ਸੰਤੁਲਨ ਵਿਗੜਨ ਤੋਂ ਬਾਅਦ ਦਰਖ਼ਤ ਨਾਲ ਟਕਰਾਈ ਕਾਰ
ਬਠਿੰਡਾ: ਬਠਿੰਡਾ ਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਪਿੰਡ ਗਿਲਪੱਤੀ ਅਤੇ ਸਿਵੀਆਂ ਫੈਕਟਰੀ ਰੋਡ ’ਤੇ ਇਕ ਕਾਰ ਅਚਾਨਕ ਸੰਤੁਲਨ ਗੁਆ ਬੈਠੀ ਅਤੇ ਦਰਖ਼ਤ ਨਾਲ ਟਕਰਾ ਗਈ।
ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਦਾ ਪਤਾ ਲੱਗਦੇ ਹੀ ਲੋਕਾਂ ਦੀ ਮਦਦ ਨਾਲ ਕਾਰ ਦਾ ਸਟੇਅਰਿੰਗ ਉਖਾੜ ਕੇ ਕਾਰ ਨੂੰ ਬਾਹਰ ਕੱਢਿਆ ਤੇ ਕਾਰ ਚਾਲਕ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਭੇਜ ਦਿਤਾ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।
ਮ੍ਰਿਤਕ ਦੀ ਪਛਾਣ ਰਵੀ ਸਿੰਘ (28 ਸਾਲਾ) ਪੁੱਤਰ ਗੋਰਾ ਸਿੰਘ ਵਾਸੀ ਪਿੰਡ ਬੁਰਜ ਵਜੋਂ ਹੋਈ ਹੈ। ਮ੍ਰਿਤਕ ਕੈਨੇਡਾ ਤੋਂ ਪਿੰਡ ਬੁਰਜ ਆਇਆ ਹੋਇਆ ਸੀ। ਸੰਸਥਾ ਨੇ ਮਾਮਲੇ ਦੀ ਸੂਚਨਾ ਪੁਲਿਸ ਅਤੇ ਮ੍ਰਿਤਕ ਦੇ ਵਾਰਸਾਂ ਨੂੰ ਦੇ ਦਿੱਤੀ ਹੈ, ਜਦਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।