ਖ਼ਬਰਾਂ |

ਤਾਜ਼ਾ |

ਕੇਜਰੀਵਾਲ ਦੀ ਅਪੀਲ 'ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ
Published : May 20, 2026, 9:12 pm IST
Updated : May 20, 2026, 9:12 pm IST
SHARE ARTICLE
On Kejriwal's appeal, CM Bhagwant Mann announces free travel on Punjab roadways for NEET examinees
On Kejriwal's appeal, CM Bhagwant Mann announces free travel on Punjab roadways for NEET examinees

ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਨੀਟ ਪ੍ਰੀਖਿਆ ਦੇਣ ਵਾਲੇ ਬੱਚਿਆਂ ਲਈ ਮੁਫ਼ਤ ਬੱਸ ਸੇਵਾ ਉਪਲਬਧ ਕਰਵਾਉਣ ਦਾ ਦਿੱਤਾ ਸੀ ਭਰੋਸਾ

ਨਵੀਂ ਦਿੱਲੀ/ਪੰਜਾਬ: ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਕੋਈ ਕਿਰਾਇਆ ਨਹੀਂ ਲੱਗੇਗਾ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਕੋਈ ਦਿੱਕਤ ਨਾ ਆਵੇ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਨੀਟ ਪ੍ਰੀਖਿਆਰਥੀਆਂ ਦਾ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ 20, 21 ਅਤੇ 22 ਜੂਨ ਤੱਕ ਕੋਈ ਕਿਰਾਇਆ ਨਹੀਂ ਲੱਗੇਗਾ। ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਸਾਰੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ।

ਭਗਵੰਤ ਸਿੰਘ ਮਾਨ ਨੇ ਐਕਸ 'ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਈ ਗਰੀਬ ਬੱਚੇ ਨੀਟ ਦੀ ਪ੍ਰੀਖਿਆ ਦਿੰਦੇ ਹਨ। ਉਨ੍ਹਾਂ ਕੋਲ ਸੈਂਟਰ ਜਾਣ ਲਈ ਕਿਰਾਏ ਦੇ ਪੈਸੇ ਵੀ ਨਹੀਂ ਹੁੰਦੇ। ਅਜੇ ਜਦੋਂ ਕੇਜਰੀਵਾਲ ਜੀ ਨੇ ਨੀਟ ਦੇ ਬੱਚਿਆਂ ਨਾਲ ਗੱਲਬਾਤ ਕੀਤੀ ਤਾਂ ਬੱਚਿਆਂ ਨੇ ਮਦਦ ਦੀ ਮੰਗ ਕੀਤੀ। 21 ਜੂਨ ਨੂੰ ਨੀਟ ਦੀ ਪ੍ਰੀਖਿਆ ਹੈ। ਇਸ ਲਈ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ 20, 21 ਅਤੇ 22 ਜੂਨ ਨੂੰ ਪੰਜਾਬ ਰੋਡਵੇਜ਼ ਦੀਆਂ ਸਾਰੀਆਂ ਬੱਸਾਂ ਵਿੱਚ ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਸਾਰੇ ਬੱਚਿਆਂ ਦਾ ਕਿਰਾਇਆ ਮੁਫ਼ਤ ਹੋਵੇਗਾ। ਬੱਸ ਆਪਣਾ ਐਡਮਿਟ ਕਾਰਡ ਦਿਖਾ ਦਿਓ, ਤੁਹਾਡੀ ਟਿਕਟ ਨਹੀਂ ਲੱਗੇਗੀ। ਪ੍ਰਮਾਤਮਾ ਤੁਹਾਨੂੰ ਸਫ਼ਲਤਾ ਬਖਸ਼ੇ।

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਤਣਾਅ ਵਿੱਚ ਜੀ ਰਹੇ ਬੱਚਿਆਂ ਨਾਲ ਦੂਜੀ ਵਾਰ ਸੋਸ਼ਲ ਮੀਡੀਆ ਰਾਹੀਂ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਨੀਟ ਪ੍ਰੀਖਿਆਰਥੀਆਂ ਨੂੰ ਆਪਣੀਆਂ ਭਾਵਨਾਵਾਂ ਅਤੇ ਨੀਟ ਵਿੱਚ ਪਾਰਦਰਸ਼ਤਾ ਲਿਆਉਣ ਬਾਰੇ ਸੁਝਾਅ ਦੇਣ ਦੀ ਅਪੀਲ ਕੀਤੀ ਸੀ। ਅਰਵਿੰਦ ਕੇਜਰੀਵਾਲ ਦੇ ਇਸ ਸੰਦੇਸ਼ ਨੂੰ ਮੰਗਲਵਾਰ ਤੱਕ 50 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਆਪਣੀਆਂ ਭਾਵਨਾਵਾਂ ਅਤੇ ਸੁਝਾਅ ਵੀ ਭੇਜੇ ਸਨ। ਕੁਝ ਵਿਦਿਆਰਥੀਆਂ ਨੇ ਆਪਣੇ ਘਰ ਦੀ ਆਰਥਿਕ ਹਾਲਤ ਬਾਰੇ ਵੀ ਦੱਸਿਆ ਸੀ ਅਤੇ ਕਿਹਾ ਸੀ ਕਿ ਇੱਕ ਵਾਰ ਫਿਰ ਉਹ ਪ੍ਰੀਖਿਆ ਕੇਂਦਰ ਤੱਕ ਜਾਣ ਲਈ ਪੈਸੇ ਕਿੱਥੋਂ ਲਿਆਉਣ। ਇਸ 'ਤੇ ਅਰਵਿੰਦ ਕੇਜਰੀਵਾਲ ਨੇ ਸਾਰੇ ਬੱਚਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਸਾਰੇ ਬੱਚਿਆਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਉਪਲਬਧ ਕਰਵਾਏਗੀ। ਇਸ ਦੇ ਲਈ ਉਹ ਸੀਐਮ ਭਗਵੰਤ ਸਿੰਘ ਮਾਨ ਨਾਲ ਗੱਲ ਕਰਨਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement