
ਸਰੱਖਿਆ ਵੀ ਲਈ ਜਾ ਸਕਦੀ ਹੈ ਵਾਪਸ
ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਪਟਿਆਲਾ ਦੀ ਅਦਾਲਤ ਵਿਚ ਆਤਮ ਸਮਰਪਣ ਕਰਨਗੇ। ਸੁਪਰੀਮ ਕੋਰਟ ਨੇ ਵੀਰਵਾਰ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਹੈ। ਸਿੱਧੂ ਦੇ ਸਮਰਪਣ ਸਮੇਂ ਸਮਰਥਕਾਂ ਨੂੰ ਬੁਲਾਇਆ ਗਿਆ ਹੈ। ਸਿੱਧੂ ਸਵੇਰੇ 10 ਵਜੇ ਦੇ ਕਰੀਬ ਪਟਿਆਲਾ ਕੋਰਟ ਪਹੁੰਚ ਸਕਦੇ ਹਨ। ਇਸ ਸਬੰਧੀ ਪਟਿਆਲਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਨਰਿੰਦਰ ਪਾਲ ਲਾਲੀ ਨੇ ਵੀ ਪਾਰਟੀ ਵਰਕਰਾਂ ਨੂੰ ਸੁਨੇਹਾ ਦਿੱਤਾ ਹੈ। ਇਸ ਦੌਰਾਨ ਸਿੱਧੂ ਸੁਪਰੀਮ ਕੋਰਟ ਵਿਚ ਕਿਊਰੇਟਿਵ ਪਟੀਸ਼ਨ ਵੀ ਦਾਇਰ ਕਰਨਗੇ। ਹਾਲਾਂਕਿ ਸਿੱਧੂ ਪਟੀਸ਼ਨ ਰਾਹੀਂ ਜੇਲ੍ਹ ਜਾਣ ਤੋਂ ਬਚ ਨਹੀਂ ਸਕਦੇ।
Navjot sidhu
ਸੁਪਰੀਮ ਕੋਰਟ ਵੱਲੋਂ ਸਿੱਧੂ ਨੂੰ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਫੈਸਲਾ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚੇਗਾ। ਉਥੋਂ ਉਹਨਾਂ ਨੂੰ ਪਟਿਆਲਾ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵਿਚ ਭੇਜਿਆ ਜਾਵੇਗਾ। ਜੇਕਰ ਸਿੱਧੂ ਖੁਦ ਆਤਮ ਸਮਰਪਣ ਕਰਦੇ ਹਨ ਤਾਂ ਠੀਕ ਹੈ ਨਹੀਂ ਤਾਂ ਸਬੰਧਤ ਥਾਣੇ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ ਜਾਵੇਗਾ। ਸੂਤਰਾਂ ਤੋਂ ਇਹ ਵੀ ਖ਼ਬਰ ਆ ਰਹੀ ਹੈ ਕਿ ਨਵਜੋਤ ਸਿੱਧੂ ਦੀ ਸੁਰੱਖਿਆ ਵੀ ਵਾਪਸ ਲਈ ਜਾ ਸਕਦੀ ਹੈ। ਸਿੱਧੂ ਕੋਲ ਤਕਰੀਬਨ 3 ਦਰਜਨ ਸੁਰੱਖਿਆ ਗਾਰਡ ਹਨ।
Navjot Sidhu
ਦੱਸ ਦਈਏ ਕਿ ਨਵਜੋਤ ਸਿੱਧੂ ਨੂੰ ਸਜ਼ਾ ਸੁਣਾਉਣ ਤੋਂ ਬਾਅਦ ਮ੍ਰਿਤਕ ਗੁਰਨਾਮ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਉਹ ਇਸ ਫੈਸਲੇ ਤੋਂ ਸੰਤੁਸ਼ਟ ਹਨ। ਉਨ੍ਹਾਂ ਦੀ ਨੂੰਹ ਪਰਵੀਨ ਕੌਰ ਨੇ ਕਿਹਾ ਕਿ 34 ਸਾਲਾਂ ਦੀ ਲੜਾਈ ਵਿੱ ਉਨ੍ਹਾਂ ਦਾ ਮਨੋਬਲ ਕਦੇ ਨਹੀਂ ਟੁੱਟਿਆ। ਉਨ੍ਹਾਂ ਨੇ ਕਦੇ ਵੀ ਸਿੱਧੂ ਦੀ ਕ੍ਰਿਕਟਰ ਅਤੇ ਲੀਡਰ ਵਜੋਂ ਸਾਖ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸਿੱਧੂ ਨੂੰ ਸਜ਼ਾ ਦਿਵਾਉਣਾ ਸੀ। ਜਿਸ ਵਿਚ ਉਹ ਸਫ਼ਲ ਰਹੇ।