
Kapurthala Accident: ਤੇਜ਼ ਰਫ਼ਤਾਰ ਬਾਈਕ ਦੇ ਦਰਖਤ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ
Kapurthala Accident News in punjabi : ਕਪੂਰਥਲਾ ਜ਼ਿਲ੍ਹੇ ਦੇ ਪਿੰਡ ਜੱਗਾ ਨੇੜੇ ਇਕ ਤੇਜ਼ ਰਫ਼ਤਾਰ ਬਾਈਕ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਬਾਈਕ ਸਵਾਰ ਦੋ ਨੌਜਵਾਨ ਜ਼ਖ਼ਮੀ ਹੋ ਗਏ। ਇਲਾਜ ਲਈ ਹਸਪਤਾਲ ਲਿਜਾਂਦੇ ਸਮੇਂ ਇਕ ਨੌਜਵਾਨ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: Nawanshahr News: ਖੇਤ ਵਿਚ ਨਾੜ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਨਾਲ ਕਿਸਾਨ ਦੀ ਦਰਦਨਾਕ ਮੌਤ
ਦੂਜੇ ਨੌਜਵਾਨ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਕਿਸਾਨ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਕਰਨ ਸਿੰਘ ਪੁੱਤਰ ਕੁਲਦੀਪ ਸਿੰਘ ਆਪਣੇ ਦੋਸਤ ਜਤਿੰਦਰ ਸਿੰਘ ਦੇ ਨਾਲ ਮੋਟਰਸਾਈਕਲ 'ਤੇ ਬੈਠ ਕੇ ਸ੍ਰੀ ਗੁਰੁਦੁਆਰਾ ਸਾਹਿਬ ਨੂੰ ਜਾ ਰਿਹਾ ਸੀ। ਜਦੋਂ ਉਹ ਗੁਰਦੁਆਰਾ ਸਾਹਿਬ ਦੇ ਅੱਗੇ ਮੋੜ 'ਤੇ ਪਹੁੰਚਿਆ ਤਾਂ ਬਾਈਕ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ।
ਇਹ ਵੀ ਪੜ੍ਹੋ: Abohar House Theft News: ਗੂੜ੍ਹੀ ਨੀਂਦ ਵਿਚ ਛੱਤ 'ਤੇ ਸੌਂ ਰਿਹਾ ਸੀ ਪ੍ਰਵਾਰ, ਹੇਠਾਂ ਚੋਰ ਘਰ ਦਾ ਸਾਰਾ ਸਮਾਨ ਲੈ ਕੇ ਹੋਏ ਫਰਾਰ
ਘਟਨਾ ਵਾਲੀ ਥਾਂ 'ਤੇ ਮੌਜੂਦ ਲੋਕਾਂ ਨੇ ਬਾਈਕ ਸਵਾਰ ਦੋਵੇਂ ਜ਼ਖ਼ਮੀ ਨੌਜਵਾਨਾਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ। ਜਿੱਥੇ ਡਿਊਟੀ 'ਤੇ ਮੌਜੂਦ ਡਾਕਟਰ ਨੇ ਬਾਈਕ ਸਵਾਰ ਜਸਕਰਨ ਸਿੰਘ ਨੂੰ ਮ੍ਰਿਤਕ ਐਲਾਨ ਦਿਤਾ। ਜਦਕਿ ਪਿੱਛੇ ਬੈਠੇ ਜ਼ਖ਼ਮੀ ਨੌਜਵਾਨ ਦਾ ਇਲਾਜ ਕੀਤਾ ਜਾ ਰਿਹਾ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Kapurthala Accident News in punjabi , stay tuned to Rozana Spokesman)