
ਪੰਜਾਬ ਦੇ ਖੇਡ ਮੰਤਰੀ ਨੇ ਪਦਮ ਸ੍ਰੀ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 19 ਜੂਨ (ਭੁੱਲਰ) : ਮਹਾਨ ਅਥਲੀਟ ਪਦਮ ਸ. ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਖਿਆ ਕਿ ਏਸ਼ੀਆ ਦੇ ਇਸ ਮਹਾਨ ਅਥਲੀਟ ਦੇ ਚਲਾਣੇ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਸਦਮਾ ਲਗਿਆ |
ਖੇਡ ਮੰਤਰੀ ਰਾਣਾ ਸੋਢੀ ਆਖਰੀ ਸਤਿਕਾਰ ਤੇ ਸ਼ਰਧਾਂਜਲੀ ਭੇਟ ਕਰਨ ਲਈ ਮਿਲਖਾ ਸਿੰਘ ਦੇ ਘਰ ਪੁੱਜੇ | ਅਪਣੇ ਸ਼ੋਕ ਸੁਨੇਹੇ ਵਿਚ ਖੇਡ ਮੰਤਰੀ ਨੇ ਕਿਹਾ ਕਿ ਮਿਲਖਾ ਸਿੰਘ ਦੇ ਦੇਹਾਂਤ ਨਾਲ 100 ਕਰੋੜ ਲੋਕਾਂ ਤੋਂ ਵੱਧ ਦੀ ਆਬਾਦੀ ਵਾਲੇ ਇਸ ਮੁਲਕ ਨੇ ਅਪਣਾ ਖੇਡ ਨਾਇਕ ਗਵਾ ਲਿਆ ਹੈ | ਉਨ੍ਹਾਂ ਦੇ ਚਲੇ ਜਾਣ ਨਾਲ ਇਕ ਵੱਡਾ ਘਾਟਾ ਪਿਆ ਹੈ, ਜਿਸ ਨੂੰ ਪੂਰਿਆ ਨਹੀਂ ਜਾ ਸਕਦਾ |
ਜ਼ਿਕਰਯੋਗ ਹੈ ਕਿ ਮਿਲਖਾ ਸਿੰਘ ਨੂੰ ਉਨ੍ਹਾਂ ਦੀਆਂ ਖੇਡ ਗਤੀਵਿਧੀਆਂ ਲਈ ਪਦਮ ਸ੍ਰੀ ਦੇ ਐਵਾਰਡ ਨਾਲ ਨਿਵਾਜ਼ਿਆ ਗਿਆ |
image