ਯੋਗੀ ਅਦਿੱਤਿਆਨਾਥ ਆਪਣੀ ਕੁਰਸੀ ਬਚਾਉਣ 'ਤੇ ਧਿਆਨ ਦੇਣ, ਸ਼ਿਵਰਾਜ ਸਿੰਘ ਅਤੇ ਵਸੁੰਧਰਾ ਰਾਜੇ ਤੋਂ ਬਾਅਦ ਹੁਣ ਉਨ੍ਹਾਂ ਦੀ ਵਾਰੀ ਹੈ : ਆਪ
Published : May 20, 2024, 9:44 pm IST
Updated : May 20, 2024, 9:44 pm IST
SHARE ARTICLE
CM Yogi Adityanath
CM Yogi Adityanath

ਆਪ ਨੇ ਪੁੱਛਿਆ - ਜੇਕਰ ਯੋਗੀ ਨੇ ਐਨਾ ਵਧੀਆ ਕੰਮ ਕੀਤਾ ਹੈ ਤਾਂ ਉਨ੍ਹਾਂ ਦੀ ਕੁਰਸੀ ਖ਼ਤਰੇ ਵਿੱਚ ਕਿਉਂ ਹੈ ?

Punjab News : ਆਮ ਆਦਮੀ ਪਾਰਟੀ (ਆਪ) ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੇ ਪੰਜਾਬ ਬਾਰੇ ਦਿੱਤੇ ਬਿਆਨ 'ਤੇ ਪਲਟਵਾਰ ਕੀਤਾ । ਪਾਰਟੀ ਨੇ ਕਿਹਾ ਕਿ ਯੋਗੀ ਅਦਿੱਤਿਆਨਾਥ ਨੂੰ ਪੰਜਾਬ ਦੀ ਚਿੰਤਾ ਕਰਨੀ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਪਹਿਲਾਂ ਆਪਣੀ ਕੁਰਸੀ ਬਚਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। ਮੱਧ ਪ੍ਰਦੇਸ਼ 'ਚ ਸ਼ਿਵਰਾਜ ਸਿੰਘ ਅਤੇ ਰਾਜਸਥਾਨ 'ਚ ਵਸੁੰਧਰਾ ਰਾਜੇ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਹੁਣ ਉਨ੍ਹਾਂ ਦਾ ਹੀ ਨੰਬਰ ਲੱਗਣ ਵਾਲਾ ਹੈ।

ਪਾਰਟੀ ਨੇ ਕਿਹਾ ਕਿ ਜੇਕਰ ਯੋਗੀ ਅਦਿੱਤਿਆਨਾਥ ਨੇ ਉੱਤਰ ਪ੍ਰਦੇਸ਼ 'ਚ ਐਨਾ ਚੰਗਾ ਕੰਮ ਕੀਤਾ ਹੈ ਤਾਂ ਉਨ੍ਹਾਂ ਦੀ ਕੁਰਸੀ ਖ਼ਤਰੇ 'ਚ ਕਿਉਂ ਹੈ? ਦਰਅਸਲ ਯੂਪੀ ਦੇ ਲੋਕ ਯੋਗੀ ਸਰਕਾਰ ਦੇ ਕੰਮਕਾਜ ਤੋਂ ਕਾਫ਼ੀ ਨਾਰਾਜ਼ ਹਨ। ਇਸ ਲਈ ਯੂਪੀ ਵਿੱਚ ਰਾਜਪੂਤ ਮਹਾਂ ਪੰਚਾਇਤਾਂ ਹੋ ਰਹੀਆਂ ਹਨ ਅਤੇ ਕਈ ਥਾਵਾਂ ’ਤੇ ਭਾਰਤੀ ਜਨਤਾ ਪਾਰਟੀ ਦਾ ਲੋਕਾਂ ਵੱਲੋਂ ਬਾਈਕਾਟ ਕੀਤਾ ਜਾ ਰਿਹਾ ਹੈ।

ਪਾਰਟੀ ਨੇ ਕਿਹਾ ਕਿ ਜੇਕਰ ਯੋਗੀ ਅਦਿੱਤਿਆਨਾਥ ਨੂੰ ਅਪਰਾਧ (ਕ੍ਰਾਈਮ) ਦੀ ਐਨੀ ਹੀ ਚਿੰਤਾ ਹੈ ਤਾਂ ਉਹ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਦੇ ਬਲਾਤਕਾਰ ਦੇ ਮਾਮਲੇ ਅਤੇ ਭਾਰਤ ਦੀਆਂ ਮਹਿਲਾ ਪਹਿਲਵਾਨਾਂ ਵੱਲੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਤੇ ਚੁੱਪ ਕਿਉਂ ਰਹੇ?

ਪਾਰਟੀ ਨੇ ਕਿਹਾ ਕਿ ਯੋਗੀ ਅਦਿੱਤਿਆਨਾਥ ਨੂੰ ਧਿਆਨ ਨਾਲ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨ.ਸੀ.ਆਰ.ਬੀ.) ਦੇ ਅੰਕੜਿਆਂ ਨੂੰ ਪੜ੍ਹਨਾ ਚਾਹੀਦਾ ਹੈ, ਜਿਸ ਵਿਚ ਪੰਜਾਬ ਦੇਸ਼ ਵਿਚ ਦੂਜੇ ਨੰਬਰ 'ਤੇ ਹੈ। ਯੂਪੀ ਦੀ ਹਾਲਤ ਬਹੁਤ ਹੀ ਖ਼ਰਾਬ ਹੈ। ਯੂਪੀ ਤੋਂ ਹਰ ਰੋਜ਼ ਅਪਰਾਧ ਅਤੇ ਧਾਰਮਿਕ ਟਕਰਾਅ ਦੇ ਮਾਮਲੇ ਸਾਹਮਣੇ ਆਉਂਦੇ ਹਨ, ਪਰ ਯੋਗੀ ਸਰਕਾਰ ਇਸ ਮਾਮਲੇ 'ਤੇ ਢੁੱਕਵੀਂ ਕਾਰਵਾਈ ਕਰਨ ਦੀ ਬਜਾਏ ਧਾਰਮਿਕ ਆਧਾਰ 'ਤੇ ਕਾਰਵਾਈ ਕਰਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement