Jalandhar Encounter News: ਜਲੰਧਰ ਵਿੱਚ ਗੈਂਗਸਟਰ ਨੇ ਪੁਲਿਸ ’ਤੇ ਚਲਾਈਆਂ ਗੋਲੀਆਂ, ਜਵਾਬੀ ਕਾਰਵਾਈ ਵਿਚ ਜ਼ਖ਼ਮੀ
Published : May 20, 2025, 9:44 am IST
Updated : May 20, 2025, 9:44 am IST
SHARE ARTICLE
Gangster opens fire on police in Jalandhar
Gangster opens fire on police in Jalandhar

  ਮੁਲਜ਼ਮ ਵਿਰੁਧ 19 ਮਾਮਲੇ ਦਰਜ 

Jalandhar Encounter News:  ਅੱਜ ਸਵੇਰੇ ਪੰਜਾਬ ਦੇ ਜਲੰਧਰ ਵਿੱਚ ਜਲੰਧਰ ਦਿਹਾਤੀ ਪੁਲਿਸ ਅਤੇ ਗੈਂਗਸਟਰ ਦਿਲਪ੍ਰੀਤ ਬਾਬਾ ਦੇ ਸਾਥੀ ਵਿਚਕਾਰ ਇੱਕ ਮੁਕਾਬਲਾ ਹੋਇਆ। ਇਹ ਮੁਕਾਬਲਾ ਜਲੰਧਰ ਦੇ ਆਦਮਪੁਰ ਦੇ ਕਾਲਰਾ ਮੋਡ ਪਿੰਡ ਨੇੜੇ ਹੋਇਆ। ਮੁਕਾਬਲੇ ਦੌਰਾਨ, ਹੁਸ਼ਿਆਰਪੁਰ ਦੇ ਬਿੰਜੋ ਇਲਾਕੇ ਦਾ ਰਹਿਣ ਵਾਲਾ ਗੈਂਗਸਟਰ ਪਰਮਜੀਤ ਸਿੰਘ ਪੰਮਾ ਜ਼ਖ਼ਮੀ ਹੋ ਗਿਆ।

ਪੰਮਾ ਵਿਰੁਧ ਪੰਜਾਬ ਅਤੇ ਹਰਿਆਣਾ ਵਿੱਚ ਪਹਿਲਾਂ ਹੀ ਲਗਭਗ 19 ਅਪਰਾਧਿਕ ਮਾਮਲੇ ਦਰਜ ਹਨ। ਦੋਸ਼ੀ ਨੂੰ ਇਲਾਜ ਲਈ ਸਿਵਲ ਹਸਪਤਾਲ, ਜਲੰਧਰ ਵਿੱਚ ਦਾਖਲ ਕਰਵਾਇਆ ਗਿਆ ਹੈ। ਜਲਦੀ ਹੀ ਉਸ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ 'ਤੇ ਲਿਆ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਕਤ ਦੋਸ਼ੀ ਇਸ ਇਲਾਕੇ ਵਿੱਚ ਕਿਉਂ ਆਇਆ ਸੀ।

ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਡੀਐਸਪੀ ਡਿਟੈਕਟਿਵ ਇੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਇੱਕ ਅਪਰਾਧ ਸ਼ਾਖਾ ਟੀਮ ਬਣਾਈ ਗਈ ਸੀ। ਟੀਮ ਵਿੱਚ ਸਬ ਇੰਸਪੈਕਟਰ ਅਮਨਦੀਪ ਵਰਮਾ ਅਤੇ ਹੋਰ ਕਰਮਚਾਰੀ ਸ਼ਾਮਲ ਸਨ। ਟੀਮਾਂ ਉਕਤ ਗੈਂਗਸਟਰ 'ਤੇ ਲੰਬੇ ਸਮੇਂ ਤੋਂ ਕੰਮ ਕਰ ਰਹੀਆਂ ਸਨ। ਸੋਮਵਾਰ ਦੇਰ ਰਾਤ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਕਿ ਪਿੰਡ ਬਿੰਜੋ (ਹੁਸ਼ਿਆਰਪੁਰ) ਦੇ ਰਹਿਣ ਵਾਲੇ ਪਰਮਜੀਤ ਸਿੰਘ ਪੰਮਾ ਦੀ ਗਤੀਵਿਧੀ ਜਲੰਧਰ ਦੇ ਆਦਮਪੁਰ ਨੇੜੇ ਦੇਖੀ ਗਈ ਹੈ।

ਐਸਐਸਪੀ ਵਿਰਕ ਨੇ ਕਿਹਾ ਕਿ ਜਿਸ ਤੋਂ ਬਾਅਦ, ਗੁਪਤ ਸੂਚਨਾ ਦੇ ਆਧਾਰ 'ਤੇ, ਪੁਲਿਸ ਨੇ ਤੁਰੰਤ ਆਦਮਪੁਰ ਨੇੜੇ ਜਾਲ ਵਿਛਾਇਆ। ਪੁਲਿਸ ਨੇ ਨਾਕਾਬੰਦੀ ਲਈ ਬੈਰੀਕੇਡ ਲਗਾਏ ਸਨ। ਇਹ ਜਾਲ ਪੁਲਿਸ ਵੱਲੋਂ ਆਦਮਪੁਰ ਪਿੰਡ ਦੇ ਕਾਲੜਾ ਮੋੜ ਨੇੜੇ ਵਿਛਾਇਆ ਗਿਆ ਸੀ। ਗੈਂਗਸਟਰ ਨੇ ਦੂਰੋਂ ਪੁਲਿਸ ਪਾਰਟੀ ਨੂੰ ਦੇਖਿਆ।

ਜਦੋਂ ਪੁਲਿਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਆਪਣੀ ਕਾਰ ਨਾਲ ਉਨ੍ਹਾਂ ਉੱਤੇ ਤ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਨੂੰ ਵੇਖਦਿਆਂ ਹੀ ਮੁਲਜ਼ਮਾਂ ਨੇ ਸਾਹਮਣੇ ਤੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਦੋਸ਼ੀ ਨੂੰ ਚੇਤਾਵਨੀ ਦਿੱਤੀ ਅਤੇ ਉਸਨੂੰ ਆਤਮ ਸਮਰਪਣ ਕਰਨ ਲਈ ਕਿਹਾ। ਪਰ ਆਤਮ ਸਮਰਪਣ ਕਰਨ ਦੀ ਬਜਾਏ, ਉਸਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਪਾਰਟੀ ਨੇ ਕਿਸੇ ਤਰ੍ਹਾਂ ਪਿੱਛੇ ਹਟ ਕੇ ਆਪਣੇ ਆਪ ਨੂੰ ਬਚਾਇਆ ਅਤੇ ਫਿਰ ਜਵਾਬੀ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ।

ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਗੋਲੀ ਚਲਾਈ ਤਾਂ ਗੈਂਗਸਟਰ ਪਰਮਜੀਤ ਸਿੰਘ ਪੰਮਾ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਸ ਦਾ ਪਿੱਛਾ ਕੀਤਾ ਅਤੇ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਮੌਕੇ 'ਤੇ ਹੀ ਗੰਭੀਰ ਜ਼ਖ਼ਮੀ ਹੋ ਗਿਆ।
 ਪੁਲਿਸ ਨੇ ਮੌਕੇ ਤੋਂ ਦੋ ਗੈਰ-ਕਾਨੂੰਨੀ ਹਥਿਆਰ, 15 ਗ੍ਰਾਮ ਹੈਰੋਇਨ ਅਤੇ ਇੱਕ ਬੋਲੇਰੋ ਕੈਂਪਰ ਗੱਡੀ ਵੀ ਜ਼ਬਤ ਕੀਤੀ ਹੈ। ਬਰਾਮਦ ਕੀਤੀ ਗਈ ਕੈਂਪਰ ਗੱਡੀ ਮੁਲਜ਼ਮਾਂ ਨੇ ਅੰਬਾਲਾ ਨੇੜਿਓਂ ਚੋਰੀ ਕੀਤੀ ਸੀ।

ਐਸਐਸਪੀ ਵਿਰਕ ਨੇ ਕਿਹਾ ਕਿ ਦੋਸ਼ੀ ਇਸ ਇਲਾਕੇ ਵਿੱਚ ਕੀ ਕਰ ਰਿਹਾ ਸੀ, ਇਸ ਬਾਰੇ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ, ਉਸਨੂੰ ਰਿਮਾਂਡ 'ਤੇ ਲਿਆ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਵਿਰੁੱਧ ਪਹਿਲਾਂ ਹੀ 19 ਮਾਮਲੇ ਦਰਜ ਹਨ। ਇਸ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ, ਹਥਿਆਰਾਂ ਦੀ ਤਸਕਰੀ, ਕਾਰ ਚੋਰੀ, ਡਕੈਤੀ ਅਤੇ ਹੋਰ ਮਾਮਲੇ ਸ਼ਾਮਲ ਹਨ।"
 

SHARE ARTICLE

ਏਜੰਸੀ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement