ਬੇਅਦਬੀ ਮੁੱਦਿਆਂ ਨੂੰ ਲੈ ਕੇ ਕੁੰਵਰ ਵਿਜੈ ਪ੍ਰਤਾਪ ਵੱਲੋਂ ਮੁੱਖ ਮੰਤਰੀ ਨੂੰ ਲਿਖੇ ਪੱਤਰ 'ਤੇ ਸੁਖਪਾਲ ਖਹਿਰਾ ਦੀ ਪ੍ਰਤੀਕਿਰਿਆ
Published : May 20, 2022, 2:54 pm IST
Updated : May 20, 2022, 2:55 pm IST
SHARE ARTICLE
Sukhpal Singh Khaira
Sukhpal Singh Khaira

ਤੁਸੀਂ ਪਿਛਲੀਆਂ ਸਰਕਾਰਾਂ ਸਮੇਂ “ਬਦਲਾਅ” ਦਾ ਵਾਅਦਾ ਕੀਤਾ ਸੀ ਪਰ ਬਦਕਿਸਮਤੀ ਨਾਲ ਤੁਹਾਡੀ ਨੀਤੀ ਵੀ ਉਹਨਾਂ ਵਾਂਗ ਹੀ ਜਾਪਦੀ ਹੈ ਜੋ ਇਨਸਾਫ਼ ਦੇਣ ਤੋਂ ਇਨਕਾਰ ਕਰ ਰਹੀ ਹੈ।

 

ਚੰਡੀਗੜ੍ਹ - 'ਆਪ' ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਅੱਜ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀਆਂ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਅਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਕੁੰਵਰ ਵਿਜੈ ਪ੍ਰਤਾਪ ਵੱਲੋਂ ਲਿਖੀ ਇਸ ਚਿੱਠੀ 'ਤੇ ਸੁਖਪਾਲ ਖਹਿਰਾ ਦੀ ਪ੍ਰਤੀਕਿਰਿਆ ਆਈ ਹੈ। ਸੁਖਪਾਲ ਖਹਿਰਾ ਨੇ ਟਵੀਟ ਕਰ ਕੇ ਕਿਹਾ ਕਿ  ''ਆਪਣੀ ਹੀ ਪਾਰਟੀ ਦੇ ਵਿਧਾਇਕ ਵੱਲੋਂ ਉਠਾਏ ਗਏ “ਬੇਅਦਬੀ” ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਭਖਦੇ ਅਤੇ ਲੰਬਿਤ ਮੁੱਦੇ 'ਤੇ ਆਪਣੀ ਸਰਕਾਰ ਦੀ ਸਥਿਤੀ ਸਪੱਸ਼ਟ ਕਰੋ। ਤੁਸੀਂ ਪਿਛਲੀਆਂ ਸਰਕਾਰਾਂ ਸਮੇਂ “ਬਦਲਾਅ” ਦਾ ਵਾਅਦਾ ਕੀਤਾ ਸੀ ਪਰ ਬਦਕਿਸਮਤੀ ਨਾਲ ਤੁਹਾਡੀ ਨੀਤੀ ਵੀ ਉਹਨਾਂ ਵਾਂਗ ਹੀ ਜਾਪਦੀ ਹੈ ਜੋ ਇਨਸਾਫ਼ ਦੇਣ ਤੋਂ ਇਨਕਾਰ ਕਰ ਰਹੀ ਹੈ।''

file photo

ਦੱਸ ਦਈਏ ਕਿ ਕੁੰਵਰ ਵਿਜੈ ਪ੍ਰਤਾਪ ਦੇ ਇਸ ਪੱਤਰ ਨੇ ਇਕ ਵਾਰ ਫਿਰ ਚਰਚਾ ਛੇੜ ਦਿੱਤੀ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਣ ਦੇ ਨਾਲ-ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਜਰਨੈਲ ਸਿੰਘ ਨੂੰ ਵੀ ਪੱਤਰ ਦੀ ਕਾਪੀ ਭੇਜੀ ਹੈ। ਵਿਧਾਇਕ ਕੁੰਵਰ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਪੰਜਾਬ, ਹਰਿਆਣਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਕਈ ਕੇਸ ਅਤੇ ਰਿੱਟ ਪਟੀਸ਼ਨਾਂ ਪੈਂਡਿੰਗ ਹਨ।

ਉਨ੍ਹਾਂ ਨੂੰ ਇਕ ਮਾਧਿਅਮ ਰਾਹੀਂ ਪਤਾ ਲੱਗਾ ਹੈ ਕਿ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀ। ਫਰੀਦਕੋਟ ਸੈਸ਼ਨ ਕੋਰਟ ਵਿਚ ਚੱਲ ਰਿਹਾ ਕੇਸ ਵੀ ਅੱਗੇ ਨਹੀਂ ਵਧ ਰਿਹਾ। ਤਤਕਾਲੀ ਸਰਕਾਰ ਦੇ ਰਵੱਈਏ ਅਤੇ ਸੱਤਾਧਾਰੀ ਪਾਰਟੀ ਦੇ ਚੱਲ ਰਹੇ ਗਠਜੋੜ ਨੂੰ ਦੇਖਦੇ ਹੋਏ 9 ਅਪ੍ਰੈਲ 2021 ਨੂੰ ਉਨ੍ਹਾਂ ਅਸਤੀਫਾ ਦੇ ਦਿੱਤਾ। ਕੁੰਵਰ ਵਿਜੇ ਪ੍ਰਤਾਪ ਅਨੁਸਾਰ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਦੋਸ਼ੀ ਧਿਰਾਂ ਫਰੀਦਕੋਟ ਅਦਾਲਤ ਵਿਚ ਚੱਲ ਰਹੇ ਬਹਿਬਲ ਕਲਾਂ ਕੇਸ ਦੀ ਸੁਣਵਾਈ ਅਤੇ ਜਾਂਚ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਆਪਣੇ ਆਪ ਨੂੰ ਬਰੀ ਕਰਵਾਉਣਾ ਚਾਹੁੰਦੀਆਂ ਹਨ।

PHOTO

 

ਪੰਜਾਬ ਹਰਿਆਣਾ ਹਾਈ ਕੋਰਟ ਵਿੱਚ 20 ਮਈ 2022 ਨੂੰ ਕਈ ਕੇਸਾਂ ਦੀ ਸੁਣਵਾਈ ਹੋਣੀ ਹੈ। ਇੱਕ ਪਾਸੇ ਸੈਸ਼ਨ ਕੋਰਟ ਵਿਚ ਕੇਸਾਂ ਦੀ ਸੁਣਵਾਈ ਚੱਲ ਰਹੀ ਹੈ ਅਤੇ ਦੂਜੇ ਪਾਸੇ ਮੁਲਜ਼ਮਾਂ ਵੱਲੋਂ ਸਿਵਲ ਲਿਟੀਗੇਸ਼ਨ ਦਾਇਰ ਕੀਤੀ ਗਈ ਹੈ, ਜੋ ਕਿ ਮੁਲਜ਼ਮਾਂ ਦੇ ਇਰਾਦਿਆਂ ਨੂੰ ਸਪੱਸ਼ਟ ਰੂਪ ਵਿੱਚ ਬਿਆਨ ਕਰ ਰਹੀ ਹੈ।
 

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement