ਜਾਖੜ ਨੇ ਵੀ ਫ਼ੈਸਲੇ 'ਤੇ ਮੁੜ ਵਿਚਾਰ ਦੀ ਕੀਤੀ ਮੰਗ
Published : Jun 20, 2021, 6:13 am IST
Updated : Jun 20, 2021, 6:14 am IST
SHARE ARTICLE
image
image

ਜਾਖੜ ਨੇ ਵੀ ਫ਼ੈਸਲੇ 'ਤੇ ਮੁੜ ਵਿਚਾਰ ਦੀ ਕੀਤੀ ਮੰਗ

ਚੰਡੀਗੜ੍ਹ 19 ਜੂਨ (ਭੁੱਲਰ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਦੇਸ਼ ਲਈ ਆਪਾ ਵਾਰਨ ਵਾਲਿਆਂ ਪ੍ਰਤੀ ਦੇਸ਼ ਅਤੇ ਸਮਾਜ ਹਮੇਸ਼ਾ ਰਿਣੀ ਰਹਿੰਦਾ ਹੈ ਪਰ ਬੀਤੇ ਦਿਨ ਜਿਸ ਤਰ੍ਹਾਂ ਤਰਸ  ਆਧਾਰ ਤੇ ਨਿਯੁਕਤੀਆਂ ਕੀਤੀਆਂ ਗਈਆਂ ਉਨ੍ਹਾਂ ਵਿਚੋੰ ਕੁਝ ਨੂੰ  ਇਸ ਸ਼੍ਰੇਣੀ ਵਿੱਚ ਰੱਖਣਾ ਉਚਿਤ ਨਹੀਂ ਹੋਵੇਗਾ | ਇਸ ਲਈ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਫੈਸਲੇ ਤੇ ਪੁਨਰ ਵਿਚਾਰ ਕਰਕੇ ਇੰਨਾ ਨਿਯੁਕਤੀਆਂ ਨੂੰ  ਰੱਦ ਕਰਨ ਦੀ ਅਪੀਲ ਕੀਤੀ ਹੈ |
ਅੱਜ ਇੱਥੋਂ ਜਾਰੀ ਬਿਆਨ ਵਿਚ ਸ੍ਰੀ ਜਾਖੜ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨੇ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਬੀਤੇ ਕੱਲ੍ਹ ਲਏ ਗਏ ਬਹੁਤ ਹੀ ਲੋਕ ਕਲਿਆਣਕਾਰੀ ਫੈਸਲੇ ਜਿਵੇਂ ਕਿ  ਛੇਵਾਂ ਪੇ ਕਮਿਸ਼ਨ ਲਾਗੂ ਕਰਨਾ ਅਤੇ ਹਜ਼ਾਰਾਂ ਸਫਾਈ ਕਰਮਚਾਰੀਆਂ ਨੂੰ  ਪੱਕਾ ਕਰਨਾ ਆਦਿ  ਨੂੰ  ਵੀ ਆਪਣੇ ਪਰਛਾਵੇਂ ਹੇਠ ਲੈ ਲਿਆ ਹੈ | ਉਨ੍ਹਾਂ ਕਿਹਾ ਕਿ ਇਸ ਫੈਸਲੇ ਦੇ ਬਹੁਤ ਲੰਮੇ ਸਮੇਂ ਤਕ ਪ੍ਰਭਾਵ ਪੈਣਗੇ | 
ਉਨ੍ਹਾਂ ਕਿਹਾ ਕਿ ਬੇਸ਼ੱਕ ਦੇਸ਼ ਲਈ ਕੁਰਬਾਨੀ ਕਰਨ ਵਾਲਿਆਂ ਪ੍ਰਤੀ ਮੁਲਕ ਹਮੇਸ਼ਾ ਹੀ  ਸ਼ੁਕਰਗੁਜਾਰ ਰਹਿੰਦਾ ਹੈ ਪਰ ਬੀਤੇ ਕੱਲ੍ਹ ਦੇ ਫੈਸਲੇ ਅਤੇ ਕੁਝ ਲਾਭਪਾਤਰੀਆਂ ਦੇ ਪਿਛੋਕੜ  ਨੂੰ  ਦੇਖਦਿਆਂ ਇਸ ਫੈਸਲੇ ਨੂੰ  ਤਰਕਸੰਗਤ ਨਹੀਂ ਕਿਹਾ ਜਾ ਸਕਦਾ | 

ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ  ਗ਼ਲਤ ਸਲਾਹ ਦਿੱਤੀ ਗਈ ਹੈ | ਕਿਉਂਕਿ ਇਸ ਫੈਸਲੇ ਤੋਂ ਬਾਅਦ ਸਰਕਾਰ ਤੇ ਭਾਈ ਭਤੀਜਾਵਾਦ ਅਤੇ ਕੁਝ ਲੋਕਾਂ ਦੀ ਸਿਆਸੀ ਪੁਸ਼ਤ ਪਨਾਹੀ ਦੇ ਦੋਸ਼ ਲੱਗਣਗੇ ਜੋ ਕੇ ਸਹੀ ਨਹੀਂ ਹੋਵੇਗਾ | ਉਨ੍ਹਾਂ ਆਖਿਆ ਕਿ ਚੁਣੇ ਹੋਏ ਨੁਮਾਇੰਦੇ ਲੋਕਾਂ ਦੇ ਹਿੱਤ ਦੀ ਗੱਲ ਕਰਦੇ ਹੀ ਸੋਭਦੇ ਹਨ  ਨਾ ਕਿ ਆਪਣੇ ਪਰਿਵਾਰਕ ਮੈਂਬਰਾਂ ਲਈ ਇਸ ਤਰ੍ਹਾਂ ਦੇ ਲਾਭ ਲੋਚਦੇ ਹੋਏ | 
ਸੂਬਾ ਕਾਂਗਰਸ ਪ੍ਰਧਾਨ ਨੇ ਇਸ ਸੰਦਰਭ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ  ਅਪੀਲ ਕੀਤੀ ਕਿ ਸਰਕਾਰ ਆਪਣੇ ਫੈਸਲੇ ਤੇ ਮੁੜ ਵਿਚਾਰ ਕਰਦੇ ਹੋਏ ਵਡੇਰੇ ਜਨਹਿੱਤ ਵਿਚ ਇੰਨਾ ਨਿਯੁਕਤੀਆਂ ਨੂੰ  ਰੱਦ ਕਰਨ |    
 

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement