ਖ਼ਬਰਾਂ |

ਤਾਜ਼ਾ |

ਅੰਮ੍ਰਿਤਸਰ ਵਿੱਚ ਵਪਾਰੀ ਦੇ ਘਰ ਬਾਹਰ ਫਾਇਰਿੰਗ
Published : May 20, 2026, 9:58 pm IST
Updated : May 20, 2026, 9:58 pm IST
SHARE ARTICLE
Firing outside businessman's house in Amritsar
Firing outside businessman's house in Amritsar

ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕੀਤੀ ਗੋਲੀਬਾਰੀ, ਮੌਕੇ ਤੋਂ ਹੋਏ ਫਰਾਰ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਦੇਰ ਰਾਤ ਇੱਕ ਵਪਾਰੀ ਦੇ ਘਰ ਬਾਹਰ ਗੋਲੀਆਂ ਚਲਾਉਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਪੂਰੀ ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੋ ਨੌਜਵਾਨ ਮੋਟਰਸਾਈਕਲ ‘ਤੇ ਆ ਕੇ ਘਰ ਦੇ ਬਾਹਰ ਫਾਇਰਿੰਗ ਕਰਦੇ ਅਤੇ ਫਿਰ ਮੌਕੇ ਤੋਂ ਫਰਾਰ ਹੁੰਦੇ ਦਿਖਾਈ ਦੇ ਰਹੇ ਹਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਕਮਲਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12:49 ਵਜੇ ਛੇਹਰਟਾ ਥਾਣਾ ਪੁਲਿਸ ਨੂੰ ਕਰਤਾਰ ਨਗਰ ਇਲਾਕੇ ਵਿੱਚ ਫਾਇਰਿੰਗ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਜੈ ਚੰਦ ਨਾਮਕ ਵਿਅਕਤੀ, ਜੋ ਪਹਿਲਾਂ ਸਬਜ਼ੀ ਆੜਤ ਦਾ ਕਾਰੋਬਾਰ ਕਰਦਾ ਸੀ, ਦੇ ਘਰ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ।

ਏਸੀਪੀ ਨੇ ਕਿਹਾ ਕਿ ਪੁਲਿਸ ਦੀ PCR ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਸੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸ਼ਿਕਾਇਤਕਰਤਾ ਪਾਰਟੀ ਦੀ ਕਿਸੇ ਵਿਰੋਧੀ ਪਾਰਟੀ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਵਾਰਦਾਤ ਉਸੇ ਰੰਜਿਸ਼ ਦੇ ਚਲਦਿਆਂ ਕੀਤੀ ਗਈ ਹੋ ਸਕਦੀ ਹੈ।

2

ਪੁਲਿਸ ਅਨੁਸਾਰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਕੁਝ ਅਹਿਮ ਸਬੂਤ ਵੀ ਹੱਥ ਲੱਗੇ ਹਨ, ਜਿਨ੍ਹਾਂ ਦੇ ਆਧਾਰ ‘ਤੇ ਦੋਸ਼ੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਮਾਮਲੇ ਦਾ ਖੁਲਾਸਾ ਕਰਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਸ ਮੌਕੇ ਸਾਬਕਾ ਐਡੀਸ਼ਨਲ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਵੀ ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਖਰਾਬ ਹੋ ਰਹੀ ਹੈ ਅਤੇ ਹੁਣ ਆਮ ਲੋਕ ਵੀ ਧਮਕੀ ਕਾਲਾਂ ਅਤੇ ਅਜਿਹੀਆਂ ਵਾਰਦਾਤਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨੀ ਹੈ ਅਤੇ ਜੇਕਰ ਲੋਕ ਆਪਣੇ ਘਰਾਂ ਵਿੱਚ ਵੀ ਸੁਰੱਖਿਅਤ ਨਹੀਂ ਹਨ ਤਾਂ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਪੀੜਤ ਜੈ ਚੰਦ ਉਰਫ਼ ਕਾਲਾ ਆੜਤੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਧਮਕੀ ਭਰੀਆਂ ਕਾਲਾਂ ਆ ਰਹੀਆਂ ਸਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਲਗਭਗ ਢਾਈ ਮਹੀਨੇ ਪਹਿਲਾਂ ਵੀ ਉਨ੍ਹਾਂ ਵੱਲੋਂ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਅਤੇ ਡੀਜੀਪੀ, ਮੁੱਖ ਮੰਤਰੀ ਅਤੇ ਪੁਲਿਸ ਕਮਿਸ਼ਨਰ ਤੱਕ ਵੀ ਮਾਮਲਾ ਪਹੁੰਚਾਇਆ ਗਿਆ ਸੀ, ਪਰ ਕੋਈ ਢੰਗ ਦੀ ਕਾਰਵਾਈ ਨਹੀਂ ਹੋਈ।

ਜੈ ਚੰਦ ਨੇ ਦੱਸਿਆ ਕਿ ਰਾਤ ਸਮੇਂ ਦੋ ਨਕਾਬਪੋਸ਼ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਘਰ ਦੇ ਗੇਟ ‘ਤੇ ਤਿੰਨ ਗੋਲੀਆਂ ਚਲਾ ਕੇ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਧਮਕੀ ਭਰੀਆਂ ਕਾਲਾਂ ਦੀਆਂ ਰਿਕਾਰਡਿੰਗ ਵੀ ਮੌਜੂਦ ਹਨ, ਜੋ ਪੁਲਿਸ ਨੂੰ ਸੌਂਪੀਆਂ ਜਾਣਗੀਆਂ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਕੋਲ ਇਨਸਾਫ਼ ਅਤੇ ਸੁਰੱਖਿਆ ਦੀ ਮੰਗ ਕੀਤੀ ਹੈ, ਜਦਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement