
ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸ਼ੋਸੀਏਸਨ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਰੰਧਾਵਾ ਨੇ ਡਾ. ਗੁਰਪਾਲ
ਚੰਡੀਗੜ੍ਹ, 19 ਜੂਨ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸ਼ੋਸੀਏਸਨ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਰੰਧਾਵਾ ਨੇ ਡਾ. ਗੁਰਪਾਲ ਸਿੰਘ ਵਾਲੀਆ ਨੂੰ ਪਸ਼ੂ ਪਾਲਣ ਵਿਭਾਗ ਪੰਜਾਬ ਦਾ ਡਾਇਰੈਕਟਰ ਨਿਯੁਕਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧਨਵਾਦ ਕਰਦਿਆਂ ਕਿਹਾ ਕਿ ਡਾ. ਗੁਰਪਾਲ ਸਿੰਘ ਵਾਲੀਆ ਪਿਛਲੇ ਲੰਮੇ ਸਮੇਂ ਤੋਂ ਪਸ਼ੂ ਪਾਲਣ ਵਿਭਾਗ ਵਿਚ ਬਤੌਰ ਡਿਪਟੀ ਡਾਇਰੈਕਟਰ ਅਤੇ ਜੁਆਇੰਟ ਡਾਇਰੈਕਟਰ ਦੇ ਆਹੁਦੇ ਉਤੇ ਸੇਵਾਵਾਂ ਨਿਭਾ ਰਹੇ ਹਨ।
File Photo
ਉਨ੍ਹਾਂ ਦਸਿਆ ਕਿ ਕਾਫ਼ੀ ਸਮੇਂ ਤੋਂ ਬਾਅਦ ਸਰਕਾਰ ਵਲੋਂ ਵਿਭਾਗ ਦੇ ਹੀ ਕਿਸੇ ਸੀਨੀਅਰ ਅਧਿਕਾਰੀ ਨੂੰ ਡਾਇਰੈਕਟਰ ਪਸ਼ੂ ਪਾਲਣ ਦਾ ਅਹੁਦਾ ਦੇ ਕੇ ਨਵਾਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸ਼ੋਸੀਏਸਨ ਨਵ-ਨਿਯੁਕਤ ਡਾਇਰੈਕਟਰ ਡਾ. ਗੁਰਪਾਲ ਸਿੰਘ ਵਾਲੀਆ ਨੂੰ ਪੂਰਣ ਸਹਿਯੋਗ ਦਿੰਦੇ ਹੋਏ ਸੂਬੇ ਦੇ ਪਸ਼ੂ ਪਾਲਕਾਂ ਦੀ ਆਰਥਕਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਡਾ. ਗੁਰਪਾਲ ਸਿੰਘ ਵਾਲੀਆ ਨੂੰ ਪੂਰੀ ਐਸੋਸੀਏਸ਼ਨ ਵਲੋਂ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਣ ਵਿਸ਼ਵਾਸ਼ ਹੈ ਕਿ ਉਹ ਪਸ਼ੂ ਪਾਲਕਾਂ ਦੇ ਲਾਭ ਲਈ ਯੋਗ ਕਦਮ ਚੁੱਕਣਗੇ। ਇਸ ਮੌਕੇ ਡਾ. ਗੁਰਪਾਲ ਸਿੰਘ ਵਾਲੀਆ ਨੇ ਸਾਰਿਆਂ ਦਾ ਧਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਸਰਕਾਰ ਵਲੋਂ ਉਨ੍ਹਾਂ ਨੂੰ ਦਿਤੀ ਗਈ ਹੈ। ਉਸ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।