
Punjab Summer Vacations News: 21 ਮਈ ਤੋਂ 30 ਜੂਨ ਤੱਕ ਬੰਦ ਰਹਿਣਗੇ ਸਕੂਲ
Punjab Summer Vacations News: ਪੰਜਾਬ ਵਿਚ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਮਾਨ ਸਰਕਾਰ ਵਲੋਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 21 ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਹਿਲਾਂ ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਬਦਲ ਦਿੱਤਾ ਸੀ। ਪੰਜਾਬ ਸਰਕਾਰ ਨੇ ਵੀ ਸੂਬੇ ਦੇ ਸਾਰੇ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ ਪਰ ਵਧਦੀ ਗਰਮੀ ਕਾਰਨ ਪੰਜਾਬ ਸਰਕਾਰ ਨੇ 10 ਦਿਨ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Himachal Pradesh: ਸ਼ਿਵ ਮੰਦਰ ਮੱਥਾ ਟੇਕਣ ਜਾ ਰਹੇ ਪਤੀ-ਪਤਨੀ ਦੀ ਟਰਾਲੀ ਦੀ ਲਿਫਟ ਟੁੱਟਣ ਨਾਲ ਹੋਈ ਮੌਤ
ਪੰਜਾਬ ਵਿੱਚ ਇਸ ਸਮੇਂ ਬਹੁਤ ਅੱਤ ਦੀ ਗਰਮੀ ਪੈ ਰਹੀ ਹੈ। ਇਸ ਗਰਮੀ ਵਿੱਚ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਵੀ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਕੰਮ ਨਾ ਕਰਨ 'ਤੇ ਘਰ ਦੇ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਲੋਕਾਂ ਨੂੰ ਢਿੱਲੇ ਕੱਪੜੇ ਪਾਉਣ ਅਤੇ ਹਾਈਡਰੇਟਿਡ ਰਹਿਣ ਦੀ ਵੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Summer Holidays News: ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ ਗਰਮੀ ਦੇ ਚੱਲਦਿਆਂ ਸਕੂਲਾਂ ਵਿਚ ਕੀਤੀਆਂ ਛੁੱਟੀਆਂ
ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਸ਼ਾਮ ਨੂੰ ਬਠਿੰਡਾ ਦਾ ਤਾਪਮਾਨ 46.3 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ਵਿੱਚ ਇੱਕ ਹੀ ਦਿਨ ਵਿੱਚ 7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਹੈਰਾਨੀਜਨਕ ਸੀ। ਪਠਾਨਕੋਟ ਦਾ ਤਾਪਮਾਨ 45.5 ਡਿਗਰੀ, ਪਟਿਆਲਾ ਦਾ 45, ਲੁਧਿਆਣਾ ਦਾ 44.2 ਡਿਗਰੀ ਦਰਜ ਕੀਤਾ ਗਿਆ।
photo