ਬਲਬੀਰ ਸਿੰਘ ਸਿੱਧੂ ਨੇ ਪਠਾਨਕੋਟ ਤੇ ਦਸੂਹਾ ਵਿਖੇ ਜੱਚਾ-ਬੱਚਾ ਹਸਪਤਾਲਾਂ ਦਾ ਉਦਘਾਟਨ ਕੀਤਾ
Published : Jun 20, 2020, 8:29 pm IST
Updated : Jun 20, 2020, 8:29 pm IST
SHARE ARTICLE
Balbir Singh Sidhu
Balbir Singh Sidhu

ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪਠਾਨਕੋਟ ਤੇ ਦਸੂਹਾ ਵਿਖੇ ਨਵੇਂ ਉਸਾਰੇ ਗਏ ਜੱਚਾ-ਬੱਚਾ ਹਸਪਤਾਲਾਂ ਦਾ ਉਦਘਾਟਨ ਕੀਤਾ।

ਚੰਡੀਗੜ੍ਹ, 20 ਜੂਨ : ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪਠਾਨਕੋਟ ਤੇ ਦਸੂਹਾ ਵਿਖੇ ਨਵੇਂ ਉਸਾਰੇ ਗਏ ਜੱਚਾ-ਬੱਚਾ ਹਸਪਤਾਲਾਂ ਦਾ ਉਦਘਾਟਨ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਕਰੀਬ 390 ਲੱਖ ਦੀ ਲਾਗਤ ਨਾਲ ਜੱਚਾ ਬੱਚਾ ਹਸਪਤਾਲ ਬਣਾਇਆ ਗਿਆ ਹੈ ਜਿਸ ਨਾਲ ਜਿਲਾ ਪਠਾਨਕੋਟ ਅਤੇ ਹੋਰ ਨਾਲ ਲਗਦੇ ਜਿਲਿਆਂ ਨੂੰ ਵੀ ਇਸ ਦਾ ਲਾਭ ਪਹੁੰਚੇਗਾ। ਉਨਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ 30 ਬੈੱਡ ਦਾ ਹਸਪਤਾਲ ਜਿਸ ਦਾ ਅੱਜ ਉਦਘਾਟਨ ਕੀਤਾ ਗਿਆ ਹੈ

photophoto

ਇਸ ਹਸਪਤਾਲ ਵਿੱਚ ਮਾਡਰਨ ਹਸਪਤਾਲਾਂ ਵਾਲੀਆਂ ਸਾਰੀਆਂ ਸੁਵਿਧਾਵਾਂ ਦਿੱਤੀਆਂ ਗਈਆਂ ਹਨ। ਸ. ਸਿੱਧੂ ਨੇ ਅੱਗੇ ਦੱਸਿਆ ਕਿ ਕਾਫ਼ੀ ਸਮੇਂ ਤੋਂ ਹੁਸ਼ਿਆਰਪੁਰ ਜਿਲ੍ਹੇ ਦੇ ਦਸੂਹਾ ਦੇ ਇਲਾਕਾ-ਨਿਵਾਸੀਆਂ ਵਲੋਂ ਜੱਚਾ-ਬੱਚਾ ਹਸਪਤਾਲ ਸਬੰਧੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ ਹੈ ਅਤੇ ਅੱਜ 20 ਬੈੱਡ ਵਾਲਾ ਹਸਪਤਾਲ, ਜਨਤਾ ਨੂੰ ਸਮਰਪਿਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜੱਚਾ-ਬੱਚਾ ਨੂੰ ਵੱਖ ਰੱਖਣ ਲਈ ਇਹ ਸਪੈਸ਼ਲ ਹਸਪਤਾਲ ਬਣਾਇਆ ਗਿਆ ਹੈ, ਤਾਂ ਜੋ ਸੁਰੱਖਿਅਤ ਢੰਗ ਨਾਲ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

photophoto

ਉਨਾਂ ਕਿਹਾ ਕਿ ਕਰੀਬ 15 ਹਜ਼ਾਰ ਸੁਕੇਅਰ ਫੁੱਟ ਵਿੱਚ ਬਣੇ ਇਸ ਹਸਪਤਾਲ ਵਿੱਚ ਹਰ ਆਧੁਨਿਕ ਉਪਕਰਨ ਮਰੀਜ਼ਾਂ ਦੀ ਸੁਵਿਧਾ ਲਈ ਉਪਲਬੱਧ ਕਰਵਾਏ ਗਏ ਹਨ। ਇਸ ਤੋਂ ਇਲਾਵਾ ਇਥੇ ਜਲਦ ਹੀ ਸੀਵਰੇਜ਼ ਪਲਾਂਟ ਵੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ’ਤੇ ਚੱਲਦਿਆਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਅਭਿਆਨ ਤਹਿਤ ਕੋਰੋਨਾ ਵਾਇਰਸ ਦੇ ਖਾਤਮੇ ਲਈ ਰਾਜ ਪੱਧਰ ’ਤੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ।

Balbir Singh SidhuBalbir Singh Sidhu

ਉਨਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਖਾਤਮੇ ਲਈ ਇਹ ਅਭਿਆਨ ਇਕ ਮਹੱਤਵਪੂਰਨ ਭੂਮਿਕਾ ਨਿਭਾਅ ਰਿਹਾ ਹੈ। ਉਨਾਂ ਇਹ ਵੀ ਕਿਹਾ ਕਿ ਜਲਦ ਹੀ ਰਾਜ ਵਿੱਚ ਵਿਆਪਕ ਪੱਧਰ ‘ਤੇ ਡਾਕਟਰਾਂ ਤੇ ਹੋਰ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਲਗਭਗ ਡੇਢ ਮਹੀਨੇ ਵਿੱਚ ਇਹ ਸਾਰੀ ਪ੍ਰਕਿ੍ਰਆ ਪੂਰੀ ਕਰ ਲਈ ਜਾਵੇਗੀ। ਉਨਾਂ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਪ੍ਰਸਤਾਵ ਵੀ ਰੱਖਿਆ ਜਾ ਰਿਹਾ ਹੈ।   

photophoto

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement