ਸ਼ਹੀਦ ਗੁਰਤੇਜ ਸਿੰਘ ਦਾ ਰਾਸ਼ਟਰੀ ਸਨਮਾਨਾਂ ਨਾਲ ਹੋਇਆ ਅੰਤਮ ਸਸਕਾਰ
Published : Jun 20, 2020, 8:26 am IST
Updated : Jun 20, 2020, 8:26 am IST
SHARE ARTICLE
 Funeral of Shaheed Gurtej Singh with national honors
Funeral of Shaheed Gurtej Singh with national honors

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਸਰਕਾਰ ਤਰਫ਼ੋਂ ਸ਼ਹੀਦ ਨੂੰ ਭੇਂਟ ਕੀਤੇ ਸ਼ਰਧਾ ਦੇ ਫੁੱਲ

ਮਾਨਸਾ, 19 ਜੂਨ (ਸੁਖਵੰਤ ਸਿੰਘ ਸਿੰਧੂ/ਦਰਸ਼ਨ ਗੁਰਨੇ/ਗੋਬਿੰਦ ਸ਼ਰਮਾ) : ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਡੋਗਰਾ ਦੇ ਵਸਨੀਕ ਸਿਪਾਹੀ ਗੁਰਤੇਜ ਸਿੰਘ ਜੋ ਪਿਛਲੇ ਦਿਨੀਂ ਲਦਾਖ਼ ਸੈਕਟਰ ਸਥਿਤ ਗਲਵਾਨ ਘਾਟੀ ਵਿਚ ਚੀਨ ਵਿਰੁਧ ਲੜਾਈ ਦੌਰਾਨ ਸ਼ਹੀਦ ਹੋ ਗਏ ਸਨ, ਦਾ ਅੰਤਮ ਸਸਕਾਰ ਉਨ੍ਹਾਂ ਦੇ ਪਿੰਡ ਬੀਰੇਵਾਲਾ ਡੋਗਰਾ ਵਿਖੇ ਰਾਸ਼ਟਰੀ ਸਨਮਾਨ ਨਾਲ ਸਲਾਮੀ ਦੇ ਕੇ ਕੀਤਾ ਗਿਆ। 

ਇਸ ਮੌਕੇ ਵਿੱਤ ਮੰਤਰੀ  ਮਨਪ੍ਰੀਤ ਸਿੰਘ ਬਾਦਲ ਨੇ ਸ਼ਹੀਦ ਗੁਰਤੇਜ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦੌਰਾਨ ਮੰਤਰੀ  ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਪੰਜਾਬ ਦੇ ਲੋਕਾਂ ਵਲੋਂ ਸ਼ਹੀਦ ਗੁਰਤੇਜ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ ਹਨ ਅਤੇ ਉਹ ਸਲਾਮ ਕਰਦੇ ਨੇ ਉਨ੍ਹਾਂ ਸਾਰੀਆਂ ਮਾਵਾਂ ਨੂੰ ਜੋ ਅਪਣੇ ਜਿਗਰ ਦੇ ਟੁਕੜੇ ਦੇਸ਼ ਦੀ ਰਾਖੀ ਲਈ ਸਰਹੱਦ ’ਤੇ ਤੋਰ ਦਿੰਦੀਆਂ ਨੇ। ਦੇਸ਼ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨਾਂ ਤੇ ਦੇਸ਼ ਨੂੰ ਸਦਾ ਮਾਣ ਰਹੇਗਾ। 

File PhotoFile Photo

ਉਨ੍ਹਾਂ ਪਰਵਾਰ ਲਈ ਇਸ ਦੁੱਖ ਦੀ ਘੜੀ ਵਿਚ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਖੂਨ ਦਾ ਮੁੱਲ ਪੈਸੇ ਨਾਲ ਤਾਂ ਨਹੀਂ ਤੋਲਿਆ ਜਾ ਸਕਦਾ ਪ੍ਰੰਤੂ ਸੂਬਾ ਸਰਕਾਰ ਵਲੋਂ ਸ਼ਹੀਦ ਦੇ ਪਰਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਗੁਰਤੇਜ ਸਿੰਘ ਦੇ ਪਰਵਾਰ ਲਈ 50 ਲੱਖ ਰੁਪਏ ਅਤੇ ਇਕ ਸਰਕਾਰੀ ਨੌਕਰੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਨੇ, ਦੇਸ਼ ਕੌਮ ਲਈ ਜਾਨ ਕੁਰਬਾਨ ਕਰਨ ਵਾਲੇ ਹਮੇਸ਼ਾ ਲੋਕ ਮਨਾਂ ’ਚ ਜਿਊਂਦੇ ਰਹਿੰਦੇ ਨੇ।

ਉਨ੍ਹਾਂ ਕਿਹਾ ਕਿ ਸ਼ਹੀਦ ਗੁਰਤੇਜ ਸਿੰਘ ਦੀ ਸ਼ਹਾਦਤ ਨਾ ਭੁੱਲਣਯੋਗ ਹੈ। ਉਸ ਨੇ ਛੋਟੀ ਉਮਰੇ ਅਪਣੀ ਜਾਨ ਦੇਸ਼ ਕੌਮ ਦੇ ਲੇਖੇ ਲਾ ਕੇ ਬਹਾਦਰੀ ਦਾ ਸਬੂਤ ਦਿਤਾ ਹੈ। ਉਨ੍ਹਾਂ ਕਿਹਾ ਕਿ ਜਿਥੇ ਉਨ੍ਹਾਂ ਨੂੰ ਇਸ ਨੌਜਵਾਨ ਦੀ ਸ਼ਹਾਦਤ ਦਾ ਦੁੱਖ ਹੈ ਉੱਥੇ ਹੀ ਇਸ ਦਲੇਰ ਅਤੇ ਹਿੰਮਤੀ ਨੌਜਵਾਨ ਲਈ ਫਖ਼ਰ ਵੀ ਹੈ।  ਇਸ ਮੌਕੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਗਵਰਨਰ ਪੰਜਾਬ ਸ੍ਰੀ ਬੀ.ਪੀ. ਬਦਨੌਰ ਵਲੋਂ ਸ਼ਹੀਦ ਗੁਰਤੇਜ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪਰਿਵਾਰ ਲਈ ਇਸ ਦੁੱਖ ਦੀ ਘੜੀ ਵਿਚ ਪਹੁੰਚ ਕੇ ਹਮਦਰਦੀ ਪ੍ਰਗਟ ਕੀਤੀ ਗਈ।

File PhotoFile Photo

ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਵਲੋਂ ਡੀ.ਜੀ.ਪੀ. ਪੰਜਾਬ  ਦਿਨਕਰ ਗੁਪਤਾ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਤਰਫ਼ੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਕਾਂਗਰਸ ਲੀਡਰ ਅਤੇ ਪਾਰਲੀਮੈਂਟ ਮੈਂਬਰ ਰਾਹੁਲ ਗਾਂਧੀ ਤਰਫੋਂ ਸ਼ਹੀਦ ਨੂੰ ਲਿਖ਼ਤੀ ਸੰਦੇਸ਼ ਦੁਆਰਾ ਸ਼ਰਧਾਂਜਲੀ ਭੇਂਟ ਕੀਤੀ ਗਈ। ਸ਼ਹੀਦ ਗੁਰਤੇਜ ਸਿੰਘ ਦੇ ਪਿਤਾ ਅਤੇ ਭਰਾ ਵਲੋਂ ਚਿਤਾ ਨੂੰ ਅਗਨੀ ਦਿਤੀ ਗਈ। ਆਰਮੀ ਵਲੋਂ ਸ਼ਹੀਦ ਨੂੰ ਸਲਾਮੀ ਭੇਂਟ ਕੀਤੀ ਗਈ। 

ਸਸਕਾਰ ਵਿਚ ਸ਼ਾਮਲ ਹੋਏ ਲੋਕਾਂ ਵੱਲੋਂ ‘ਸ਼ਹੀਦ ਗੁਰਤੇਜ ਸਿੰਘ ਅਮਰ ਰਹੇ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਹਰੇ ਲਗਾਏ ਗਏ। ਗੁਰਤੇਜ ਸਿੰਘ ਅਪਣੇ ਤਿੰਨ ਭਰਾਵਾਂ ਵਿਚੋਂ ਸਭ ਤੋਂ ਛੋਟਾ ਸੀ ਅਤੇ ਉਸ ਨੇ ਨਾਨ ਮੈਡੀਕਲ ਵਿਚ 12 ਵੀਂ ਕਲਾਸ ਪਾਸ ਕੀਤੀ ਸੀ। ਦੋ ਸਾਲ ਪਹਿਲਾਂ ਹੀ ਉਹ ਸਿੱਖ ਰੈਜੀਮੈਂਟ ਵਿਚ ਭਰਤੀ ਹੋਇਆ ਸੀ। ਇਸ ਦੌਰਾਨ ਐਸ.ਡੀ.ਐਮ. ਬੁਢਲਾਡਾ ਸਾਗਰ ਸੇਤੀਆ, ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਵਿਧਾਇਕ ਬੁਢਲਾਡਾ  ਬੁੱਧ ਰਾਮ, ਸਾਬਕਾ ਵਿਧਾਇਕ  ਅਜੀਤ ਇੰਦਰ ਸਿੰਘ ਮੋਫ਼ਰ,

ਕਾਂਗਰਸੀ ਲੀਡਰ ਮੰਜੂ ਬਾਂਸਲ, ਹਲਕਾ ਇੰਚਾਰਜ ਬੁਢਲਾਡਾ ਰਣਜੀਤ ਕੌਰ ਭੱਟੀ, ਵਾਇਸ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਸ੍ਰੀ ਰਾਮ ਸਿੰਘ ਸਰਦੂਲਗੜ੍ਹ, ਕਾਂਗਰਸੀ ਆਗੂ ਕੁਲਵੰਤ ਰਾਏ ਸਿੰਗਲਾ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਚੁਸ਼ਪਿੰਦਰ ਸਿੰਘ ਚਹਿਲ, ਅਰਸ਼ਦੀਪ ਸਿੰਘ, ਮਾਈਕਲ ਗਾਗੋਵਾਲ, ਆਰਮੀ ਏਅਰ ਡਿਫੈਂਸ ਰੈਜ਼ਮੈਂਟ ਤੋਂ ਇਲਾਵਾ ਪਿੰਡ ਦੇ ਮੌਹਤਬਰ ਵਿਅਕਤੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement