
ਦੋਸ਼ ਤੈਅ ਹੋਣ ਮਗਰੋਂ ਅੱਜ ਪਹਿਲੀ ਵਾਰ ਹੋਣੀ ਸੀ ਗਵਾਹਾਂ ਦੀ ਪੇਸ਼ੀ
Punjab News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਅੱਜ ਗਵਾਹੀ ਲਈ ਚਸ਼ਮਦੀਦ ਨੇ ਮਾਨਸਾ ਅਦਾਲਤ ਵਿਚ ਪੇਸ਼ ਹੋਣਾ ਸੀ ਪਰ ਗੁਰਪ੍ਰੀਤ ਸਿੰਘ ਅਦਾਲਤ ਵਿਚ ਪੇਸ਼ ਨਹੀਂ ਹੋਏ। ਇਸ ਦੇ ਚਲਦਿਆਂ ਅਦਾਲਤ ਨੇ ਗਵਾਹੀ ਲਈ ਅਗਲੀ ਪੇਸ਼ੀ 5 ਜੁਲਾਈ ਨੂੰ ਤੈਅ ਕੀਤੀ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਮਾਨਸਾ ਅਦਾਲਤ ਵਲੋਂ 1 ਮਈ ਨੂੰ ਸਾਰੇ 27 ਮੁਲਜ਼ਮਾਂ ਵਿਰੁਧ ਦੋਸ਼ ਤੈਅ ਕਰ ਦਿਤੇ ਗਏ ਸਨ। ਇਸ ਮਗਰੋਂ ਹੁਣ ਅਦਾਲਤ ਵਿਚ ਕੇਸ ਦਾ ਟਰਾਇਲ ਸ਼ੁਰੂ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ 29 ਮਈ, 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿਤਾ ਗਿਆ ਸੀ।
ਇਸ ਦੀ ਸੱਭ ਤੋਂ ਪਹਿਲਾਂ, ਲਾਰੈਂਸ ਗੈਂਗ ਨੇ ਜ਼ਿੰਮੇਵਾਰੀ ਲਈ ਸੀ। ਫਿਰ ਗੋਲਡੀ ਬਰਾੜ ਨੇ ਇਕ ਟੀਵੀ ਚੈਨਲ 'ਤੇ ਇੰਟਰਵਿਊ ਦਿਤੀ ਅਤੇ ਕਿਹਾ ਕਿ ਉਸ ਨੇ ਮੂਸੇਵਾਲਾ ਦਾ ਕਤਲ ਕੀਤਾ ਹੈ। ਉਸ ਨੇ ਮੂਸੇਵਾਲਾ 'ਤੇ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਵਿਚ ਸ਼ਾਮਲ ਹੋਣ ਦਾ ਦੋਸ਼ ਲਾਇਆ। ਗੋਲਡੀ ਨੇ ਦਾਅਵਾ ਕੀਤਾ ਸੀ ਕਿ ਪੁਲਿਸ ਨੇ ਮੂਸੇਵਾਲਾ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਅਤੇ ਉਸ ਨੂੰ ਕਤਲ ਕਰਨ ਲਈ ਮਜਬੂਰ ਕੀਤਾ। ਗੋਲਡੀ ਨੇ ਮੂਸੇਵਾਲਾ ਨੂੰ ਮਾਰਨ ਲਈ ਹਰਿਆਣਾ ਅਤੇ ਪੰਜਾਬ ਤੋਂ 6 ਸ਼ੂਟਰ ਭੇਜੇ ਸਨ।
(For more Punjabi news apart from Sidhu moosewala case update, stay tuned to Rozana Spokesman)