
ਪੰਜਾਬ ਵਿਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ।
Red alert of Heat wave: ਪੰਜਾਬ ਦੇ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ ਜਿਸ ਤਰ੍ਹਾਂ ਤਾਪਮਾਨ ਵਧ ਰਿਹਾ ਹੈ, ਉਸ ਤੋਂ ਲਗਦਾ ਹੈ ਕਿ ਤਾਪਮਾਨ ਸਬੰਧੀ ਸਾਰੇ ਪੁਰਾਣੇ ਰੀਕਾਰਡ ਟੁਟਣ ਵਾਲੇ ਹਨ। ਪੰਜਾਬ ਵਿਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ।
ਇਸ ਨਾਲ ਹੀ ਹਾਲਾਤ ਨੂੰ ਵੇਖਦੇ ਹੋਏ ਮੌਸਮ ਵਿਭਾਗ ਨੇ ਸੂਬੇ ’ਚ ਰੈੱਡ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ। ਇਸ ਨਾਲ ਹੀ ਨੌਤਪਾ 25 ਮਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਿਚ ਸੂਰਜ ਅੱਗ ਉਗਲੇਗਾ ਅਤੇ ਧਰਤੀ ਗਰਮ ਹੋ ਜਾਵੇਗੀ।
ਮੌਸਮ ਵਿਭਾਗ ਨੇ ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ’ਤੇ ਪਾ ਦਿਤਾ ਹੈ।
ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 20 ਮਈ ਤਕ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ ਜਿਸ ਦਾ ਮਤਲਬ ਹੈ ਕਿ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਪੰਜਾਬ ਵਿਚ ਨੌਤਪਾ ਇਸ ਸਾਲ 25 ਮਈ ਤੋਂ ਸ਼ੁਰੂ ਹੋਵੇਗਾ। ਇਹ ਉਹ ਦਿਨ ਹਨ ਜਦੋਂ ਸੂਰਜ ਧਰਤੀ ਦੇ ਸੱਭ ਤੋਂ ਨੇੜੇ ਹੋਵੇਗਾ।
(For more Punjabi news apart from Red alert of Heat wave in Punjab, stay tuned to Rozana Spokesman)