
150 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗ ਕੇ ਮੌਤ ਦੇ ਮੂੰਹ ਵਿਚ ਗਏ 2 ਸਾਲਾ ਫਤਿਹਵੀਰ ਸਿੰਘ
ਸੰਗਰੂਰ: 150 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗ ਕੇ ਮੌਤ ਦੇ ਮੂੰਹ ਵਿਚ ਗਏ 2 ਸਾਲਾ ਫਤਿਹਵੀਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅੱਜ ਨਵੀਂ ਦਾਣਾ ਮੰਡੀ ਸੁਨਾਮ ਵਿਖੇ ਸਹਿਜ ਪਾਠ ਦਾ ਭੋਗ ਰੱਖਿਆ ਗਿਆ ਸੀ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ ਵੀ ਪੁੱਜੇ।
Fatehveer singh
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿ ਢੀਡਸਾ ਨੇ ਕੈਪਟਨ ਸਰਕਾਰ ਵੱਲੋਂ ਸੁਨਾਮ-ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ-ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂ ਫ਼ਤਿਹਵੀਰ ਸਿੰਘ ਦੇ ਨਾਂ ‘ਤੇ ਰੱਖੇ ਜਾਣ ‘ਤੇ ਕਿਹਾ, ਸਿਰਫ਼ ਸੜਕ ਦਾ ਨਾਅਂ ਰੱਖਣ ਨਾਲ ਗਲਤੀ ਨਹੀਂ ਲੁੱਕਣੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਇਸ ਦੇ ਨਾਲ ਹੀ ਢੀਂਡਸਾ ਨੇ ਫ਼ਤਿਹਵੀਰ ਸਿੰਘ ਮਾਮਲੇ ਵਿਚ ਜੁਡੀਸ਼ੀਅਲ ਜਾਂਚ ਦੀ ਮੰਗ ਕੀਤੀ ਹੈ।
Captain Amrinder Singh
ਦੱਸ ਦਈਏ ਕਿ ਫ਼ਤਿਹਵੀਰ ਸਿੰਘ 6 ਜੂਨ ਨੂੰ ਅਪਣੇ ਖੇਤ ਵਿਚ ਬਣੇ ਹੋਏ ਬੋਰਵੈੱਲ ਵਿਚ ਡਿੱਗ ਪਿਆ ਸੀ ਹਾਲਾਂਕਿ ਉਸ ਦੀ ਮਾਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫ਼ਲ ਹੋ ਗਈ। ਉਦੋਂ ਤੋਂ ਲੈ ਕੇ ਹੁਣ ਤੱਕ ਉਸ ਨੂੰ ਬਚਾਉਣ ਲਈ ਵੱਖ-ਵੱਖ ਟੀਮਾਂ ਲੱਗੀਆਂ ਹੋਈਆਂ ਸਨ, ਪਰ 11 ਜੂਨ ਨੂੰ ਤੜਕੇ ਸਵੇਰੇ ਸਵਾ 5 ਵਜੇ ਦੇ ਕਰੀਬ ਫ਼ਤਿਹਵੀਰ ਨੂੰ ਬਾਹਰ ਤਾਂ ਕੱਢ ਲਿਆ ਗਿਆ ਪਰ ਉਦੋਂ ਤੱਕ ਉਹ ਦੁਨੀਆਂ ਨੂੰ ਅਲਵਿਦਾ ਆਖ ਚੁੱਕਾ ਹੈ।