ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਰੋਤ ਵਿਭਾਗ ਦੇ 43 ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ
Published : May 20, 2022, 4:34 pm IST
Updated : May 20, 2022, 4:39 pm IST
SHARE ARTICLE
BRAM SHANKER JIMPA
BRAM SHANKER JIMPA

800 ਹੋਰ ਪਟਵਾਰੀਆਂ ਦੀ ਭਰਤੀ ਜਲਦੀ ਕੀਤੀ ਜਾਵੇਗੀ: ਮਾਲ ਮੰਤਰੀ

 

ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਅਤੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਸਿੰਜਾਈ ਭਵਨ ਵਿਖੇ ਜਲ ਸਰੋਤ ਵਿਭਾਗ ਦੇ 43 ਜੂਨੀਅਰ ਇੰਜਨੀਅਰਾਂ (ਜੇ.ਈਜ਼.) ਨੂੰ ਨਿਯੁਕਤੀ ਪੱਤਰ ਸੌਂਪੇ।

 

BRAM SHANKER JIMPABRAM SHANKER JIMPA

 

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਫ਼ਰਜ਼ ਸੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਜੇ.ਈਜ਼. ਦੀ ਭਰਤੀ ਪੀ.ਪੀ.ਐਸ.ਸੀ. ਰਾਹੀਂ ਨਿਰੋਲ ਮੈਰਿਟ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।

 

BRAM SHANKER JIMPABRAM SHANKER JIMPA

 

ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਜੇ.ਈਜ਼. ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਕਿਉਂਕਿ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਹੁਣ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਬਿਨਾਂ ਕਿਸੇ ਪੱਖਪਾਤ ਦੇ ਲੋਕਾਂ ਦੀ ਸੇਵਾ ਕਰਨ।

BRAM SHANKER JIMPABRAM SHANKER JIMPA

ਇਸ ਸੰਖੇਪ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਮਾਲ ਵਿਭਾਗ ਵਿੱਚ 800 ਹੋਰ ਪਟਵਾਰੀਆਂ ਦੀ ਭਰਤੀ ਕੀਤੀ ਜਾਵੇਗੀ।

ਰੈਵੀਨਿਊ ਪਟਵਾਰੀਆਂ ਦੀਆਂ 1766 ਅਸਾਮੀਆਂ ਸੇਵਾਮੁਕਤ ਪਟਵਾਰੀਆਂ/ਕਾਨੂੰਨਗੋਆਂ ਨਾਲ ਭਰਨ ਸਬੰਧੀ ਸਵਾਲ 'ਤੇ ਸ੍ਰੀ ਜਿੰਪਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਅਸਾਮੀਆਂ ਸਿਰਫ਼ ਇਕ ਸਾਲ ਲਈ ਠੇਕੇ 'ਤੇ ਭਰੀਆਂ ਗਈਆਂ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ ਕਿਉਂਕਿ 1090 ਮਾਲ ਪਟਵਾਰੀਆਂ ਦੀ ਭਰਤੀ ਅਜੇ ਪ੍ਰਕਿਰਿਆ ਅਧੀਨ ਹੈ ਅਤੇ ਮੁੱਖ ਮੰਤਰੀ ਵੱਲੋਂ ਜਲਦੀ ਇਨ੍ਹਾਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਇਸ ਮੌਕੇ ਅਟਾਰੀ ਤੋਂ ਵਿਧਾਇਕ ਜਸਵਿੰਦਰ ਸਿੰਘ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਮੁੱਖ ਇੰਜਨੀਅਰ ਹੈੱਡਕੁਆਰਟਰ ਈਸ਼ਵਰ ਦਾਸ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement