ਕੈਪਟਨ ਨੇੇ ਕੇਂਦਰ ਤੋਂ ਕੀਤੀ ਮੰਗ ਗਲਵਾਨ ਘਾਟੀ ਖ਼ਾਲੀ ਕਰਵਾਉਣ ਲਈ ਚੀਨ ਨੂੰ ਜਾਰੀ ਕੀਤਾ.....
Published : Jun 20, 2020, 10:24 am IST
Updated : Jun 20, 2020, 10:24 am IST
SHARE ARTICLE
Captain Amrinder Singh
Captain Amrinder Singh

ਫ਼ੌਜੀ ਹੋਣ ਦੇ ਨਾਤੇ ਮੈਨੂੰ ਅਪਣੀ ਰਾਏ ਰੱਖਣ ਦਾ ਪੂਰਾ ਹੱਕ-ਸੁਖਬੀਰ ਦੀ ਟਿੱਪਣੀ ਦਾ ਦਿਤਾ ਜਵਾਬ

ਚੰਡੀਗੜ੍ਹ, 19 ਜੂਨ (ਸਪੋਕਸਮੈਨ ਸਮਾਚਾਰ ਸੇਵਾ): ਚੀਨ ਨੂੰ ਗਲਵਾਨ ਵਾਦੀ ਦੇ ਕਬਜ਼ੇ ਹੇਠਲੇ ਖੇਤਰ ਵਿਚੋਂ ਵਾਪਸ ਭੇਜਣ ਲਈ ਜ਼ੋਰਦਾਰ ਕਦਮ ਚੁੱਕਣ ਦੀ ਵਕਾਲਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਚੀਨ ਨੂੰ ਕਬਜ਼ੇ ਵਾਲੀ ਜ਼ਮੀਨ ਤੁਰਤ ਖ਼ਾਲੀ ਕਰਵਾਉਣ ਲਈ ਅਲਟੀਮੇਟਮ ਜਾਰੀ ਕਰੇ ਜਿਸ ਵਿਚ ਸਪੱਸ਼ਟ ਚੇਤਾਵਨੀ ਦਿਤੀ ਜਾਵੇ ਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਉਨ੍ਹਾਂ ਲਈ ਗੰਭੀਰ ਨਤੀਜੇ ਨਿਕਲਣਗੇ।

ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਅਜਿਹੀ ਕਾਰਵਾਈ ਨਾਲ ਭਾਰਤ ਨੂੰ ਕੁਝ ਸਿੱਟੇ ਭੁਗਤਣੇ ਪੈਣਗੇ ਪਰ ਖੇਤਰੀ ਅਖੰਡਤਾ ਉਪਰ ਅਜਿਹੀ ਘੁਸਪੈਠ ਅਤੇ ਹਮਲੇ ਜਾਰੀ ਰੱਖਣ ਨੂੰ ਹੋਰ ਸਹਿਣ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਇੱਥੇ ਤਿੰਨ ਸੈਨਿਕਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਿਨ੍ਹਾਂ ਦੀਆਂ ਦੇਹਾਂ ਨੂੰ ਗਲਵਾਨ ਵਾਦੀ ਤੋਂ ਲਿਆਂਦਾ ਗਿਆ। ਸੰਗਰੂਰ ਤੋਂ ਸੈਨਿਕ ਗੁਰਬਿੰਦਰ ਸਿੰਘ, ਮਾਨਸਾ ਤੋਂ ਗੁਰਤੇਜ ਸਿੰਘ ਅਤੇ ਹਮੀਰਪੁਰ (ਹਿਮਾਚਲ ਪ੍ਰਦੇਸ਼) ਤੋਂ ਅੰਕੁਸ਼ ਦੀਆਂ ਦੇਹਾਂ ’ਤੇ ਫ਼ੁੱਲ ਮਾਲਾਵਾਂ ਭੇਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਮੁਲਕ ਸਦਾ ਉਨ੍ਹਾਂ ਦਾ ਰਿਣੀ ਰਹੇਗਾ।

ਚੀਨ ਪ੍ਰਤੀ ਸ਼ਾਂਤੀ ਰੱਖਣ ਦੀ ਨੀਤੀ ਬਾਰੇ ਆਪਣੇ ਆਪ ਨੂੰ ਪੂਰੀ ਤਰ੍ਹਾਂ ਇਸ ਦੇ ਖਿਲਾਫ਼ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਤਜਰਬਾ ਤੋਂ ਪਤਾ ਲਗਦਾ ਹੈ ਕਿ ਜਦੋਂ ਵੀ ਰੋਹ ਦਾ ਸਾਹਮਣਾ ਹੋਇਆ ਤਾਂ ਚੀਨ ਵਾਲੇ ਹਮੇਸ਼ਾ ਪਿੱਛੇ ਹਟ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਗਿੱਦੜ ਭਬਕੀਆਂ ਦਾ ਜਵਾਬ ਦੇਣ ਦਾ ਸਮਾਂ ਹੈ ਅਤੇ ਹਰ ਭਾਰਤੀ ਵੀ ਇਹੀ ਚਾਹੁੰਦਾ ਹੈ ਕਿ ਚੀਨ ਨੂੰ ਮੂੰਹ ਤੋੜਵਾਂ ਜਵਾਬ ਦਿੱਤੇ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਚੀਨ ਆਪਣੀਆਂ ਸਾਲਾਮੀ ਚਾਲਾਂ ਰਾਹੀਂ ਸਾਲ 1962 ਤੋਂ ਭਾਰਤ ਨੂੰ ਟੁਕੜਾ ਦਰ ਟੁਕੜਾ ਹਥਿਆ ਰਿਹਾ ਹੈ। ਉਨ੍ਹਾਂ ਨੇ ਇਨ੍ਹਾਂ ਘੁਸਪੈਠਾਂ ਦਾ ਅੰਤ ਕਰਨ ਦੀ ਮੰਗ ਕੀਤੀ ਜਿਸ ਨੂੰ 60 ਸਾਲਾਂ ਦੀ ਕੂਟਨੀਤੀ ਰੋਕਣ ਵਿਚ ਅਸਫ਼ਲ ਰਹੀ ਹੈ।

ਔਖਤੀ ਸਮਝੌਤੇ ਜਿਸ ਨੇ ਭਾਰਤੀ ਫ਼ੌਜ ਨੂੰ ਗੋਲੀ ਚਲਾਉਣ ਤੋਂ ਰੋਕਿਆ (ਭਾਵੇਂ ਉਨ੍ਹਾਂ ਕੋਲ ਹਥਿਆਰ ਸਨ), ਉਪਰ ਸਵਾਲ ਚੁੱਕਦਿਆਂ ਕੈਪਟਨ ਨੇ ਇਹ ਜਾਣਨ ਦੀ ਮੰਗ ਕੀਤੀ ਕਿ ਅਜਿਹਾ ਸਮਝੌਤਾ ਕੌਣ ਲੈ ਕੇ ਆਇਆ। ਉਨ੍ਹਾਂ ਕਿਹਾ,‘‘ਇਕ ਗੁਆਂਢੀ ਦੁਸ਼ਮਣ ਨਾਲ ਅਜਿਹਾ ਸਮਝੌਤਾ ਕਿਵੇਂ ਹੋ ਸਕਦਾ ਹੈ।’’ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਥਿਤੀ ਵਿਚ ਇਹ ਸਪੱਸ਼ਟ ਹੈ ਕਿ ਭਾਰਤੀ ਸੈਨਿਕਾਂ ’ਤੇ ਹਮਲਾ ਚੀਨ ਵਲੋਂ ਪਹਿਲਾਂ ਹੀ ਚਿਤਵਿਆ ਹੋਇਆ ਸੀ ਜੋ ਬੇਢੰਗੇ ਪਰ ਖਤਰਨਾਕ ਹਥਿਆਰਾਂ ਨਾਲ ਤਿਆਰ ਹੋ ਕੇ ਆਏ ਸਨ।

ਉਨ੍ਹਾਂ ਕਿਹਾ ਕਿ ਕਿੱਲਾਂ ਵਾਲੀਆਂ ਡਾਂਗਾਂ ਅਤੇ ਕੰਡਿਆਲੀ ਤਾਰਾਂ ਵਾਲੇ ਡੰਡਿਆਂ ਨਾਲ ਉਨ੍ਹਾਂ ਨੇ ਸਾਡੇ ਫੌਜੀ ਜਵਾਨਾਂ ’ਤੇ ਹਮਲਾ ਬੋਲ ਦਿੱਤਾ ਅਤੇ ਉਨ੍ਹਾਂ ਨੇ ਜੋ ਵੀ ਸਮਝੌਤਾ ਹੋਇਆ ਸੀ, ਉਸ ਨੂੰ ਰੱਦ ਕਰ ਦਿੱਤਾ। ਮੌਕੇ ਦੀ ਸਥਿਤੀ ਮੁਤਾਬਕ ਭਾਰਤੀ ਜਵਾਨਾਂ ਨੂੰ ਮੋੜਵਾਂ ਹਮਲਾ ਕਰਨ ਦੇ ਪੂਰੇ ਅਧਿਕਾਰ ਸਨ, ਉਨ੍ਹਾਂ ਕਿਹਾ ਕਿ ਭਾਰਤ ਸਮਝੌਤੇ ਦੀਆਂ ਸ਼ਰਤਾਂ ਦੀ ਪਾਲਣਾ ਲਈ ਇਕੱਲਾ ਹੀ ਪਾਬੰਦ ਨਹੀਂ ਸੀ। ਗਲਵਾਨ ਵਾਦੀ ਵਿੱਚ ਭਾਰਤੀ ਜਵਾਨਾਂ ਦੇ ਕਮਾਂਡਿੰਗ ਅਫਸਰ ਦੇ ਘੇਰੇ ਵਿੱਚ ਆ ਜਾਣ ’ਤੇ ਹਥਿਆਰ ਹੋਣ ਦੇ ਬਾਵਜੂਦ ਜਵਾਨ ਗੋਲੀ ਚਲਾਉਣ ਵਿੱਚ ਅਸਫ਼ਲ ਕਿਉਂ ਰਹੇ,

File PhotoFile Photo

ਇਸ ਬਾਰੇ ਜਾਣਨ ਦੀ ਮੰਗ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੀਨੀਆਂ ਦੇ ਹੱਥੋਂ ਕਰਨਲ ਦੀ ਮੌਤ ਸੁਮੱਚੀ ਭਾਰਤੀ ਫੌਜ ਲਈ ਨਾਮੋਸ਼ੀਜਨਕ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਵਿਸ਼ਵਾਸ ਨਹੀਂ ਕਰ ਸਕਦੇ ਕਿ ਅਜਿਹਾ ਦਰਦਨਾਕ ਦ੍ਰਿਸ਼ ਦੇਖਣ ਦੇ ਬਾਵਜੂਦ ਅਸਲ ਕੰਟਰੋਲ ਰੇਖਾ ’ਤੇ ਜਵਾਨ ਗੋਲੀ ਚਲਾਉਣ ਵਿਚ ਅਸਫ਼ਲ ਰਹੇ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਪੁਖ਼ਤਾ ਰੂਪ ਵਿਚ ਸਿਖਲਾਈਯਾਫ਼ਤਾ ਅਤੇ ਆਧੁਨਿਕ ਹਥਿਆਰਾਂ ਨਾਲ ਲੈਸ ਹੈ ਜਿਨ੍ਹਾਂ ਨੂੰ ਅਜਿਹੇ ਘਿਨਾਉਣੇ ਅਤੇ ਧੋਖੇ ਭਰੇ ਹਮਲੇ ਮੌਕੇ ਇਸ ਦੀ ਵਰਤੋਂ ਕਰਨ ਦਾ ਪੂਰਾ ਹੱਕ ਹੈ।

ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਟਵੀਟ ਰਾਹੀਂ ਗਲਵਾਨ ਘਾਟੀ ਦੇ ਮੁੱਦੇ ’ਤੇ ਉਨ੍ਹਾਂ ਉਪਰ ਸਿਆਸਤ ਖੇਡਣ ਦੇ ਲਾਏ ਦੋਸ਼ ਦਾ ਪ੍ਰਤੀਕ੍ਰਮ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਕ ਸਾਬਕਾ ਫੌਜੀ ਹੋਣ ਦੇ ਨਾਤੇ ਉਨ੍ਹਾਂ ਨੂੰ ਮਸਲੇ ਬਾਰੇ ਆਪਣੀ ਰਾਏ ਰੱਖਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ 20 ਜਵਾਨਾਂ ਦੀ ਮੌਤ ਹੋ ਜਾਣ ’ਤੇ ਕੋਈ ਫੌਜੀ ਇੱਥੋਂ ਤੱਕ ਕਿ ਕੋਈ ਭਾਰਤੀ ਵੀ ਪ੍ਰਭਾਵਿਤ ਹੋਏ ਬਿਨਾਂ ਨਹੀਂ ਰਹਿ ਸਕਦਾ।
ਚੀਨ ਨੇ ਸਮਝੌਤਾ ਤੋੜਿਆ ਅਤੇ ਭਾਰਤ ਸਮਝੌਤੇ ਦੀਆਂ ਸ਼ਰਤਾਂ ਦੀ ਪਾਲਣਾ ਕਰਨ ਲਈ ਪਾਬੰਦ ਨਹੀਂ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement