12 ਸਾਲਾ ਦਲਿਤ ਨਾਲ ਕੁੱਟਮਾਰ, NCSC ਨੇ ਪੰਜਾਬ ਸਰਕਾਰ ਨੂੰ ਤੁਰੰਤ ATR ਜਮ੍ਹਾਂ ਕਰਵਾਉਣ ਲਈ ਕਿਹਾ
Published : May 20, 2022, 6:54 pm IST
Updated : May 20, 2022, 6:54 pm IST
SHARE ARTICLE
Vijay Sampla
Vijay Sampla

ਦਲਿਤ ਔਰਤ ਨੇ ਦੋਸ਼ ਲਾਇਆ ਕਿ ਇੱਕ ਗੈਰ-ਦਲਿਤ ਵਿਅਕਤੀ ਨੇ ਉਸ ਦੇ ਲੜਕੇ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ।


 

ਚੰਡੀਗੜ੍ਹ: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਲੋਟ ਵਿਖੇ ਇਕ 12 ਸਾਲਾ ਦਲਿਤ ਲੜਕੇ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ 'ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ 26 ਮਈ ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਹਨ। 18-19 ਮਈ 2022 ਨੂੰ ਵਾਇਰਲ ਹੋਈਆਂ ਵੀਡੀਓਜ਼ ਅਤੇ ਖ਼ਬਰਾਂ ਰਾਹੀਂ ਐਨ.ਸੀ.ਐਸ.ਸੀ. ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਮਲੋਟ ਕਸਬੇ ਦੇ ਹਰਜਿੰਦਰ ਨਗਰ ਦੀ ਰਹਿਣ ਵਾਲੀ ਇਕ ਦਲਿਤ ਔਰਤ ਨੇ ਦੋਸ਼ ਲਾਇਆ ਕਿ ਇੱਕ ਗੈਰ-ਦਲਿਤ ਵਿਅਕਤੀ ਨੇ ਉਸ ਦੇ ਲੜਕੇ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ।

Vijay SamplaVijay Sampla

ਦਲਿਤ ਔਰਤ ਨੇ ਸ਼ਿਕਾਇਤ ਵਿਚ ਕਿਹਾ, “ਮੇਰੇ ਪਤੀ ਨੇ ਮੈਨੂੰ ਅਤੇ ਸਾਡੇ ਬੇਟੇ ਨੂੰ ਸੱਤ ਸਾਲ ਪਹਿਲਾਂ ਛੱਡ ਦਿੱਤਾ ਸੀ। ਉਸ ਤੋਂ ਬਾਅਦ ਮੇਰੀ ਦੋਸਤੀ ਪਿੰਡ ਸਰਵਣ ਬੋਦਲਾ ਵਾਸੀ ਅਰਸ਼ਦੀਪ ਸਿੰਘ ਨਾਲ ਹੋ ਗਈ। ਜਲਦੀ ਹੀ ਉਸ ਦਾ ਕਿਸੇ ਨਾਲ ਵਿਆਹ ਹੋ ਗਿਆ ਪਰ ਉਹ ਮੇਰੇ ਘਰ ਆਉਂਦਾ ਜਾਂਦਾ ਸੀ। ਜਦੋਂ ਮੈਂ ਰਿਸ਼ਤਾ ਖਤਮ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਮੈਨੂੰ ਅਤੇ ਮੇਰੇ ਲੜਕੇ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇੱਕ ਦਿਨ ਉਹ ਮੇਰੇ ਘਰ ਆਇਆ, ਮੇਰੇ 12 ਸਾਲ ਦੇ ਬੇਟੇ ਨੂੰ ਨੰਗਾ ਕਰਕੇ ਬੇਰਹਿਮੀ ਨਾਲ ਕੁੱਟਿਆ। ਉਸ ਨੇ ਘਟਨਾ ਦੀ ਵੀਡੀਓ ਵੀ ਸ਼ੂਟ ਕੀਤੀ ਜਿਸ ਨੂੰ ਬਾਅਦ ਵਿੱਚ ਉਸਨੇ ਇੰਟਰਨੈੱਟ 'ਤੇ ਅਪਲੋਡ ਕਰ ਦਿੱਤਾ ਅਤੇ ਇਸ ਨੂੰ ਵਾਇਰਲ ਕਰ ਦਿੱਤਾ”।

SC Commission SC Commission

ਉਸ ਨੇ ਅੱਗੇ ਦੱਸਿਆ ਕਿ ਥਾਣਾ ਮਲੋਟ ਦੇ ਪੁਲਸ ਅਧਿਕਾਰੀਆਂ ਨੇ ਉਸ ਦੀ ਕੋਈ ਮਦਦ ਨਹੀਂ ਕੀਤੀ ਉਲਟਾ ਦੋਸ਼ੀਆਂ ਨੇ ਥਾਣੇ ਅੰਦਰ ਉਸ ਨੂੰ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ। ਸਾਂਪਲਾ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਅੰਦਰ ਪ੍ਰਾਪਤ ਨਹੀਂ ਹੁੰਦੀ ਤਾਂ ਕਮਿਸ਼ਨ ਭਾਰਤੀ ਸੰਵਿਧਾਨ ਦੀ ਧਾਰਾ 338 ਤਹਿਤ ਸਿਵਲ ਅਦਾਲਤ ਦੀਆਂ ਸ਼ਕਤੀਆਂ ਦੀ ਵਰਤੋਂ ਕਰ ਸਕਦਾ ਹੈ ਅਤੇ ਅਧਿਕਾਰੀਆਂ ਨੂੰ ਦਿੱਲੀ ਵਿਖੇ ਕਮਿਸ਼ਨ ਅੱਗੇ ਪੇਸ਼ ਹੋਣਾ ਪਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/07/2025

09 Jul 2025 12:28 PM

Bhagwant Mann Vs Bikram Singh Majithia | Bhagwant Mann Reveals Why Vigilence arrest Majithia !

09 Jul 2025 12:23 PM

ਹੁਣੇ ਹੁਣੇ ਬੱਸ ਅਤੇ ਕਾਰ ਦੀ ਹੋ ਗਈ ਭਿਆਨਕ ਟੱਕਰ, 10 ਲੋਕਾਂ ਦੀ ਮੌ+ਤ, ਪੈ ਗਿਆ ਚੀਕ ਚਿਹਾੜਾ, ਦੇਖੋ ਤਸਵੀਰਾਂ

07 Jul 2025 5:53 PM

Abohar Tailer Murder News | Who killed Abohar Taylor? | Abohar wear well owner sanjay verma Murder

07 Jul 2025 5:51 PM

Punjabi Actress Tania's Father News : Tania ਦੇ Father ਨੂੰ ਗੋ+ਲੀਆਂ ਮਾਰਨ ਵਾਲੇ ਤਿੰਨ ਕਾਬੂ | Moga Police

06 Jul 2025 9:40 PM
Advertisement