ਸ਼ਹੀਦ ਗੁਰਬਿੰਦਰ ਸਿੰਘ ਦਾ ਪੂਰੇ ਫ਼ੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ
Published : Jun 20, 2020, 9:14 am IST
Updated : Jun 20, 2020, 9:14 am IST
SHARE ARTICLE
File Photo
File Photo

ਪਿਛਲੇ ਦਿਨੀਂ ਭਾਰਤ-ਚੀਨ ਸਰਹੱਦ ’ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਮੁੱਠਭੇੜ ’ਚ ਹੋਰ

ਸੰਗਰੂਰ, 19 ਜੂਨ (ਬਲਵਿੰਦਰ ਸਿੰਘ ਭੁੱਲਰ) :ਪਿਛਲੇ ਦਿਨੀਂ ਭਾਰਤ-ਚੀਨ ਸਰਹੱਦ ’ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਮੁੱਠਭੇੜ ’ਚ ਹੋਰ ਭਾਰਤੀ ਫ਼ੌਜੀਆਂ ਸਮੇਤ ਸ਼ਹਾਦਤ ਦਾ ਜਾਮ ਪੀਣ ਵਾਲੇ ਜਾਂਬਾਜ਼ ਸਿਪਾਹੀ ਗੁਰਬਿੰਦਰ ਸਿੰਘ ਦੀ ਮਿ੍ਰਤਕ ਦੇਹ ਜਿਵੇਂ ਹੀ ਫੌਜੀ ਤੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਜੱਦੀ ਪਿੰਡ ਤੋਲਾਵਾਲ ਵਿਖੇ ਪੁੱਜੀ ਤਾਂ ਸਾਰਾ ਮਾਹੌਲ ਗ਼ਮਗੀਨ ਹੋ ਗਿਆ।

ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਦੀ ਮਿ੍ਰਤਕ ਦੇਹ ਦਾ ਅੰਤਮ ਸਸਕਾਰ ਪੂਰੀਆਂ ਧਾਰਮਕ ਰਹੁ ਰੀਤਾਂ ਮੁਤਾਬਕ ਫ਼ੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਪਿੰਡ ਤੋਲਾਵਾਲ ਦੇ ਸ਼ਮਸ਼ਾਨਘਾਟ ਵਿਖੇ ਮਾਹੌਲ ਉਸ ਵੇਲੇ ਭਾਵੁਕਤਾ ਨਾਲ ਭਰ ਗਿਆ ਜਦੋਂ ਭਾਰਤੀ ਫ਼ੌਜ ਦੇ ਇਸ ਸ਼ਹੀਦ ਦੀ ਚਿਖਾ ਨੂੰ ਉਨ੍ਹਾਂ ਦੇ ਪਿਤਾ ਸ. ਲਾਭ ਸਿੰਘ ਵਲੋਂ ਅਗਨੀ ਦਿਖਾਈ ਗਈ। ਹਰ ਅੱਖ ਨਮ ਸੀ ਅਤੇ ਦੇਸ਼ ਦੇ ਇਸ ਯੋਧੇ ਨੂੰ ਅੰਤਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿਚ ਲੋਕ ਪੁੱਜੇ ਹੋਏ ਸਨ।

ਸ਼ਹੀਦ ਗੁਰਬਿੰਦਰ ਸਿੰਘ ਦੇ ਅੰਤਮ ਸਸਕਾਰ ਮੌਕੇ ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰ ਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰ ਕੇ ਸ਼ਹੀਦ ਨੂੰ ਸਲਾਮੀ ਦਿਤੀ। ਇਸ ਤੋਂ ਪਹਿਲਾਂ ਸ਼ਹੀਦ ਦੀ ਮਿ੍ਰਤਕ ਦੇਹ ’ਤੇ ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ ਸਿੰਘ ਬਦਨੌਰ ਦੀ ਤਰਫੋ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਐਮ.ਪੀ ਸ਼੍ਰੀ ਅਵਿਨਾਸ਼ ਰਾਏ ਖੰਨਾ, ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਦਾਮਨ ਥਿੰਦ ਬਾਜਵਾ

File PhotoFile Photo

ਤੇ ਸ਼੍ਰੀ ਹਰਮਨ ਦੇਵ ਬਾਜਵਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਰਜਿੰਦਰ ਸਿੰਘ ਰਾਜਾ, ਐਸ.ਐਸ.ਪੀ ਡਾ. ਸੰਦੀਪ ਗਰਗ ਸਮੇਤ ਹੋਰਾਂ ਨੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਇਸ ਤੋਂ ਇਲਾਵਾ ਭਾਰਤੀ ਸੈਨਾ ਤੇ ਪ੍ਰਸਾਸ਼ਨ ਦੇ ਵੱਖ ਵੱਖ ਅਧਿਕਾਰੀਆਂ ਨੇ ਵੀ ਰੀਥ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਸ਼ਹੀਦ ਦੇ ਪਰਵਾਰ ਦੇ ਨਾਲ ਖੜੀ ਹੈ। 

ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਪਿੰਡ ਤੋਲਾਵਾਲ ਵਿਖੇ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਗੁਰਬਿੰਦਰ ਸਿੰਘ ਦੇ ਨਾਮ ’ਤੇ ਤਬਦੀਲ ਕੀਤਾ ਜਾਵੇਗਾ ਜਿਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬਾਕੀ ਤਿੰਨ ਸ਼ਹੀਦਾਂ ਦੇ ਸਨਮਾਨ ਵਿਚ ਵੀ ਉਨ੍ਹਾਂ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਨਾਂ ਵੀ ਸ਼ਹੀਦਾਂ ਦੇ ਨਾਂ ’ਤੇ ਰੱਖੇ ਜਾਣਗੇ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement