
ਮਾਪਿਆਂ ਦਾ ਰੋ-ਰੋ ਬੁਰਾ ਹਾਲ
ਤਰਨਤਾਰਨ: ਤਰਨਤਾਰਨ ਦੇ ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡ ਮੋਹਨਪੁਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਬੀਤੀ ਰਾਤ ਇੱਕ ਕੱਚੇ ਕੋਠੇ ਦੀ ਛੱਤ ਡਿੱਗ ਗਈ।
death
ਇਸ ਹਾਦਸੇ ਵਿਚ ਮਾਂ-ਪੁੱਤ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਥਾਣਾ ਚੋਹਲਾ ਸਾਹਿਬ ਦੇ ਮੁਖੀ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਮੋਹਨਪੁਰ ਵਿਖੇ ਬੀਤੀ ਰਾਤ ਮਨਜਿੰਦਰ ਕੌਰ (35) ਪਤਨੀ ਜਸਵਿੰਦਰ ਸਿੰਘ ਆਪਣੇ ਬੇਟੇ ਏਕਮਜੀਤ ਸਿੰਘ 9 ਸਾਲ ਦੇ ਨਾਲ ਕਮਰੇ ਵਿਚ ਸੁੱਤੀ ਪਈ ਸੀ। ਰਾਤ ਕਰੀਬ ਸਾਢੇ ਬਾਰਾਂ ਵਜੇ ਕਮਰੇ ਦੀ ਛੱਤ ਅਚਾਨਕ ਹੇਠਾਂ ਡਿੱਗ ਗਈ, ਜਿਸ ਕਾਰਨ ਮਾਂ-ਪੁੱਤ ਦੀ ਦਮ ਘੁੱਟਣ ਨਾਲ ਮੌਕੇ ’ਤੇ ਮੌਤ ਹੋ ਗਈ।
Death
ਥਾਣਾ ਮੁਖੀ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਪਤੀ ਜਸਵਿੰਦਰ ਸਿੰਘ ਵੱਲੋਂ ਕੋਈ ਵੀ ਕਾਨੂੰਨੀ ਕਾਰਵਾਈ ਨਾ ਕਰਵਾਉਣ ਸਬੰਧੀ ਕਿਹਾ ਗਿਆ ਹੈ। ਇਸ ਦੁਖਦਾਈ ਘਟਨਾ ਨੂੰ ਲੈ ਪਿੰਡ ਵਿਚ ਸੋਗ ਦੀ ਲਹਿਰ ਚੱਲ ਰਹੀ ਹੈ।