
ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੀਪੀਏ ਕਿੱਟ ਦਾ ਵਾਧੂ ਉਤਪਾਦ ਨਿਰਯਾਤ ਕਰਨ ਦੀ ਮਨਜ਼ੂਰੀ ਮੰਗੀ ਹੈ
ਚੰਡੀਗੜ੍ਹ, 19 ਜੂਨ : ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੀਪੀਏ ਕਿੱਟ ਦਾ ਵਾਧੂ ਉਤਪਾਦ ਨਿਰਯਾਤ ਕਰਨ ਦੀ ਮਨਜ਼ੂਰੀ ਮੰਗੀ ਹੈ। ਸੂਬੇ ਦੇ ਪੀਪੀਈ ਕਿੱਟ ਉਤਪਾਦਕਾਂ ਵਲੋਂ ਮੰਗ ਤੋਂ ਜ਼ਿਆਦਾ Çੱਕੱਟਾਂ ਦਾ ਉਤਪਾਦਨ ਹੋ ਰਿਹਾ ਹੈ ਅਤੇ ਉਨ੍ਹਾਂ ਨੇ ਵਾਧੂ ਕਿੱਟਾਂ ਦਾ ਨਿਰਯਾਤ ਕਰਨ ਲਈ ਸਰਕਾਰ ਵਲੋਂ ਮਨਜ਼ੂਰੀ ਦਿਤੀ ਜਾਵੇ। ਸੂਬੇ ਵਿਚ ਪੀਪੀਈ ਕਿੱਟਾਂ ਦੇ 128 ਮਾਨਤਾ ਪ੍ਰਾਪਤ ਨਿਰਮਾਤਾ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੈ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਇਨ੍ਹਾਂ ਨਿਰਮਾਤਾਵਾਂ ਨੇ ਇਸ ਸੰਵੇਦਨਸ਼ੀਲ ਉਪਕਰਨ ਦੇ ਨਿਰਮਾਣ ਦੇ ਮਾਮਲੇ ਵਿਚ ਪੰਜਾਬ ਨੂੰ ਸਵੈ-ਨਿਰਭਰ ਬਣਾਉਣ ਲਈ ਇਨ੍ਹਾਂ ਨੂੰ ਵਧੇਰੇ ਗਿਣਤੀ ਵਿਚ ਬਣਾਉਣਾ ਸ਼ੁਰੂ ਕਰ ਦਿਤਾ ਸੀ।
ਮੁੱਖ ਮੰਤਰੀ ਨੇ ਅਪਣੇ ਪੱਤਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਕਿ ਇਨ੍ਹਾਂ ਨਿਰਮਾਤਾਵਾਂ ਨੂੰ ਪੀਪੀਈ ਕਿੱਟਾਂ ਨਿਰਯਾਮ ਕਰਨ ਦੀ ਆਗਿਆ ਦਿਤੀ ਜਾਵੇ ਜੋ ਭਾਰਤ ਸਰਕਾਰ ਦੁਆਰਾ ਚਲਾਈ ਗਈ ਸਵੈ-ਨਿਰਭਰ ਭਾਰਤ ਮੁਹਿੰਮ ਨੂੰ ਹੁਲਾਰਾ ਦੇਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਨਿਰਮਾਤਾਵਾਂ ਨੂੰ ਐਚਐਲਐਲ ਤੋਂ ਆਡਰ ਮਿਲਣ ਵਿਚ ਮੁਸ਼ਕਲ ਆ ਰਹੀ ਹੈ। ਕੁਲ 128ਪੀਪੀਈ ਕਿੱਟ ਨਿਰਮਾਤਾਵਾਂ ਵਿਚੋਂ ਸਿਰਫ਼ 18 ਇਕਾਈਆਂ ਨੂੰ ਭਾਰਤ ਸਰਕਾਰ ਤੋਂ ਆਡਰ ਮਿਲਿਆ ਹੈ। ਐਚਐਲਐਲ ਲਾਈਫ਼ ਕੇਅਰ ਸਿਹਤ ਅਤੇ ਪ੍ਰਵਾਰ ਭਲਾਈ ਮੰਤਰਾਲੇ ਦੇ ਅਧੀਨ ਹੈ ਅਤੇ ਸਿਹਤ ਸੰਸਥਾਵਾਂ ਲਈ ਸਮਾਨ ਖਰੀਦਣ ਲਈ ਕੰਮ ਕਰਦਾ ਹੈ। (ਪੀਟੀਆਈ)