇਹ ਸ਼ੈੱਡ ਪਸ਼ੂਆਂ ਲਈ ਬੜਾ ਆਰਾਮਦਾਇਕ ਵਸੇਬਾ ਬਣਦਾ ਹੈ ਜਿਸ ਵਿਚ ਪੱਖੇ, ਪਾਣੀ ਫੁਹਾਰੇ ਅਤੇ ਹੋਰ ਤਕਨੀਕਾਂ ਨਾਲ ਅੰਦਰੂਨੀ ਤਾਪਮਾਨ 5 ਤੋਂ 7 ਡਿਗਰੀ ਘਟਾਇਆ ਜਾ ਸਕਦਾ ਹੈ।ਅਜਿਹੇ ਸ਼ੈੱਡ ਵਿਚ ਕਾਮਿਆਂ ਦੀ ਲੋੜ ਵੀ ਘੱਟ ਪੈਂਦੀ ਹੈ ਅਤੇ ਸੁਖਾਵੇਂ ਵਾਤਾਵਰਣ ਵਿਚ ਪਸ਼ੂ ਵੱਧ ਉਤਪਾਦਨ ਦਿੰਦੇ ਹਨ।

Kuldeep Singh DhaliwalKuldeep Singh Dhaliwal

​ਕਾਲਜ ਆਫ਼ ਫ਼ਿਸ਼ਰੀਜ਼ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਸੂਬੇ ਵਿਚ ਮੱਛੀ ਉਤਪਾਦਾਂ ਦੀ ਮੰਡਕਾਰੀ ਦੀ ਬਹੁਤ ਸੰਭਾਵਨਾ ਹੈ ਇਸ ਲਈ ਇਸ ਖੇਤਰ ਵਿਚ ਹੁਨਰਮੰਦ ਕਿਰਤੀਆਂ ਅਤੇ ਪੇਸ਼ੇਵਰਾਂ ਨੂੰ ਬਿਹਤਰ ਸਿਖਲਾਈ ਦੇਣ ਲਈ ਇਹ ਕਾਲਜ ਹੋਰ ਵਧੇਰੇ ਯੋਗਦਾਨ ਪਾਵੇਗਾ।ਉਨ੍ਹਾਂ ਨੇ ਫ਼ਿਸ਼ਰੀਜ਼ ਕਾਲਜ ਦੇ ਤਜਰਬਾ ਖੇਤਰ ਅਤੇ ਮੱਛੀ ਤਲਾਬਾਂ ਦਾ ਵੀ ਦੌਰਾ ਕੀਤਾ।

Kuldeep Singh DhaliwalKuldeep Singh Dhaliwal

ਯੂਨੀਵਰਸਿਟੀ ਦਾ ਇਹ ਕਾਲਜ ਮੱਛੀ ਪਾਲਣ ਸਬੰਧੀ ਸਿੱਖਿਆ ਦੇਣ ਵਿਚ ਇਕ ਮੋਹਰੀ ਸੰਸਥਾ ਬਣ ਕੇ ਉਭਰਿਆ ਹੈ। ਪੰਜਾਬ ਦੇ ਖਾਰੇ ਪਾਣੀ ਵਾਲੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿਚ ਸੇਮ ਤੋਂ ਪ੍ਰਭਾਵਿਤ ਜ਼ਮੀਨਾਂ ਨੂੰ ਮੱਛੀ ਪਾਲਣ ਲਈ ਵਰਤ ਕੇ ਇਸ ਕਾਲਜ ਨੇ ਇਕ ਨਵੀਂ ਸ਼ੁਰੂਆਤ ਕੀਤੀ ਸੀ।ਇਸ ਕਾਲਜ ਵੱਲੋਂ ਝੀਂਗਾ ਪਾਲਣ ਨੂੰ ਵੀ ਬਹੁਤ ਉੱਚ ਪੱਧਰ ’ਤੇ ਪ੍ਰਚਾਰਿਤ ਕੀਤਾ ਜਾ ਰਿਹਾ ਹੈ।ਜਿਸ ਨਾਲ ਹਜ਼ਾਰਾਂ ਏਕੜ ਜ਼ਮੀਨ ਵਰਤੋਂ ਵਿਚ ਲਿਆਂਦੀ ਗਈ ਹੈ।

​ਮੰਤਰੀ ਧਾਲੀਵਾਲ ਨੂੰ ਬਹੁ-ਵਿਸ਼ੇਸ਼ਤਾ ਵੈਟਨਰੀ ਹਸਪਤਾਲ ਦਾ ਵੀ ਦੌਰਾ ਕਰਵਾਇਆ ਗਿਆ।ਜਿਥੇ ਉਨ੍ਹਾਂ ਨੂੰ ਜਾਨਵਰਾਂ ਦੇ ਇਲਾਜ ਪ੍ਰਤੀ ਯੂਨੀਵਰਸਿਟੀ ਵੱਲੋਂ ਦਿੱਤੀਆਂ ਜਾ ਰਹੀਆਂ ਆਧੁਨਿਕ ਸਹੂਲਤਾਂ ਜਿਵੇਂ ਡਾਇਲਸਿਸ ਇਕਾਈ, ਨਿਰੀਖਣ ਵਿਧੀਆਂ ਅਤੇ ਬਾਕੀ ਸੇਵਾਵਾਂ ਬਾਰੇ ਚਾਨਣਾ ਪਾਇਆ ਗਿਆ। ਹਸਪਤਾਲ ਵਿਖੇ ਹੀ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਸੀ ਜਿਸ ਵਿਚ ਉਨ੍ਹਾਂ ਨੇ ਆਪਣੀ ਚੰਗੀ ਰੁਚੀ ਵਿਖਾਈ ਅਤੇ ਕਾਲਜਾਂ ਨੂੰ ਹੋਰ ਵਧੇਰੇ ਅਤੇ ਬਿਹਤਰ ਉਤਪਾਦ ਬਨਾਉਣ ਲਈ ਪ੍ਰੇਰਿਆ।

Kuldeep Singh DhaliwalKuldeep Singh Dhaliwal

ਉਨ੍ਹਾਂ ਨੇ ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨਾਲ ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਵੀ ਕੀਤੀ ਜਿਸ ਵਿਚ ਪਸ਼ੂ ਪਾਲਣ ਕਿੱਤਿਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਸਰਾਹਿਆ ਅਤੇ ਨਿਮਨ ਤੇ ਮੱਧਵਰਗੀ ਕਿਸਾਨਾਂ ਨੂੰ ਵੀ ਉੱਪਰ ਚੁੱਕਣ ਲਈ ਨਵੀਆਂ ਨੀਤੀਆਂ ਤਿਆਰ ਕਰਨ ਲਈ ਕਿਹਾ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement