ਪੰਜਾਬ 'ਚ 'ਆਪ' ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ
Published : May 20, 2024, 7:57 pm IST
Updated : May 20, 2024, 7:57 pm IST
SHARE ARTICLE
AAP
AAP

ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾ ਕੇ ਕੀਤਾ ਸਵਾਗਤ

Punjab News : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਨੂੰ ਵੀ ਝਟਕਾ ਲੱਗ ਰਿਹਾ ਹੈ। ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਆਗੂ ਹਰ ਰੋਜ਼ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਸੋਮਵਾਰ ਨੂੰ ਵੀ ਕਈ ਜ਼ਿਲਿਆਂ 'ਚ ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ 'ਆਪ' 'ਚ ਸ਼ਾਮਲ ਹੋ ਗਏ, ਜਿਸ ਕਾਰਨ ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ  ਵੱਡੀ ਮਜ਼ਬੂਤੀ ਮਿਲੀ ਹੈ।


ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਲੁਧਿਆਣਾ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ ਦਿੱਤਾ ਹੈ। ਇੱਥੇ ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨੀਸ਼ਾ ਕਪੂਰ ਅਤੇ ਭਾਜਪਾ ਘੱਟ ਗਿਣਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਨਵਰ ਹੁਸੈਨ ਅਤੇ ਬੁਲਾਰੇ ਅਸਰਾਰ ਤਰੀਨ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਲੁਧਿਆਣਾ ਲੋਕ ਸਭਾ ਵਿੱਚ ‘ਆਪ’ ਹੋਰ ਮਜ਼ਬੂਤ ਹੋ ਗਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ ਵੀ ਮੌਜੂਦ ਸਨ।

ਲੁਧਿਆਣਾ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਕਾਂਗਰਸੀ ਕੌਂਸਲਰ ਸੋਹਣ ਸਿੰਘ ਗੋਗਾ ਅਤੇ ਆਟੋ ਯੂਨੀਅਨ ਦੇ ਪ੍ਰਧਾਨ ਸਤੀਸ਼ ਕੁਮਾਰ ਮਾਮਾ ਅਤੇ ਵਪਾਰ ਮੰਡਲ ਦੇ ਕਈ ਅਹੁਦੇਦਾਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। 'ਆਪ' ਵਿਧਾਇਕ ਕੁਲਵੰਤ ਸਿੱਧੂ ਨੇ ਉਨ੍ਹਾਂ ਨੂੰ ਸ਼ਾਮਲ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ।

ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਵੀ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਬ੍ਰਿਗੇਡੀਅਰ ਰਾਜਕੁਮਾਰ ਅਕਾਲੀ ਦਲ ਛੱਡ ਕੇ ਆਪਣੀ ਪੁਰਾਣੀ ਪਾਰਟੀ ਆਮ ਆਦਮੀ ਪਾਰਟੀ ਵਿੱਚ ਵਾਪਸ ਸ਼ਾਮਲ ਹੋ ਗਏ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬ੍ਰਿਗੇਡੀਅਰ ਰਾਜਕੁਮਾਰ ਨੇ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜੀ ਸੀ।  ਇਸ ਮੌਕੇ ਬਲਾਚੌਰ ਦੇ ਵਿਧਾਇਕ ਸੰਤੋਸ਼ ਕਟਾਰੀਆ ਵੀ ਮੌਜੂਦ ਸਨ।

ਫ਼ਰੀਦਕੋਟ ਲੋਕ ਸਭਾ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ। ਮੋਗਾ ਦੇ ਕਈ ਸਮਾਜ ਸੇਵੀ ਅਤੇ ਅਹੁਦੇਦਾਰ ‘ਆਪ’ ਵਿੱਚ ਸ਼ਾਮਲ ਹੋਏ। ਅਖਤਿਆਰ ਸਿੰਘ ਅਤੇ ਡਾ. ਰਵਿੰਦਰ ਸਿੰਘ ਧਾਲੀਵਾਲ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਪ੍ਰਮੁੱਖ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ ਦੀ ਹਾਜ਼ਰੀ ਵਿੱਚ ਇਨ੍ਹਾਂ ਆਗੂਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਇਸੇ ਦੌਰਾਨ ਹਲਕਾ ਫ਼ਰੀਦਕੋਟ ਦੇ ਬਾਘਾਪੁਰਾਣਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਰਸੇਮ ਸਿੰਘ ਸੰਗਮ ਆਪਣੇ ਸਾਥੀਆਂ ਸਮੇਤ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਪੰਜਾਬ ਦੇ ਲੋਕ ਖ਼ੁਦ ਸਾਡੇ ਕੰਮ ਦੀ ਤਾਰੀਫ਼ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜਿੰਨਾ ਕੰਮ 'ਆਪ' ਸਰਕਾਰ ਨੇ 2 ਸਾਲਾਂ 'ਚ ਕਰਵਾਇਆ ਹੈ, ਐਨਾ ਕੰਮ ਪਿਛਲੇ 70 ਸਾਲਾਂ 'ਚ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਾਡੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਕਾਫ਼ੀ ਉਤਸ਼ਾਹਿਤ ਹਨ। ਇਸ ਵਾਰ ਇਹ ਚੋਣ 13-0 ਨਾਲ ਜਿੱਤਾਂਗੇ।

Location: India, Punjab

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement