
ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਲੋਕਾਂ ਨੂੰ ਕੌਮਾਂਤਰੀ ਯੋਗ ਦਿਵਸ ਘਰ ਵਿੱਚ ਹੀ ਰਹਿ ਕੇ ਮਨਾਉਣ ਦੇ ਅਪੀਲ ਕੀਤੀ ਹੈ।
ਚੰਡੀਗੜ੍ਹ, 20 ਜੂਨ : ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਐਨ.ਆਰ.ਆਈਜ਼. ਦੇ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਲੋਕਾਂ ਨੂੰ ਕੌਮਾਂਤਰੀ ਯੋਗ ਦਿਵਸ ਘਰ ਵਿੱਚ ਹੀ ਰਹਿ ਕੇ ਮਨਾਉਣ ਦੇ ਅਪੀਲ ਕੀਤੀ ਹੈ। ਅੱਜ ਇੱਥੋਂ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਕੋਵਿਡ-19 ਵਰਗਾ ਅਣਕਿਆਸਿਆ ਸੰਕਟ ਪੂਰੇ ਸੰਸਾਰ ਵਿੱਚ ਮਾਰੂ ਅਸਰ ਦਿਖਾ ਰਿਹਾ ਹੈ।
photo
ਇਸ ਲਈ ਸਾਨੂੰ ਸਮਾਜਿਕ ਦੂਰੀ ਦਾ ਖਿਆਲ ਰੱਖਦਿਆਂ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਘਰ ਰਹਿ ਕੇ ਹੀ ਯੋਗ ਦੇ ਵੱਖ ਵੱਖ ਆਸਣ ਕਰਦਿਆਂ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਕਿਤੇ ਖੁੱਲ੍ਹੇ ਵਿੱਚ ਵੀ ਯੋਗ ਆਸਨ ਕਰਨੇ ਹਨ ਤਾਂ ਸਮਾਜਿਕ ਦੂਰੀ ਤੇ ਸਿਹਤ ਸਬੰਧੀ ਹੋਰ ਪ੍ਰੋਟੋਕੋਲ ਅਪਨਾਉਣੇ ਚਾਹੀਦੇ ਹਨ ਤਾਂ ਕਿ ਅਸੀਂ ਖ਼ੁਦ ਤੇ ਹੋਰਾਂ ਨੂੰ ਸੁਰੱਖਿਅਤ ਰੱਖ ਸਕੀਏ।
Rana Gurmit Singh Sodhi
ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਕੋਵਿਡ-19 ਖਿ਼ਲਾਫ਼ ਲੜਾਈ ਵਿੱਚ ਸਾਡੀ ਤਾਕਤ ਸਾਡੀ ਰੋਗਾਂ ਨਾਲ ਲੜਨ ਦੀ ਕੁਦਰਤੀ ਸ਼ਕਤੀ ਹੈ ਅਤੇ ਯੋਗ ਆਸਨਾਂ ਜ਼ਰੀਏ ਅਸੀਂ ਆਪਣੀ ਰੋਗਾਂ ਨਾਲ ਲੜਨ ਦੀ ਤਾਕਤ ਵਿੱਚ ਵਾਧਾ ਕਰ ਕੇ ਕੋਰੋਨਾ ਤੇ ਹੋਰ ਬਿਮਾਰੀਆਂ ਤੋਂ ਬਚਾਅ ਕਰ ਸਕਦੇ ਹਨ।
photo
ਉਨ੍ਹਾਂ ਅਪੀਲ ਕੀਤੀ ਕਿ ਇਸ ਬਿਮਾਰੀ ਤੋਂ ਬਚਾਅ ਲਈ ਆਪਣੇ ਹੱਥ ਵਾਰ ਵਾਰ ਧੋਵੋ, ਬਾਹਰ ਜਾਣ ਵੇਲੇ ਮਾਸਕ ਦੀ ਵਰਤੋਂ ਕਰੋ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰੋ।Rana Gurmit Singh Sodhi
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।