ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਨੂੰ ਗਿਆਨ ਰਤਨ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ
Published : May 20, 2023, 3:18 pm IST
Updated : May 20, 2023, 3:18 pm IST
SHARE ARTICLE
 Padma Sri Dr. Ratan Singh Jaggi was honored with Gyan Ratna Award
Padma Sri Dr. Ratan Singh Jaggi was honored with Gyan Ratna Award

ਇਸੇ ਸਾਲ ਮਾਰਚ ਮਹੀਨੇ ਵਿਚ ਹੀ ਡਾ. ਜੱਗੀ ਨੂੰ  ਵੱਕਾਰੀ ਪੁਰਸਕਾਰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। 

ਚੰਡੀਗੜ੍ਹ - ਸ਼ਨੀਵਾਰ ਨੂੰ ਪੰਜਾਬ ਯੂਨੀਵਰਸਿਟੀ ਦੀ 70ਵੀਂ ਕਨਵੋਕੇਸ਼ਨ ਮੌਕੇ ਪੀ.ਐਚ.ਡੀ ਉਮੀਦਵਾਰਾਂ ਨੂੰ ਉਪ-ਰਾਸ਼ਟਰਪਤੀ ਅਤੇ ਪੀਯੂ ਦੇ ਚਾਂਸਲਰ ਜਗਦੀਪ ਧਨਖੜ ਨੇ ਡਿਗਰੀਆਂ ਵੰਡੀਆਂ। ਸਮਾਗਮ ਦੌਰਾਨ ਉੱਘੇ ਅਕਾਦਮਿਕ ਅਤੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ: ਰਤਨ ਸਿੰਘ ਜੱਗੀ ਨੂੰ ਗਿਆਨ ਰਤਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਦੱਸ ਦਈਏ ਕਿ ਇਸੇ ਸਾਲ ਮਾਰਚ ਮਹੀਨੇ ਵਿਚ ਹੀ ਡਾ. ਜੱਗੀ ਨੂੰ  ਵੱਕਾਰੀ ਪੁਰਸਕਾਰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। 

ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿਚ ਦਿੱਤਾ ਗਿਆ ਸੀ। ਇਹ ਵੱਕਾਰੀ ਪੁਰਸਕਾਰ ਡਾ. ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿਚ ਪਾਏ ਵਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਸੀ।

 Padma Sri Dr. Ratan Singh Jaggi was honored with Gyan Ratna AwardPadma Sri Dr. Ratan Singh Jaggi was honored with Gyan Ratna Award

90 ਸਾਲ ਤੋਂ ਵੀ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਉਹਨਾਂ ਕੋਲ ਗੁਰਮਤਿ ਅਤੇ ਭਗਤੀ ਲਹਿਰ ਸਾਹਿਤ ਦੀ ਵਿਸ਼ੇਸ਼ ਮੁਹਾਰਤ ਹੈ। ਇਸ ਦੇ ਨਾਲ ਹੀ ਜ਼ਿਕਰਯੋਗ ਹੈ ਕਿ ਸਾਬਕਾ ਜਸਟਿਸ ਰੰਜਨ ਗੋਗੋਈ ਨੂੰ ਡਾਕਟਰ ਆਫ਼ ਲਾਅ ਦੀ ਡਿਗਰੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਇੱਥੇ ਮੌਜੂਦ ਲੇਖਿਕਾ ਅਤੇ ਸਮਾਜ ਸੇਵੀ ਸੁਧਾ ਐਨ ਮੂਰਤੀ ਨੂੰ ਡਾਕਟਰ ਆਫ਼ ਲਿਟਰੇਚਰ (ਡੀ-ਲਿਟ) ਆਨਰੇਰੀ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ।  

Tags: #punjab

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement