Raja Warring News: ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿਚ ਮਿਲਿਆ ਜ਼ੋਰਦਾਰ ਸਮਰਥਨ, ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ
Published : May 20, 2024, 5:47 pm IST
Updated : May 20, 2024, 5:47 pm IST
SHARE ARTICLE
Raja Warring
Raja Warring

ਭਾਰਤ ਭੂਸ਼ਣ ਆਸ਼ੂ ਨੇ ਭਾਜਪਾ ਦੀਆਂ ਫੁੱਟ ਪਾਊ ਨੀਤੀਆਂ ਦੀ ਨਿਖੇਧੀ ਕਰਦਿਆਂ ਪੰਜਾਬ ਵਿੱਚ ਏਕਤਾ ’ਤੇ ਜ਼ੋਰ ਦਿੱਤਾ

Raja Warring News: ਲੁਧਿਆਣਾ, ਪੰਜਾਬ,  - ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਿੱਲ ਅਤੇ ਆਤਮਾ ਨਗਰ ਵਿਧਾਨ ਸਭਾ ਹਲਕਿਆਂ ਵਿੱਚ ਜ਼ੋਰਦਾਰ ਮੀਟਿੰਗਾਂ ਕਰਕੇ ਆਪਣੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦਿੱਤਾ ਹੈ।  ਇਸ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਪੰਜਾਬ ਵਿੱਚ ਕਾਂਗਰਸ ਦੇ ਅਹਿਮ ਯੋਗਦਾਨ ’ਤੇ ਜ਼ੋਰ ਦਿੰਦਿਆਂ ਭਾਜਪਾ ਦੀਆਂ ਫੁੱਟ ਪਾਊ ਨੀਤੀਆਂ ਦਾ ਡਟ ਕੇ ਮੁਕਾਬਲਾ ਕਰਨ ਦਾ ਅਹਿਦ ਲਿਆ।

ਵੜਿੰਗ ਨੇ ਆਉਣ ਵਾਲੀਆਂ ਚੋਣਾਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਕਿਹਾ, "ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਲੋਕ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਲਈ ਭਾਜਪਾ ਵਿਰੁੱਧ ਇਸ ਲੜਾਈ ਵਿੱਚ ਕਾਂਗਰਸ ਦਾ ਸਾਥ ਦੇਣਗੇ।"

ਵੜਿੰਗ ਨੇ ਮਹਿਲਾ ਸਸ਼ਕਤੀਕਰਨ ਲਈ ਕਾਂਗਰਸ ਸਰਕਾਰ ਦੇ ਯੋਗਦਾਨ ਦਾ ਜ਼ਿਕਰ ਕੀਤਾ, ਜਿਸ ਵਿੱਚ ਪੰਜਾਬ ਭਰ ਵਿੱਚ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਦੀ ਸ਼ੁਰੂਆਤ ਸ਼ਾਮਲ ਹੈ, ਜਿਸ ਨਾਲ ਔਰਤਾਂ ਦੀ ਗਤੀਸ਼ੀਲਤਾ ਅਤੇ ਆਰਥਿਕ ਭਾਗੀਦਾਰੀ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ।  ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਨਾਲ 'ਆਪ' ਦੀ ਤੁਲਨਾ ਕਰਦਿਆਂ, ਉਨ੍ਹਾਂ ਕਿਹਾ ਕਿ ਕਰਨਾਟਕ ਦੀ ਕਾਂਗਰਸ ਸਰਕਾਰ ਪਹਿਲਾਂ ਹੀ ਔਰਤਾਂ ਨੂੰ 2000 ਰੁਪਏ ਪ੍ਰਤੀ ਮਹੀਨਾ ਦੇ ਰਹੀ ਹੈ, ਜੋ ਸਮਾਜ ਭਲਾਈ ਪ੍ਰਤੀ ਕਾਂਗਰਸ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਤੋਂ ਇਲਾਵਾ, ਉਨ੍ਹਾਂ ਨੇ ਹਰੇਕ ਪਰਿਵਾਰ ਦੀ ਸਭ ਤੋਂ ਬਜ਼ੁਰਗ ਔਰਤ ਨੂੰ 8,500 ਰੁਪਏ ਪ੍ਰਤੀ ਮਹੀਨਾ ਦੇਣ ਦੇ ਕਾਂਗਰਸ ਦੇ ਵਾਅਦੇ ਨੂੰ ਦੁਹਰਾਇਆ, ਜੋ ਕਿ ਪੰਜਾਬ ਵਿੱਚ ਔਰਤਾਂ ਦੇ ਜੀਵਨ ਨੂੰ ਸੁਧਾਰਨ ਲਈ ਉਸਦੇ ਸਮਰਪਣ ਨੂੰ ਦਰਸਾਉਂਦਾ ਹੈ।

ਉਨ੍ਹਾਂ ਨੇ ਬੁਢਾਪਾ ਪੈਨਸ਼ਨ ਵਿੱਚ ਵਾਧਾ ਅਤੇ ਸ਼ਗਨ ਸਕੀਮ ਦੇ ਵਿਸਥਾਰ ਸਮੇਤ ਹੋਰ ਸਮਾਜਿਕ ਭਲਾਈ ਦੀਆਂ ਤਰਜੀਹਾਂ ਵੱਲ ਵੀ ਧਿਆਨ ਦਿੱਤਾ, ਜੋ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੀਆਂ ਲੜਕੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਮਹਿਲਾ ਰਿਜ਼ਰਵੇਸ਼ਨ ਬਿੱਲ ਵਰਗੇ ਕਦਮਾਂ ਰਾਹੀਂ ਰਾਜਨੀਤੀ ਵਿੱਚ ਔਰਤਾਂ ਦੀ ਨੁਮਾਇੰਦਗੀ ਨੂੰ ਉਤਸ਼ਾਹਿਤ ਕਰਨ ਲਈ ਪਾਰਟੀ ਦੇ ਯਤਨਾਂ ਨੂੰ ਵੀ ਪੇਸ਼ ਕੀਤਾ, ਜਿਸਦਾ ਉਦੇਸ਼ ਸਿਆਸੀ ਭਾਗੀਦਾਰੀ ਵਿੱਚ ਵੱਧ ਤੋਂ ਵੱਧ ਲਿੰਗ ਸਮਾਨਤਾ ਨੂੰ ਯਕੀਨੀ ਬਣਾਉਣਾ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੜਿੰਗ ਦੀ ਚੋਣ ਮੁਹਿੰਮ ਨੂੰ ਅੱਗੇ ਤੋਰਿਆ। ਆਸ਼ੂ ਨੇ ਹਿੰਦੂ ਨਾਗਰਿਕਾਂ ਵਿੱਚ ਡਰ ਪੈਦਾ ਕਰਨ ਵਾਲੀ ਭਾਜਪਾ ਦੀ ਫੁੱਟ ਪਾਊ ਰਾਜਨੀਤੀ ਦੀ ਨਿੰਦਾ ਕੀਤੀ।  ਉਨ੍ਹਾਂ ਪੰਜਾਬ ਦੇ ਇਤਿਹਾਸ ਅਤੇ ਏਕਤਾ ਦਾ ਜ਼ਿਕਰ ਕਰਦਿਆਂ ਕਿਹਾ, “ਔਰੰਗਜ਼ੇਬ ਦੇ ਜ਼ਾਲਮ ਰਾਜ ਸਮੇਂ ਵੀ ਜਦੋਂ ਜਬਰੀ ਧਰਮ ਪਰਿਵਰਤਨ ਅਤੇ ਜ਼ੁਲਮ ਜ਼ੋਰਾਂ ’ਤੇ ਸਨ

ਉਦੋਂ ਵੀ ਸਿੱਖ ਗੁਰੂਆਂ ਵੱਲੋਂ ਚੁੱਕੇ ਗਏ ਦਲੇਰੀ ਭਰੇ ਕਦਮਾਂ ਕਾਰਨ ਹਿੰਦੂਆਂ ਨੂੰ ਕੋਈ ਖ਼ਤਰਾ ਨਹੀਂ ਸੀ। ਪੰਜਾਬ ਹੁਣ ਇਸ ਦਮਨਕਾਰੀ ਭਾਜਪਾ ਸਰਕਾਰ ਨੂੰ ਯਾਦ ਦਿਵਾਏਗਾ ਕਿ ਉਸਦਾ ਫੁੱਟ ਪਾਉਣ ਵਾਲਾ ਏਜੰਡਾ ਇੱਥੇ ਕਾਮਯਾਬ ਨਹੀਂ ਹੋਵੇਗਾ।"ਵੜਿੰਗ ਦਾ ਚੋਣ ਅਭਿਆਨ ਲਗਾਤਾਰ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ, ਜਿਹੜਾ ਲੋਕਤੰਤਰ, ਏਕਤਾ ਅਤੇ ਵਿਆਪਕ ਸਮਾਜ ਭਲਾਈ ਨਾਲ ਸਬੰਧਤ ਪ੍ਰੋਗਰਾਮਾਂ ਪ੍ਰਤੀ ਕਾਂਗਰਸ ਦੇ ਸਮਰਪਣ ਦੀ ਪੁਸ਼ਟੀ ਕਰਦਾ ਹੈ।

SHARE ARTICLE

ਏਜੰਸੀ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement