Lok Sabha Elections 2024: ਗੁਜਰਾਤ ਪੁਲਿਸ ਦੀਆਂ 7 ਕੰਪਨੀਆਂ ਪਹੁੰਚੀਆਂ ਪੰਜਾਬ; ਪ੍ਰਧਾਨ ਮੰਤਰੀ ਦੀ ਰੈਲੀ ਤੋਂ ਪਹਿਲਾਂ ਵਧਾਈ ਸੁਰੱਖਿਆ
Published : May 20, 2024, 9:16 am IST
Updated : May 20, 2024, 9:16 am IST
SHARE ARTICLE
7 companies of Gujarat Police reached Punjab
7 companies of Gujarat Police reached Punjab

ਸਥਾਨਕ ਪੁਲਿਸ ਪ੍ਰਸ਼ਾਸਨ ਨੇ ਮੋਦੀ ਦੇ ਪ੍ਰੋਗਰਾਮ ਨੂੰ ਲੈ ਕੇ ਅਲਰਟ ਜਾਰੀ ਕਰ ਦਿਤਾ ਹੈ ਅਤੇ ਸੁਰੱਖਿਆ ਨੂੰ ਪਹਿਲਾਂ ਨਾਲੋਂ ਵੀ ਵਧਾ ਦਿਤਾ ਹੈ।

Lok Sabha Elections 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਚੋਣ ਪ੍ਰਚਾਰ ਲਈ ਪੰਜਾਬ ਆ ਰਹੇ ਹਨ ਅਤੇ ਇਸ ਦੇ ਹਿੱਸੇ ਵਜੋਂ ਉਹ 24 ਮਈ ਨੂੰ ਜਲੰਧਰ ਵਿਚ ਰੈਲੀ ਕਰਨਗੇ। ਸੰਭਾਵਿਤ ਰੈਲੀ ਪੀਏਪੀ ਗਰਾਊਂਡ ਦੇ ਅੰਦਰ ਕੀਤੀ ਜਾਵੇਗੀ। ਸੁਰੱਖਿਆ ਏਜੰਸੀਆਂ ਨੇ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ। ਸਥਾਨਕ ਪੁਲਿਸ ਪ੍ਰਸ਼ਾਸਨ ਨੇ ਮੋਦੀ ਦੇ ਪ੍ਰੋਗਰਾਮ ਨੂੰ ਲੈ ਕੇ ਅਲਰਟ ਜਾਰੀ ਕਰ ਦਿਤਾ ਹੈ ਅਤੇ ਸੁਰੱਖਿਆ ਨੂੰ ਪਹਿਲਾਂ ਨਾਲੋਂ ਵੀ ਵਧਾ ਦਿਤਾ ਹੈ। ਪੀਐਮ ਦੇ ਦੌਰੇ ਦੇ ਮੱਦੇਨਜ਼ਰ ਐਤਵਾਰ ਨੂੰ ਗੁਜਰਾਤ ਪੁਲਿਸ ਦੀਆਂ ਦੋ ਕੰਪਨੀਆਂ ਜਲੰਧਰ ਪਹੁੰਚੀਆਂ।

ਹਥਿਆਰਾਂ ਨਾਲ ਲੈਸ ਗੁਜਰਾਤ ਪੁਲਿਸ ਦੀਆਂ ਦੋ ਕੰਪਨੀਆਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਅਧੀਨ ਕੰਮ ਕਰਨ ਲਈ ਐਤਵਾਰ ਨੂੰ ਰੇਲ ਗੱਡੀ ਰਾਹੀਂ ਸਿਟੀ ਰੇਲਵੇ ਸਟੇਸ਼ਨ 'ਤੇ ਪਹੁੰਚੀਆਂ। ਸੂਤਰਾਂ ਮੁਤਾਬਕ ਪੀਐਮ ਮੋਦੀ ਦੀ ਰੈਲੀ ਦੀ ਪੂਰੀ ਨਿਗਰਾਨੀ ਗੁਜਰਾਤ ਪੁਲਿਸ ਦੇ ਹੱਥ ਵਿਚ ਹੋਵੇਗੀ। ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਲਈ ਦੂਜੇ ਸੂਬਿਆਂ ਤੋਂ ਪੁਲਿਸ ਕੰਪਨੀਆਂ ਪੰਜਾਬ ਆ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ 19 ਮਈ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਭਾਰੀ ਫੋਰਸ ਜਲੰਧਰ ਪਹੁੰਚੀ ਸੀ। ਉਕਤ ਕੰਪਨੀਆਂ ਦੂਜੇ ਰਾਜਾਂ ਵਿਚ ਚੋਣਾਂ ਕਰਵਾਉਣ ਤੋਂ ਬਾਅਦ ਐਤਵਾਰ ਨੂੰ ਪੰਜਾਬ ਆਈਆਂ ਹਨ। ਸੰਭਾਵਨਾ ਹੈ ਕਿ ਉਹ 4 ਜੂਨ ਤੋਂ ਬਾਅਦ ਵਾਪਸ ਚਲੇ ਜਾਣਗੀਆਂ।

ਦੱਸ ਦੇਈਏ ਕਿ ਕੁੱਲ 7 ਕੰਪਨੀਆਂ ਪੰਜਾਬ ਪਹੁੰਚ ਚੁੱਕੀਆਂ ਹਨ। ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਵੱਖ-ਵੱਖ ਜ਼ਿਲ੍ਹਿਆਂ ਵਿਚ ਭੇਜਿਆ ਗਿਆ ਹੈ। ਜਲੰਧਰ ਪਹੁੰਚੀਆਂ ਦੋਵੇਂ ਕੰਪਨੀਆਂ ਰਾਜਸਥਾਨ, ਗੁਜਰਾਤ ਅਤੇ ਆਂਧਰਾ ਪ੍ਰਦੇਸ਼ ਦੀਆਂ ਚੋਣਾਂ ਦੇ ਵੱਖ-ਵੱਖ ਪੜਾਵਾਂ ਤੋਂ ਬਾਅਦ ਪੰਜਾਬ ਆਈਆਂ ਹਨ। ਉਹ ਪੰਜਾਬ ਵਿਚ ਸੱਤਵੇਂ ਪੜਾਅ ਦੀ ਵੋਟਿੰਗ ਵਿਚ ਡਿਊਟੀ 'ਤੇ ਹਨ।

ਲੋਕ ਸਭਾ ਚੋਣਾਂ ਦੇ ਤਹਿਤ ਚਾਰ ਪੜਾਵਾਂ ਦੀ ਵੋਟਿੰਗ ਹੋ ਚੁੱਕੀ ਹੈ ਅਤੇ ਪੰਜਵੇਂ ਪੜਾਅ ਦੀ ਵੋਟਿੰਗ ਅੱਜ ਯਾਨੀ 20 ਮਈ ਨੂੰ ਜਾਰੀ ਹੈ। ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਚੋਣਾਂ ਵਾਲੇ ਰਾਜਾਂ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਤੋਂ ਬਾਅਦ ਕੰਪਨੀਆਂ ਨੂੰ ਦੂਜੇ ਰਾਜਾਂ ਵਿਚ ਸ਼ਿਫਟ ਕਰ ਦਿਤਾ ਜਾਂਦਾ ਹੈ।

 (For more Punjabi news apart from 7 companies of Gujarat Police reached Punjab before pm modi rally, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement