
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਵਿਚ ਦੋ ਅਹਿਮ ਬਿੱਲ ਪੇਸ਼ ਕੀਤੇ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਮਹੱਤਵਪੂਰਨ ਬਿੱਲ ਜਿਨ੍ਹਾਂ ਵਿਚ ਸਿੱਖ ਗੁਰਦੁਆਰਾ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ 2023 ਸ਼ਾਮਲ ਹਨ, ਸੈਸ਼ਨ ਵਿਚ ਪਾਸ ਕੀਤੇ।
ਇਹ ਵੀ ਪੜ੍ਹੋ: ਰੱਥ ਯਾਤਰਾ ਦੌਰਾਨ ਮਕਾਨ ਦੀ ਬਾਲਕੋਨੀ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ, 5 ਜ਼ਖ਼ਮੀ
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਵਿਚ ਦੋ ਅਹਿਮ ਬਿੱਲ ਸਿੱਖ ਗੁਰਦੁਆਰਾ (ਸੋਧ) ਬਿੱਲ, 2023 ਅਤੇ ਪੰਜਾਬ ਪੁਲੀਸ (ਸੋਧ) ਬਿੱਲ, 2023 ਪੇਸ਼ ਕੀਤੇ ਜਿਨ੍ਹਾਂ ਨੂੰ ਪਾਸ ਕੀਤਾ ਗਿਆ। ਇਸੇ ਤਰ੍ਹਾਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਕੀਤੇ ਦੋ ਬਿੱਲ ਪੰਜਾਬ ਐਫੀਲੀਏਟਿਡ ਕਾਲਜ (ਸੇਵਾਵਾਂ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ, 2023 ਪਾਸ ਕੀਤੇ ਗਏ।