ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਵਿਗੜੀ ਸਿਹਤ, PGI 'ਚ ਕਰਵਾਇਆ ਦਾਖਲ
Published : Jun 20, 2022, 1:16 pm IST
Updated : Jun 20, 2022, 1:16 pm IST
SHARE ARTICLE
Joginder Pal
Joginder Pal

ਦੋ ਦਿਨਾਂ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਅਦਾਲਤ ਵਿੱਚ ਕੀਤਾ ਜਾਣਾ ਸੀ ਪੇਸ਼

 

ਪਠਾਨਕੋਟ: ਭੋਆ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲfਸ ਨੇ ਉਹਨਾਂ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ ਜੋ ਅੱਜ ਖ਼ਤਮ ਹੋ ਰਿਹਾ ਸੀ ਜਿਸ ਮਗਰੋਂ ਉਸ ਨੂੰ ਪਠਾਨਕੋਟ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ।

 

joginder paljoginder pal

 

ਇਸ ਦੇ ਨਾਲ ਹੀ ਖਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਹੈ। ਜਿਸ ਤੋਂ ਬਾਅਦ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।  ਜੋਗਿੰਦਰ ਪਾਲ 'ਤੇ ਨਾਜਾਇਜ਼ ਮਾਈਨਿੰਗ ਦਾ ਦੋਸ਼ ਹੈ।

joginder paljoginder pal

8 ਜੂਨ, 2022 ਨੂੰ, ਪੁਲਿਸ ਟੀਮ ਪਿੰਡ ਮਾਈਰਾ ਕਲਾਂ ਨੇੜੇ ਇੱਕ ਕਰੱਸ਼ਰ ਵਾਲੀ ਜਗ੍ਹਾ 'ਤੇ ਪਹੁੰਚੀ ਜਿੱਥੇ ਕੁਝ ਲੋਕ ਨਾਜਾਇਜ਼ ਮਾਈਨਿੰਗ ਕਰਦੇ ਪਾਏ ਗਏ। ਪੁਲਿਸ ਨੇ ਇਸ ਦੌਰਾਨ ਮੌਕੇ ਤੋਂ ਜੇਸੀਬੀ ਅਤੇ ਟਰੈਕਟਰ-ਟਰਾਲੀ ਵੀ ਬਰਾਮਦ ਕੀਤੀ ਹੈ। ਜਿਸ ਤੋਂ ਬਾਅਦ ਜੋਗਿੰਦਰ ਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਅੱਜ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਖਤਮ ਹੋ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement