
ਉਹਨਾਂ ਇਹ ਵੀ ਦਸਿਆ ਕਿ ਸਰਕਾਰ ਵੱਲੋਂ ਸ਼ਨੀਵਾਰ ਨੂੰ 5 ਵਜੇ ਤਕ...
ਅੰਮ੍ਰਿਤਸਰ: ਹਫ਼ਤਾਵਾਰੀ ਲਾਕਡਾਊਨ ਦੇ ਚਲਦਿਆਂ ਅੰਮ੍ਰਿਤਸਰ ’ਚ ਨਹੀਂ ਖੁੱਲ੍ਹਣਗੀਆਂ ਦੁਕਾਨਾਂ। ਜੀ ਹਾਂ, ਇਹ ਬਿਲਕੁੱਲ ਸੱਚ ਹੈ। ਇਸ ਮਾਮਲੇ ਦੀ ਜਾਣਕਾਰੀ ਡੀਸੀਪੀ ਜਗਮੋਹਨ ਸਿੰਘ ਨੇ ਦਿੱਤੀ ਹੈ ਜਿਹਨਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਦੇ ਜ਼ਿਆਦਾ ਮਾਮਲੇ ਅੰਮ੍ਰਿਤਸਰ ਵਿਚ ਹਨ ਜਿਸ ਦੇ ਚਲਦਿਆਂ ਦੁਕਾਨਾਂ ਨਾ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ।
Amritsar
ਉਹਨਾਂ ਇਹ ਵੀ ਦਸਿਆ ਕਿ ਸਰਕਾਰ ਵੱਲੋਂ ਸ਼ਨੀਵਾਰ ਨੂੰ 5 ਵਜੇ ਤਕ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਗਈ ਸੀ ਪਰ ਅੰਮ੍ਰਿਤਸਰ ਵਿਚ ਦੁਕਾਨਾਂ ਨਹੀਂ ਖੋਲ੍ਹੀਆਂ ਜਾਣਗੀਆਂ। ਉੱਥੇ ਹੀ ਡੀਸੀਪੀ ਵੱਲੋਂ ਦਸਿਆ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਘਰੇਲੂ ਵਸਤਾਂ ਵਾਲੀਆਂ ਦੁਕਾਨਾਂ ਤਾਂ ਖੁੱਲ੍ਹੀਆਂ ਰਹਿਣਗੀਆਂ ਪਰ ਦੁਕਾਨਾਂ, ਅਦਾਰੇ ਬੰਦ ਰਹਿਣਹਗੇ।
Amritsar
ਇਸ ਤੋਂ ਇਲਾਵਾ ਜੇ ਫੈਕਟਰੀਆਂ ਦੀ ਗੱਲ ਕੀਤੀ ਜਾਵੇ ਤਾਂ ਜਿਹਨਾਂ ਕੋਲ ਪਾਸ ਹੋਣਗੇ ਉਹਨਾਂ ਨੂੰ ਰੋਕ ਨਹੀਂ ਹੋਵੇਗੀ ਤੇ ਫੈਕਟਰੀਆਂ ਖੁੱਲ੍ਹੀਆਂ ਰਹਿਣਗੀਆਂ। ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕੋਈ ਬਹੁਤ ਹੀ ਜ਼ਰੂਰੀ ਕੰਮ ਹੈ ਤਾਂ ਉਹ ਘਰਾਂ ’ਚੋਂ ਬਾਹਰ ਆਉਣ ਤੇ ਬਿਨਾਂ ਵਜ੍ਹਾ ਘਰਾਂ ’ਚੋਂ ਕੋਈ ਵੀ ਨਾ ਨਿਕਲੇ। ਦਸ ਦਈਏ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਜਿਸ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਲਾਕਡਾਊਨ ਲਗਾਉਣ ਦਾ ਫ਼ੈਸਲਾ ਲਿਆ ਗਿਆ ਸੀ।
Amritsar
ਦਸ ਦਈਏ ਕਿ ਦੇਸ਼ 'ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 14,516 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਬੀਮਾਰੀ ਨਾਲ 375 ਹੋਰ ਲੋਕਾਂ ਦੀ ਮੌਤ ਹੋਈ ਹੈ, ਜਦਕਿ 9,120 ਮਰੀਜ਼ ਮਹਾਮਾਰੀ ਤੋਂ ਮੁਕਤ ਹੋਏ ਹਨ।
Amritsar
ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ ਵੱਧ ਕੇ 3,95,048 ਹੋ ਗਈ ਹੈ ਅਤੇ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 12,948 ਹੋ ਗਈ ਹੈ। ਦੂਜੇ ਪਾਸੇ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਦੀ ਗਿਣਤੀ 'ਚ ਵੀ ਵੱਡਾ ਇਜਾਫਾ ਹੋ ਰਿਹਾ ਹੈ।
DCP Jagmohan Singh
ਹੁਣ ਤੱਕ 2,13,831 ਮਰੀਜ਼ ਰੋਗ ਮੁਕਤ ਹੋ ਚੁੱਕੇ ਹਨ। ਫਿਲਹਾਲ ਦੇਸ਼ ਵਿਚ ਅਜੇ ਕੋਰੋਨਾ ਵਾਇਰਸ ਦੇ 1,68,269 ਸਰਗਰਮ ਮਾਮਲੇ ਹਨ। ਇਕ ਰੋਗੀ ਦੇਸ਼ ਛੱਡ ਕੇ ਜਾ ਚੁੱਕਾ ਹੈ। ਦੇਸ਼ ਵਿਚ ਲਗਾਤਾਰ 9ਵੇਂ ਦਿਨ ਵਾਇਰਸ ਦੇ 10 ਹਜ਼ਾਰ ਤੋਂ ਵਧੇਰੇ ਮਾਮਲੇ ਸਾਹਮਣੇ ਆਏ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।