High Court News: ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਹਰਸਿਮਰਨ ਸਿੰਘ ਸੰਧੂ ਨੂੰ ਦਿੱਤੀ ਸੁਰੱਖਿਆ
Published : May 20, 2024, 4:19 pm IST
Updated : May 20, 2024, 4:19 pm IST
SHARE ARTICLE
File Photo
File Photo

ਸੰਧੂ ਦੀ ਸੁਰੱਖਿਆ ਲਈ ਸਰਕਾਰ ਨੇ 6 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ 

High Court News: ਮਾਨਸਾ - ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਹਰਸਿਮਰਨ ਸਿੰਘ ਸੰਧੂ ਨੂੰ ਸੁਰੱਖਿਆ ਦਿੱਤੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਦਾਇਰ ਆਪਣੇ ਜਵਾਬ ਵਿਚ ਕਿਹਾ ਕਿ ਸੰਧੂ ਦੀ ਜਾਨ ਨੂੰ ਖ਼ਤਰਾ ਹੈ ਅਤੇ ਇਸ ਸਮੇਂ ਸੰਧੂ ਦੀ ਸੁਰੱਖਿਆ ਲਈ ਛੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਸੰਧੂ ਦੀ ਸੁਰੱਖਿਆ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।

ਹਰਸਿਮਰਨ ਸੰਧੂ ਪੰਜਾਬ ਦੇ ਸਹਾਇਕ ਐਡਵੋਕੇਟ ਜਨਰਲ ਵੀ ਰਹਿ ਚੁੱਕੇ ਹਨ। ਸੰਧੂ ਨੇ 2022 ਵਿਚ ਸਿੱਧੂ ਮੂਸੇਵਾਲਾ ਦੇ ਮਾਰੇ ਜਾਣ ਦੇ ਦਿਨ ਤੋਂ ਬਾਅਦ ਹੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਕਿਹਾ ਸੀ ਕਿ ਉਸ ਨੂੰ ਵੀ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਤੋਂ ਧਮਕੀਆਂ ਮਿਲ ਰਹੀਆਂ ਹਨ। ਉਦੋਂ ਵੀ ਹਾਈ ਕੋਰਟ ਨੇ ਸੰਧੂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਸਨ। 

ਸੰਧੂ ਨੂੰ ਅਜੇ ਵੀ ਦੋਵਾਂ ਗੈਂਗਸਟਰਾਂ ਤੋਂ ਧਮਕੀਆਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਸੰਧੂ ਨੇ ਪਿਛਲੇ ਸਾਲ ਨਵੰਬਰ ਵਿੱਚ ਮੋਹਾਲੀ ਦੇ ਮਟੌਰ ਥਾਣੇ ਵਿਚ ਐਫ਼ਆਈਆਰ ਦਰਜ ਕਰਵਾਈ ਸੀ। ਹੁਣ ਪੰਜਾਬ ਸਰਕਾਰ ਨੇ ਸੰਧੂ ਦੀ ਸੁਰੱਖਿਆ ਲਈ ਛੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਹਨ ਅਤੇ ਹਾਈ ਕੋਰਟ ਨੂੰ ਸੂਚਿਤ ਕੀਤਾ ਹੈ। ਹਰਸਿਮਰਨ ਸੰਧੂ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤਾਂ ਵਿੱਚੋਂ ਇੱਕ ਸੀ।

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement