ਸੰਗਰੂਰ ਜ਼ਿਮਨੀ ਚੋਣ: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਬੀਬੀ ਕਮਲਦੀਪ ਕੌਰ ਰਾਜੋਆਣਾ ਦੀ ਪੁਰਜੋਰ ਹਮਾਇਤ ਦਾ ਐਲਾਨ 
Published : Jun 20, 2022, 7:44 pm IST
Updated : Jun 20, 2022, 7:44 pm IST
SHARE ARTICLE
All India Sikh Students Federation announces strong support for Bibi Kamaldeep Kaur Rajoana
All India Sikh Students Federation announces strong support for Bibi Kamaldeep Kaur Rajoana

ਫੈਡਰੇਸ਼ਨ ਦੇ ਇਸਤਰੀ ਵਿੰਗ ਵੱਲੋਂ ਵੀ ਡੱਟਵੀਂ ਹਮਾਇਤ   

 

ਸੰਗਰੂਰ - ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਜਗਰੂਪ ਸਿੰਘ ਚੀਮਾ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਇਸਤਰੀ ਵਿੰਗ ਦੀ ਐਕਟਿੰਗ ਪ੍ਰਧਾਨ ਪ੍ਰੋਫੈਸਰ ਰਮਨਦੀਪ ਕੌਰ ਨੌਰੰਗ ਨੇ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਜਥੇਬੰਦੀਆਂ ਦੀ ਸਾਂਝੀ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਦੀ ਹਮਾਇਤ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਫੈਡਰੇਸ਼ਨ ਇਸਤਰੀ ਵਿੰਗ ਵੱਲੋਂ ਸਪੱਸ਼ਟ ਕੀਤਾ ਜਾਂਦਾ ਹੈ ਕਿ ਸਾਡੀ ਹਮਾਇਤ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੂੰ ਹੈ ਤੇ ਸੰਗਰੂਰ ਵਾਸੀ 23 ਜੂਨ ਨੂੰ ਆਪਣੀ ਕੀਮਤੀ ਵੋਟ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਤੱਕੜੀ ਚੋਣ ਨਿਸ਼ਾਨ 'ਤੇ ਮੋਹਰ ਲਗਾ ਕੇ ਪਾਉਣ।

file photo 

ਦੋਨਾਂ ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਜਰਨਲ ਸਕੱਤਰ ਅਤੇ ਬੁਲਾਰੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਫੈਡਰੇਸ਼ਨ ਲਗਾਤਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਦੀ ਹਮਾਇਤ ਵਿਚ ਨਿਰੰਤਰ ਚੋਣ ਪ੍ਰਚਾਰ ਕਰ ਰਹੀ ਹੈ। ਫੈਡਰੇਸ਼ਨ  ਨੇਤਾਵਾਂ ਨੇ ਸਿਮਰਨਜੀਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਚੋਣ ਲੜ ਰਹੇ ਬੀਬੀ ਰਾਜੋਆਣਾ ਦੇ ਹੱਕ ਵਿੱਚ ਆ ਜਾਣ ਇਸ ਨਾਲ ਇਤਿਹਾਸਕ ਜਿੱਤ ਹੋਵੇਗੀ।

 

ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸੀਨੀਅਰ ਆਗੂ ਸਕੱਤਰ ਜਨਰਲ ਪ੍ਰਭਜੋਤ ਸਿੰਘ ਧਾਲੀਵਾਲ, ਅਵਰਿੰਦਰ ਸਿੰਘ ਮਿੰਟੂ  ਜਨਰਲ ਸਕੱਤਰ ਦਵਿੰਦਰ ਸਿੰਘ ਸੰਤ ਸਿਪਾਹੀ, ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜਨਰਲ ਸਕੱਤਰ ਬੀਬੀ ਸ਼ੇਰਗਿੱਲ , ਇੰਦਰਜੀਤ ਸਿੰਘ ਰੀਠਖੇੜੀ , ਗੁਰਮੁੱਖ ਸਿੰਘ ਸੰਧੂ , ਡਾਕਟਰ ਕਾਰਜ ਸਿੰਘ ਧਰਮ ਸਿੰਘ ਵਾਲਾ, ਬੂਟਾ ਸਿੰਘ ਭੁੱਲਰ, ਭਾਈ ਬਲਬੀਰ ਸਿੰਘ ਕੁਠਾਲਾ , ਭਾਈ ਕਮਿੱਕਰ ਸਿੰਘ, ਸਮਸ਼ੇਰ ਸਿੰਘ ਸੇਖੋ, ਲਵਜੀਤ ਸਿੰਘ  ਗੋਗਾ ਲੱਖਵਿੰਦਰ ਸਿੰਘ ਵਿਸੇਸ਼ ਤੌਰ ਤੇ ਹਾਜ਼ਰ ਸਨ। 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement