ਅਧਿਆਪਕਾਂ ਦੇ ਹੱਕ ਵਿਚ AAP 22 ਜੂਨ ਨੂੰ ਘੇਰੇਗੀ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਰਿਹਾਇਸ਼
Published : Jun 20, 2021, 4:32 pm IST
Updated : Jun 20, 2021, 4:32 pm IST
SHARE ARTICLE
Vijay Inder Singla
Vijay Inder Singla

ਪਿਛਲੇ 20-20 ਸਾਲ ਤੋਂ ਕੱਚੇ ਤੌਰ ਤੇ ਕੰਮ ਕਰ ਰਹੇ ਅਧਿਆਪਕਾਂ ਨੂੰ ਰੈਗੂਲਰ ਕਰੇ ਸਰਕਾਰ-ਮੀਤ ਹੇਅਰ

ਚੰਡੀਗਡ਼੍ਹ - ਆਪਣੇ ਹੱਕਾਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਨ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੈ ਜਿਸ ਕਾਰਨ ਨੌਜਵਾਨ ਵਰਗ ਵਿਚ ਗੁੱਸਾ ਅਤੇ ਰੋਸ ਪਾਇਆ ਜਾ ਰਿਹਾ ਹੈ।

Meet Hayer Meet Hayer

ਉਨ੍ਹਾਂ ਕਿਹਾ ਕਿ ਪੰਜਾਬ ਦੇ ਟੈੱਟ ਪਾਸ ਅਤੇ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਪਟਿਆਲਾ ਤਿੱਖੀ ਧਰਨੇ ਉੱਤੇ ਬੈਠੇ ਹਨ ਇਸ ਤੋਂ ਬਾਅਦ ਹੁਣ ਕੁਝ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਧਰਨਾ ਲਗਾਇਆ ਹੋਇਆ ਹੈ।

vijay inder singlavijay inder singla

 ਉਨ੍ਹਾਂ ਕਿਹਾ ਕਿ ਵਾਰ ਵਾਰ ਸਰਕਾਰ ਵੱਲੋਂ ਅਧਿਆਪਕਾਂ ਨਾਲ ਮੀਟਿੰਗ ਦੇ ਵਾਅਦੇ ਕਰਕੇ ਆਪਣੇ ਵਾਅਦੇ ਤੋਂ ਮੁਕਰਨ ਕਾਰਨ ਬੇਰੁਜ਼ਗਾਰ ਅਧਿਆਪਕ ਵਰਗ ਗੁੱਸੇ ਵਿੱਚ ਹੈ। ਹੇਅਰ ਨੇ ਦੱਸਿਆ ਕਿ ਅਧਿਆਪਕਾਂ ਦੇ ਇਸ ਮੁੱਦੇ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ 22 ਜੂਨ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕਰੇਗੀ।         

Captain GovtCaptain Amarinder Singh 

ਹੇਅਰ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਅਤੇ ਹਰ ਘਰ ਵਿੱਚ ਰੁਜ਼ਗਾਰ ਦੇਣ ਦੀ ਗੱਲ ਕਹੀ ਸੀ ਪ੍ਰੰਤੂ ਚੋਣਾਂ ਤੋਂ ਪਿੱਛੋਂ ਉਹ ਆਪਣੇ ਵਾਅਦੇ ਤੋਂ ਮੁਕਰ ਗਏ ਹਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਕਾਰਨ ਪੰਜਾਬ ਦਾ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਧਸ ਰਿਹਾ ਹੈ ਅਤੇ ਲੱਖਾਂ ਰੁਪਏ ਖਰਚ ਕੇ ਵਿਦੇਸ਼ਾਂ ਵਿੱਚ ਡੇਰੇ ਜਮਾ ਰਿਹਾ ਹੈ।

AAPAAP

ਉਨ੍ਹਾਂ ਕਿਹਾ ਕਿ ਅਤਿ ਨਿੰਦਣਯੋਗ ਹੈ ਕਿ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਪ੍ਰੰਤੂ ਅਜੇ ਤੱਕ ਕਿਸੇ ਵੀ ਵਰਗ ਨੂੰ ਕੋਈ ਵੀ ਰੁਜ਼ਗਾਰ ਮੁਹੱਈਆ ਨਹੀਂ ਕਰਾਇਆ ਗਿਆ। ਕੋਰੋਨਾ ਕਾਲ ਵਿਚ ਬੇਰੁਜ਼ਗਾਰੀ ਨਾਲ ਜੂਝ ਰਹੇ ਨੌਜਵਾਨ ਨਿਰਾਸ਼ਾ ਦੇ ਆਲਮ ਵਿੱਚੋਂ ਗੁਜ਼ਰ ਰਹੇ ਹਨ। ਹੇਅਰ ਨੇ ਕਿਹਾ ਕਿ ਮੰਤਰੀ ਸਿੰਗਲਾ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਤੋਂ ਆਮ ਆਦਮੀ ਪਾਰਟੀ ਇਹ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਇਨ੍ਹਾਂ ਅਧਿਆਪਕਾਂ ਦੀ ਆਵਾਜ਼ ਨੂੰ ਕਮਜ਼ੋਰ ਨਾ ਸਮਝਿਆ ਜਾਵੇ ਅਤੇ ਆਮ ਆਦਮੀ ਪਾਰਟੀ ਇਨ੍ਹਾਂ ਦੇ ਨਾਲ ਹਿੱਕ ਠੋਕ ਕੇ ਖੜ੍ਹੀ ਹੈ।

Captain Amarinder SinghCaptain Amarinder Singh

ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿੱਚ ਪਿਛਲੇ 20 ਸਾਲਾਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਵੱਖ ਵੱਖ ਵਰਗਾਂ ਦੇ ਅਧਿਆਪਕਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਤਿ ਨਿੰਦਣਯੋਗ ਅਤੇ ਹੈਰਾਨੀਜਨਕ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਘਰ ਤੋਂ ਕੁਝ ਦੂਰੀ ਤੇ ਹੀ ਬੇਰੁਜ਼ਗਾਰ ਅਧਿਆਪਕ ਪਿਛਲੇ ਕਈ ਮਹੀਨਿਆਂ ਤੋਂ ਟਾਵਰਾਂ ਉੱਤੇ ਚੜ੍ਹੇ ਹੋਏ ਹਨ ਪ੍ਰੰਤੂ ਸਰਕਾਰ ਨੇ ਇਸ ਬਾਰੇ ਕਦੇ ਕੋਈ ਵੀ ਫ਼ੈਸਲਾ ਲੈਣ ਦੀ ਜ਼ਰੂਰਤ ਨਹੀਂ ਦਿਖਾਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਖੜ੍ਹੀ ਹੈ ਅਤੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਸਰਕਾਰ ਦੇ ਗ਼ਲਤ ਕਾਰਜਾਂ ਦਾ ਵਿਰੋਧ ਕਰਦੀ ਰਹੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement