ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੀਆਂ ਬਰਾਂਚਾਂ ਦੀ ਅਚਨਚੇਤ ਚੈਕਿੰਗ
Published : May 20, 2022, 8:19 pm IST
Updated : May 20, 2022, 8:19 pm IST
SHARE ARTICLE
Surprise check of branches of the department by the Minister of Public Works
Surprise check of branches of the department by the Minister of Public Works

11 ਤਰਸ ਦੇ ਆਧਾਰ ‘ਤੇ ਨੌਕਰੀ ਦੇ ਮਾਮਲਿਆਂ ਨੂੰ ਜਲਦ ਹੱਲ ਕਰਨ ਦੇ ਦਿੱਤੇ ਨਿਰਦੇਸ਼

 

ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਦੀਆਂ ਪੰਜਾਬ ਸਿਵਲ ਸਕੱਤਰੇਤ-2 ਦੀਆਂ ਤਿੰਨਾਂ ਬਰਾਂਚਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਬਰਾਂਚਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਤੇ ਉਨ੍ਹਾਂ ਕੇ ਕੰਮਾਂ ਬਾਰੇ ਜਾਇਜ਼ਾ ਲਿਆ। ਉਨ੍ਹਾਂ ਨੇ ਵਿਭਾਗ ਨਾਲ ਸਬੰਧਤ 11 ਤਰਸ ਦੇ ਆਧਾਰ ‘ਤੇ ਨੌਕਰੀ ਦੇ ਮਾਮਲਿਆਂ ਨੂੰ ਜਲਦ ਨਜਿੱਠਣ ਦੇ ਨਿਰਦੇਸ਼ ਵੀ ਦਿੱਤੇ।

Surprice check of branches of the department by the Minister of Public WorksSurprise check of branches of the department by the Minister of Public Works

ਹਰਭਜਨ ਸਿੰਘ ਨੇ ਇਸ ਮੌਕੇ ਕਰਮਚਾਰੀਆਂ ਨੂੰ ਆਪਣਾ ਕੰਮ ਤਨਦੇਹੀ ਨਾਲ ਅਤੇ ਲੋਕ ਹਿੱਤ ‘ਚ ਸਮੇਂ ਸੀਮਾ ਅਧੀਨ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਸਹੀ ਢੰਗ ਨਾਲ ਨਿਭਾਉਣੀ ਤੇ ਭ੍ਰਿਸ਼ਟਾਚਾਰ ਰਹਿਤ ਸੇਵਾ ਕਰਨੀ ਹੀ ਵਿਅਕਤੀ ਦਾ ਨਿਸ਼ਚਾ ਹੋਣਾ ਚਾਹੀਦਾ ਹੈ।

Harbhajan Singh ETOHarbhajan Singh ETO

ਲੋਕ ਨਿਰਮਾਣ ਮੰਤਰੀ ਨੇ ਸਰਕਾਰੀ ਇਮਾਰਤਾਂ ਦੀ ਰਿਪੇਅਰ, ਕਰਮਚਾਰੀਆਂ ਦੇ ਏਸੀਪੀ, ਬਕਾਏ, ਪੈਨਸ਼ਨ ਆਦਿ ਕੰਮਾਂ ਦੀ ਇੱਕ ਮੁਕੰਮਲ ਰਿਪੋਰਟ ਇੱਕ ਹਫ਼ਤੇ ‘ਚ ਪੇਸ਼ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਜਿੱਥੇ ਪੈਡਿੰਗ ਕੰਮ ਵਾਲੇ ਕਰਮਚਾਰੀਆਂ ਨੂੰ ਤਾੜਨਾ ਕੀਤੀ, ਉੱਥੇ ਹੀ ਚੰਗੀ ਸੇਵਾ ਨਿਭਾਉਣ ਵਾਲੇ ਕਰਮਚਾਰੀਆਂ ਦੀ ਸਰਾਹਨਾ ਵੀ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement