Punjab News: ਲੁਧਿਆਣਾ ਦੀ ਮਹਿਲਾ ਕਾਂਗਰਸ ਪ੍ਰਧਾਨ 'ਆਪ' 'ਚ ਸ਼ਾਮਲ, ਕਿਹਾ, ਪੰਜਾਬ ਦੇ ਹਿੱਤ 'ਚ ਲਿਆ ਫ਼ੈਸਲਾ 
Published : May 20, 2024, 3:56 pm IST
Updated : May 20, 2024, 3:56 pm IST
SHARE ARTICLE
Manisha Kapoor
Manisha Kapoor

ਅੱਜ ਪੰਜਾਬ ਦੇ ਹਿੱਤ ਵਿੱਚ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। 

Punjab News: ਲੁਧਿਆਣਾ - ਲੁਧਿਆਣਾ ਵਿਚ ਜ਼ਿਲ੍ਹਾ ਕਾਂਗਰਸ ਮਹਿਲਾ ਪ੍ਰਧਾਨ ਮਨੀਸ਼ਾ ਕਪੂਰ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈ ਹੈ। ਮਨੀਸ਼ਾ ਕਪੂਰ ਨੂੰ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਪਾਰਟੀ ਵਿਚ ਸ਼ਾਮਲ ਕੀਤਾ। ਮਨੀਸ਼ਾ ਕਪੂਰ ਨੇ ਕਿਹਾ ਕਿ ਪੰਜਾਬ ਦੇ ਹਿੱਤ ਵਿਚ ਉਨ੍ਹਾਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਆਮ ਆਦਮੀ ਪਾਰਟੀ ਵਿਚ ਰਹਿ ਕੇ ਲੋਕਾਂ ਦੀ ਸੇਵਾ ਕਰੇਗੀ। 

ਤੁਹਾਨੂੰ ਦੱਸ ਦਈਏ ਕਿ ਮਨੀਸ਼ਾ ਕਪੂਰ ਮਹਿਲਾ ਕਾਂਗਰਸ ਦੀ ਸਰਗਰਮ ਮਹਿਲਾ ਨੇਤਾ ਰਹੀ ਹੈ। ਪਿਛਲੇ ਦਿਨੀਂ ਉਹ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਲਗਾਤਾਰ ਚੋਣ ਮੀਟਿੰਗਾਂ ਕਰ ਰਹੇ ਸਨ। ਮਨੀਸ਼ਾ ਅੱਜ ਆਪਣੇ ਪਤੀ ਭਾਨੂ ਪ੍ਰਤਾਪ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈ ਹੈ। ਦੂਜੇ ਪਾਸੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਮਨੀਸ਼ਾ ਕਪੂਰ ਇੱਕ ਮਿਹਨਤੀ ਵਰਕਰ ਹੈ। ਆਮ ਆਦਮੀ ਪਾਰਟੀ ਮਿਹਨਤੀ ਵਰਕਰਾਂ ਦਾ ਸਤਿਕਾਰ ਕਰਦੀ ਹੈ। ਅੱਜ ਪੰਜਾਬ ਦੇ ਹਿੱਤ ਵਿੱਚ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। 

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement