ਬਾਰਡਰ ਏਰੀਏ ਵਿੱਚ ਵੱਖ ਵੱਖ ਵਿਸ਼ਿਆਂ ਦੀ ਭਰਤੀ ਲਿਖਤੀ ਪ੍ਰੀਖਿਆ ਦਾ ਕੰਮ ਮੁਕੰਮਲ
Published : Jun 20, 2021, 6:00 pm IST
Updated : Jun 20, 2021, 6:00 pm IST
SHARE ARTICLE
Vijay Inder Singla
Vijay Inder Singla

ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵੱਲੋਂ ਵੱਖ ਵੱਖ ਕੇਂਦਰਾਂ ਦਾ ਦੌਰਾ

ਚੰਡੀਗੜ -  ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਬਾਰਡਰ ਏਰੀਏ ਵਿੱਚ ਮਾਸਟਰ ਕੇਡਰ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਅਸਾਮੀਆਂ ਦਾ ਬੈਕਲਾਗ ਪੁਰ ਕਰਨ ਲਈ ਅੱਜ ਲਿਖਤੀ ਟੈਸਟ ਕਰਵਾ ਕੇ ਭਰਤੀ ਪ੍ਰਕਿਰਿਆ ਦਾ ਇੱਕ ਹੋਰ ਪੜਾ ਮੁਕੰਮਲ ਕਰ ਲਿਆ ਹੈ।

ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਅੰਮਿ੍ਰਤਸਰ, ਬਠਿੰਡਾ, ਪਟਿਆਲਾ ਅਤੇ ਲੁਧਿਆਣਾ ਵਿੱਚ ਬਣਾਏ 18 ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਇਹ ਪ੍ਰੀਖਿਆ ਕਰਵਾਈ ਗਈ। ਇਸ ਵਿੱਚ ਅੰਗ੍ਰੇਜ਼ੀ ਵਿਸ਼ੇ  ਲਈ ਕੁੱਲ 3977 ਵਿੱਚੋਂ 3616 ਉਮੀਦਵਾਰ (90.923 ਫ਼ੀਸਦੀ) ਹਾਜ਼ਰ ਹੋਏ। ਸਾਇੰਸ ਵਿਸ਼ੇ ਦੀ ਮਾਸਟਰ ਕਾਡਰ ਦੀ ਭਰਤੀ ਲਈ ਕੁੱਲ 831 ਵਿੱਚੋਂ 743 ਉਮੀਦਵਾਰ (89.41 ਫ਼ੀਸਦੀ) ਲਿਖਤੀ ਟੈਸਟ ਦਿੱਤਾ।

ਸਿੱਖਿਆ ਭਰਤੀ ਡਾਇਰੈਕਟੋਰੇਟ ਦੇ ਸਹਾਇਕ ਡਾਇਰੈਕਟਰ ਡਾ: ਜਰਨੈਲ ਸਿੰਘ ਕਾਲੇਕਾ ਨੇ ਦੱਸਿਆ ਕਿ ਬਾਰਡਰ ਏਰੀਏ ਵਿੱਚ ਬੈਕਲਾਗ ਦੀਆਂ ਅੰਗਰੇਜ਼ੀ ਵਿਸ਼ੇ ਦੀਆਂ 380, ਮੈਥ ਦੀਆਂ 595 , ਸਾਇੰਸ ਦੀਆਂ 518 ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਦੀਆਂ ਵਿਕਲਾਂਗ ਸ਼੍ਰੇਣੀ ਦੀਆਂ 136 ਬੈਕਲਾਗ ਅਸਾਮੀਆਂ ਭਰੀਆਂ ਜਾਣੀਆਂ ਹਨ। ਇਸ ਤੋਂ ਇਲਾਵਾ ਬਾਰਡਰ ਏਰੀਏ ਦੀ ਮਾਸਟਰ ਕਾਡਰ ਅੰਗਰੇਜ਼ੀ ਵਿਸ਼ੇ ਲਈ ਨਵੀਂ ਭਰਤੀ ਦੀਆਂ 899 ਅਸਾਮੀਆਂ ਵੀ ਭਰੀਆਂ ਜਾਣੀਆਂ ਹਨ। ਵਿਭਾਗ ਵੱਲੋਂ ਇਸ ਪ੍ਰੀਖਿਆ ਲਈ ਬਹੁਤ ਪੁਖਤਾ ਪ੍ਰਬੰਧ ਕੀਤੇ ਗਏ ਸਨ। ਵਿਭਾਗ ਦੇ ਉੱਚ ਅਧਿਕਾਰੀਆਂ ਦੀ ਉੱਡਣ ਦਸਤਿਆਂ ਵਜੋਂ ਡਿਊਟੀ ਲਗਾਈ ਗਈ ਸੀ।

ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਨੇ ਬਠਿੰਡਾ ਵਿਖੇ ਪ੍ਰੀਖਿਆ ਕੇਂਦਰਾਂ ਦਾ ਆਪ ਜਾ ਕੇ ਨਿਰੀਖਣ ਕੀਤਾ ਗਿਆ। ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਵੱਲੋਂ ਪਹਿਲਾਂ ਹੀ ਸੁਚੇਤ ਕੀਤਾ ਗਿਆ ਸੀ ਕਿ ਜੇਕਰ ਭਰਤੀ ਪ੍ਰੀਖਿਆ ਦੌਰਾਨ ਕੋਈ ਵੀ ਉਮੀਦਵਾਰ ਇਤਰਾਜ਼ਯੋਗ ਸਮੱਗਰੀ ਸਮੇਤ ਨਕਲ ਕਰਦੇ ਰੰਗੇ ਹੱਥੀਂ ਫੜਿਆ ਜਾਂਦਾ ਹੈ ਤਾਂ ਉਸਨੂੰ ਬਲੈਕਲਿਸਟ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement