'ਚਿੱਟੇ' ਕਾਰਨ ਨੌਜਵਾਨ ਕਬੱਡੀ ਖਿਡਾਰੀ ਦੀ ਮੌਤ 

By : KOMALJEET

Published : May 20, 2023, 10:32 am IST
Updated : May 20, 2023, 10:32 am IST
SHARE ARTICLE
Harbhajan Bhajna
Harbhajan Bhajna

ਮਾਪਿਆਂ ਦਾ ਇਕਲੌਤਾ ਪੁੱਤਰ ਸੀ ਹਰਭਜਨ ਉਰਫ਼ ਭਜਨਾ 

ਸ੍ਰੀ ਮੁਕਤਸਰ ਸਾਹਿਬ : ਪੰਜਾਬ ਜਿਥੇ ਮਾਂ ਖੇਡ ਕੱਬਡੀ ਕਰ ਕੇ ਆਲਮੀ ਪੱਧਰ 'ਤੇ ਮਸ਼ਹੂਰ ਹੈ ਉਥੇ ਹੀ ਹੁਣ ਨਸ਼ਿਆਂ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ। ਭਾਵੇਂ ਕਿ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਈ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਪਰ ਫਿਰ ਵੀ ਕਈ ਵਾਰ ਅਜਿਹੀਆਂ ਖ਼ਬਰਾਂ ਮਿਲਦੀਆਂ ਹਨ ਜੋ ਨਾ ਸਿਰਫ਼ ਦੁੱਖ ਦਾ ਕਰਨ ਬਣਦੀਆਂ ਹਨ ਬਲਕਿ ਚਿੰਤਾ ਵਿਚ ਵੀ ਇਜ਼ਾਫ਼ਾ ਕਰਦਿਆਂ ਹਨ। 

ਅਜਿਹੀ ਹੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਖੋਖਰ ਤੋਂ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਹੋਣਹਾਰ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਹੈ। ਦਸਿਆ ਜਾ ਰਿਹਾ ਹੈ ਕਿ ਹਰਭਜਨ ਭਜਨਾ ਇਲਾਕੇ ਦਾ ਹੋਣਹਾਰ ਕਬੱਡੀ ਖਿਡਾਰੀ ਸੀ। ਕੁੱਝ ਸਮੇਂ ਤੋਂ ਨਸ਼ਿਆਂ ਦੀ ਦਲਦਲ ਵਿਚ ਫਸ ਗਿਆ ਅਤੇ 'ਚਿੱਟੇ' ਆਦਿ ਦਾ ਸੇਵਨ ਕਰਦਾ ਸੀ।

ਇਹ ਵੀ ਪੜ੍ਹੋ: ਸੜਕ ਹਾਦਸੇ ਵਿਚ ਜ਼ਖ਼ਮੀ ਪਿਤਾ ਦੀ ਵੀ ਹੋਈ ਮੌਤ, ਬੱਚੇ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ  

'ਚਿੱਟੇ' ਦੀ ਵੱਧ ਮਾਤਰਾ ਲੈਣ ਕਾਰਨ ਕੱਬਡੀ ਖਿਡਾਰੀ ਹਰਭਜਨ ਭਜਨਾ ਦੀ ਮੌਤ ਹੋ ਗਈ ਹੈ। ਦਸਿਆ ਜਾ ਰਿਹਾ ਹੈ ਕਿ ਖਿਡਾਰੀ ਅਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਤੋਂ ਇਲਾਵਾ ਮ੍ਰਿਤਕ ਅਪਣੇ ਪਿੱਛੇ ਪਤਨੀ ਤੇ ਦੋ ਛੋਟੇ ਬਚੇ ਵੀ ਛੱਡ ਗਿਆ ਹੈ। ਨੌਜਵਾਨ ਪੁੱਤਰ ਦੀ ਮੌਤ ਨਾਲ ਪ੍ਰਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।

Location: India, Punjab, Muktsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement