Punjab News : ਪਿਛਲੇ ਤਿੰਨ ਸਾਲਾਂ ’ਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

By : BALJINDERK

Published : May 20, 2025, 7:14 pm IST
Updated : May 20, 2025, 7:14 pm IST
SHARE ARTICLE
ਪਿਛਲੇ ਤਿੰਨ ਸਾਲਾਂ ’ਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ
ਪਿਛਲੇ ਤਿੰਨ ਸਾਲਾਂ ’ਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

Punjab News : ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਭਗਵੰਤ ਮਾਨ ਦਾ ਕੀਤਾ ਧੰਨਵਾਦ

Punjab News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਤਿੰਨ ਤੋਂ ਲੈ ਕੇ ਛੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਕਈ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੇ ਅੱਜ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੌਕਰੀਆਂ ਮੁਹੱਈਆ ਹੋਣ ਨਾਲ ਉਨ੍ਹਾਂ ਦੀ ਕਿਸਮਤ ਬਦਲੀ ਹੈ।

1

ਪਟਿਆਲਾ ਦੀ ਸੰਦੀਪ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਸ਼ਾਸਨਕਾਲ ਦੌਰਾਨ ਇਹ ਉਸ ਦੀ ਛੇਵੀਂ ਸਰਕਾਰੀ ਨੌਕਰੀ ਹੈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਦੀ ਮਜ਼ਬੂਤ ਖੇਡ ਨੀਤੀ ਨੇ ਉਸ ਵਰਗੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਰਵਾਜ਼ੇ ਖੋਲ੍ਹੇ ਹਨ, ਜੋ ਸੱਚਮੁੱਚ ਸ਼ਲਾਘਾਯੋਗ ਹੈ। ਉਸ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਨਿਭਾਉਣਗੇ।

1

ਇਸ ਦੌਰਾਨ ਮੋਗਾ ਤੋਂ ਨਵ ਨਿਯੁਕਤ ਖੇਤੀਬਾੜੀ ਵਿਕਾਸ ਅਧਿਕਾਰੀ (ਏ.ਡੀ.ਓ.) ਗੁਰਜੀਤ ਸਿੰਘ ਨੇ ਆਪਣੇ ਸੰਘਰਸ਼ੀ ਜੀਵਨ ਦੀ ਗਾਥਾ ਸਾਂਝੀ ਕੀਤੀ। ਕਈ ਪ੍ਰੀਖਿਆਵਾਂ ਵਿੱਚ ਬੈਠਣ ਦੇ ਬਾਵਜੂਦ ਉਸ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪਰ ਉਸ ਦੀ ਮਾਂ ਨੇ ਉਸ ਨੂੰ ਸਖ਼ਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਸ ਨੇ ਆਪਣੀ ਸਫ਼ਲਤਾ ਦਾ ਸਿਹਰਾ ਆਪਣੀ ਮਾਂ ਦੇ ਅਟੁੱਟ ਵਿਸ਼ਵਾਸ ਅਤੇ ਸੂਬਾ ਸਰਕਾਰ ਵੱਲੋਂ ਨੌਕਰੀਆਂ ਦੇਣ ਲਈ ਬਣਾਈ ਪਾਰਦਰਸ਼ੀ ਵਿਧੀ ਸਿਰ ਬੰਨ੍ਹਿਆ।

1

ਇਸ ਤਰ੍ਹਾਂ ਪੈਰਾ-ਉਲੰਪੀਅਨ ਮੁਹੰਮਦ ਯਾਸਰ ਨੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੀ ਤਿਆਰੀ ਲਈ 13 ਲੱਖ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਜ਼ਿੰਦਗੀ ਬਦਲਣ ਵਾਲਾ ਦੱਸਿਆ। ਇਸ ਤੋਂ ਇਲਾਵਾ ਉਸ ਨੇ ਪੈਰਾ ਖਿਡਾਰੀਆਂ ਨੂੰ ਦੂਜੇ ਅਥਲੀਟਾਂ ਦੇ ਬਰਾਬਰ ਇਨਾਮੀ ਰਾਸ਼ੀ ਯਕੀਨੀ ਬਣਾਉਣ ਦੇ ਫੈਸਲੇ ਨੂੰ ਸਲਾਹਿਆ। ਉਸ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਇਹ ਉਸ ਵਰਗੇ ਅਥਲੀਟਾਂ ਲਈ ਵਧੀਆ ਮੌਕਾ ਹੈ।

ਸੰਗਰੂਰ ਦੀ ਗੀਤਿਕਾ ਨੇ ਨੌਜਵਾਨਾਂ ਖ਼ਾਸ ਕਰ ਕੇ ਕੁੜੀਆਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਨੌਕਰੀਆਂ ਔਰਤਾਂ ਦੇ ਸਸ਼ਕਤੀਕਰਨ ਵਿੱਚ ਬਹੁਤ ਮਦਦ ਕਰਨਗੀਆਂ। ਇਨ੍ਹਾਂ ਤੋਂ ਇਲਾਵਾ ਜਲਾਲਾਬਾਦ ਤੋਂ ਏ.ਡੀ.ਓ. ਵਿਪਨਜੋਤ ਅਰੋੜਾ ਨੇ ਆਪਣੇ ਸਫ਼ਰ `ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਉਸ ਦੀ ਤੀਜੀ ਨੌਕਰੀ ਹੈ। ਇਸ ਤੋਂ ਪਹਿਲਾਂ ਉਹ ਪਟਵਾਰੀ ਦੀ ਨੌਕਰੀ ਦੀ ਸਿਖਲਾਈ ਪੂਰੀ ਕਰ ਚੁੱਕਿਆ ਹੈ ਅਤੇ ਉਸ ਨੂੰ ਸਬ ਇੰਸਪੈਕਟਰ ਵਜੋਂ ਵੀ ਨੌਕਰੀ ਮਿਲ ਚੁੱਕੀ ਹੈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਸਫ਼ਲਤਾ ਪ੍ਰਾਪਤ ਕਰਨ ਲਈ ਬਹੁਤ ਸਾਰੇ ਮੌਕੇ ਪ੍ਰਦਾਨ ਕੀਤੇ ਹਨ। ਉਸ ਨੇ ਕਿਹਾ ਕਿ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਮੁਫ਼ਤ ਅਤੇ ਨਿਰਪੱਖ ਢੰਗ ਨਾਲ ਦਿੱਤੀਆਂ ਗਈਆਂ ਹਨ।

(For more news apart from Youth who took up three six jobs in last three years praise Chief Minister for changing their fortunes News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement