ਕਣਕ ਦੀ ਸੁਚੱਜੀ ਵੰਡ ਲਈ ਪੰਜਾਬ ਸਰਕਾਰ ਨੇ ਬਣਾਈਆਂ ਵਿਜੀਲੈਂਸ ਕਮੇਟੀਆਂ
Published : May 20, 2022, 5:36 pm IST
Updated : May 20, 2022, 5:48 pm IST
SHARE ARTICLE
Punjab Government
Punjab Government

ਜ਼ਿਲ੍ਹਾ, ਬਲਾਕ ਅਤੇ ਡਿੱਪੂ ਪੱਧਰ 'ਤੇ ਕਰਨਗੀਆਂ ਨਿਗਰਾਨੀ 

ਆਟੇ ਦੀ ਹੋਮ ਡਿਲਿਵਰੀ ਦੀ ਨਿਗਰਾਨੀ ਵੀ ਕਰਨਗੀਆਂ ਵਿਜੀਲੈਂਸ ਟੀਮਾਂ 
ਪ੍ਰਸ਼ਾਸਨ ਵਿੱਚ ਲੋਕਾਂ ਦੀ ਭਾਗੀਦਾਰੀ ਹੋ ਰਹੀ ਹੈ ਮਜ਼ਬੂਤ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ :
 ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਕਣਕ ਦੀ ਸੁਚੱਜੀ ਵੰਡ ਦੀ ਨਿਗਰਾਨੀ  ਦੇ ਮੱਦੇਨਜ਼ਰ ਜ਼ਿਲ੍ਹਾ, ਬਲਾਕ ਅਤੇ ਡਿੱਪੂ ਪੱਧਰ ‘ਤੇ ਵਿਜੀਲੈਂਸ ਕਮੇਟੀਆਂ ਦੇ ਗਠਨ ਦੇ ਹੁਕਮ ਦਿੱਤੇ ਹਨ। ਇਹ ਕਮੇਟੀਆਂ ਆਟੇ ਦੀ ਹੋਮ ਡਿਲਿਵਰੀ ਦੀ ਨਿਗਰਾਨੀ ਵੀ ਕਰਨਗੀਆਂ, ਜੋ ਨੇੜਲੇ ਭਵਿੱਖ ਵਿੱਚ ਸ਼ੁਰੂ ਹੋਣ ਵਾਲੀ ਹੈ।

BRAM SHANKER JIMPABRAM SHANKER JIMPA

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਪ੍ਰਸ਼ਾਸਨ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ ਅਤੇ ਇਸ ਲਈ ਇਨ੍ਹਾਂ ਸਾਰੀਆਂ ਕਮੇਟੀਆਂ ਵਿੱਚ ਜਨਤਕ ਪ੍ਰਤੀਨਿਧਤਾ ਹੋਵੇਗੀ। ਉਨਾਂ ਕਿਹਾ ਕਿ ਵਿਜੀਲੈਂਸ ਕਮੇਟੀਆਂ ਨੂੰ ਐਨ.ਐਫ.ਐਸ.ਏ. ਐਕਟ ਅਧੀਨ ਸਾਰੀਆਂ ਸਕੀਮਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਕਮੇਟੀ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰਾਂ ਦੀ ਉਲੰਘਣਾ, ਕੁਤਾਹੀ ਜਾਂ ਫੰਡਾਂ ਦੀ ਦੁਰਵਰਤੋਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰੇਗੀ।

Wheat Production Wheat Production

ਕਮੇਟੀਆਂ ਬਾਰੇ ਹੋਰ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਨਾਂ ਕਮੇਟੀਆਂ ’ਚ ਸਮਾਜ ਦੇ ਸਾਰੇ ਵਰਗਾਂ ਦੀ ਨਿਰਪੱਖ ਨੁਮਾਇੰਦਗੀ ਹੋਵੇਗੀ ਭਾਵੇਂ ਉਹ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ , ਔਰਤਾਂ ਜਾਂ ਸਕੀਮ ਦੇ ਅਸਲ ਲਾਭਪਾਤਰੀ ਹੋਣ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਇਹ ਕਮੇਟੀਆਂ ਆਪਣਾ ਕੰਮ ਨਿਰਪੱਖਤਾ ਨਾਲ ਕਰਦੇ ਹੋਏ ਸਮਾਜ ਦੇ ਗਰੀਬ ਵਰਗ ਦੇ ਹਿੱਤਾਂ ਦੀ ਅਗਵਾਈ ਕਰਨਗੀਆਂ ।

Punjab GovernmentPunjab Government

ਦੱਸਣਾ ਬਣਦਾ ਹੈ ਕਿ ਰਾਜ ਸਰਕਾਰ ਵੱਲੋਂ 5 ਕਿਲੋ ਕਣਕ ਪ੍ਰਤੀ ਲਾਭਪਾਤਰੀ  ਪ੍ਰਤੀ ਮਹੀਨਾ  ਦੇ ਹਿਸਾਬ ਨਾਲ 1.5 ਕਰੋੜ ਵਿਅਕਤੀਆਂ ਨੂੰ ਪ੍ਰਤੀ ਮਹੀਨਾ ਕਣਕ ਵੰਡੀ ਜਾ ਰਹੀ ਹੈ ਜਿਸ ਨਾਲ 40 ਲੱਖ ਪਰਿਵਾਰਾਂ ਨੂੰ ਲਾਭ ਮਿਲ ਰਿਹਾ ਹੈ। ਅੰਤੋਦਿਆ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ 35 ਕਿਲੋਗ੍ਰਾਮ ਦੀ ਇੱਕਸਮਾਨ ਵੰਡ ਦਿੱਤੀ ਜਾ ਰਹੀ ਹੈ। ਹਾਲ ਹੀ ਵਿੱਚ ਮੰਤਰੀ ਮੰਡਲ ਨੇ ਲਾਭਪਾਤਰੀਆਂ ਨੂੰ ਆਟੇ ਦੀ ਹੋਮ ਡਿਲੀਵਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ, ਜੋ ਕਿ 1 ਅਕਤੂਬਰ, 2022 ਤੋਂ ਸ਼ੁਰੂ ਹੋ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement