
BKI terror module Busted: ਪੁਲਿਸ ਮੁਕਾਬਲੇ ਦੌਰਾਨ ਇਕ ਜ਼ਖ਼ਮੀ, 30 ਬੋਰ ਦੀ ਪਿਸਤੌਲ ਬਰਾਮਦ
BKI terror module Busted: ਬਟਾਲਾ ਪੁਲਿਸ ਵੱਲੋਂ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਅਤਿਵਾਦੀ ਨੈੱਟਵਰਕ ਵਿਰੁੱਧ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ, ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ’ਤੇ ਵਿਦੇਸ਼ੀ ਹੈਂਡਲਰਾਂ ਮਨਿੰਦਰ ਬਿੱਲਾ ਅਤੇ ਮੰਨੂ ਅਗਵਾਨ ਦੁਆਰਾ ਸੰਚਾਲਿਤ ਬੀਕੇਆਈ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕਰ ਕੇ ਛੇ ਸੰਚਾਲਕਾਂ ਜਤਿਨ ਕੁਮਾਰ ਉਰਫ਼ ਰੋਹਨ, ਬਰਿੰਦਰ ਸਿੰਘ ਉਰਫ਼ ਸਾਜਨ, ਰਾਹੁਲ ਮਸੀਹ, ਅਬ੍ਰਾਹਮ ਉਰਫ਼ ਰੋਹਿਤ, ਸੋਹਿਤ ਅਤੇ ਸੁਨੀਲ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਮਾਡਿਊਲ ਨੇ ਬਟਾਲਾ ਵਿੱਚ ਇੱਕ ਸ਼ਰਾਬ ਦੇ ਠੇਕੇ ਬਾਹਰ ਗ੍ਰਨੇਡ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਡੀਜੀਪੀ ਗੌਰਵ ਯਾਦਵ ਨੇ ਇਕ ਟਵੀਟ ਕਰ ਕੇ ਇਹ ਜਾਣਕਾਰੀ ਦਿਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਪੁਰਤਗਾਲ ਸਥਿਤ ਮਨਿੰਦਰ ਬਿੱਲਾ ਅਤੇ ਬੀਕੇਆਈ ਦੇ ਮਾਸਟਰਮਾਈਂਡ ਮੰਨੂ ਅਗਵਾਨ ਤੋਂ ਸਿੱਧੇ ਨਿਰਦੇਸ਼ ਮਿਲ ਰਹੇ ਸਨ, ਜਿਸਨੇ ਹਾਲ ਹੀ ਵਿੱਚ ਅਮਰੀਕਾ ’ਚ ਹੈਪੀ ਪਾਸ਼ੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੰਚਾਲਕੀ ਦੀ ਜ਼ਿੰਮੇਵਾਰੀ ਸੰਭਾਲੀ ਹੈ।
ਜਤਿਨ ਕੁਮਾਰ ਪੁਲਿਸ ਵੱਲੋਂ ਰਿਕਵਰੀ ਲਈ ਲੈ ਕੇ ਜਾਂਦੇ ਸਮੇਂ ਮੁਕਾਬਲੇ ਦੌਰਾਨ ਗੋਲੀ ਲੱਗਣ ਕਰ ਕੇ ਜ਼ਖ਼ਮੀ ਹੋ ਗਿਆ। ਉਸਨੇ ਪੁਲਿਸ ’ਤੇ ਗੋਲੀਬਾਰੀ ਕੀਤੀ ਅਤੇ ਜਵਾਬੀ ਕਾਰਵਾਈ ਵਿੱਚ ਜ਼ਖ਼ਮੀ ਹੋ ਗਿਆ, ਉਸਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਬੀਐਨਐਸ ਅਤੇ ਯੂਏਪੀਏ ਦੀਆਂ ਸਬੰਧਤ ਧਾਰਾਵਾਂ ਤਹਿਤ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ’ਚ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਦੌਰਾਨ ਮੁਲਜ਼ਮ ਕੋਲੋਂ ਇੱਕ 30 ਬੋਰ ਪਿਸਤੌਲ ਬਰਾਮਦ ਹੋਈ। ਪੰਜਾਬ ਪੁਲਿਸ ਸੂਬੇ ਵਿੱਚ ਅਤਿਵਾਦੀ ਨੈੱਟਵਰਕਾਂ ਨੂੰ ਖ਼ਤਮ ਕਰਨ, ਸ਼ਾਂਤੀ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
(For more news apart from Batala Latest News, stay tuned to Rozana Spokesman)